Kisan Andolan 2.0: ਹਰਿਆਣਾ ਪ੍ਰਸ਼ਾਸਨ ਨੇ ਪੰਜਾਬ-ਹਰਿਆਣਾ ਦੀਆਂ ਸਾਰੀਆਂ ਹੱਦਾਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਹੈ, ਤਾਂ ਜੋ ਪੰਜਾਬ ਤੋਂ ਕਿਸਾਨਾਂ ਹਰਿਆਣਾ ਵੱਲ ਨੂੰ ਕੂਚ ਨਾ ਕਰ ਸਕਣ।
Trending Photos
Bathinda News: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਮੁੜ ਦਿੱਲੀ ਜਾਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਦੇ ਮੱਦੇਨਜ਼ਰ ਜਿੱਥੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਹੈ। ਉੱਥੇ ਹੀ ਦੂਸਰੇ ਪਾਸੇ ਪੰਜਾਬ-ਹਰਿਆਣਾ ਨਾਲ ਲੱਗਦੇ ਹਰਿਆਣਾ ਦੇ ਬਾਰਡਰ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਕਿਸਾਨ ਅੰਦੋਲਨ ਦੇ ਮੱਦੇ ਨਜ਼ਰ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਹਰਿਆਣਾ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ। ਡੂਮਵਾਲੀ ਬੈਰੀਅਰ ਵਿਖੇ ਡਿਪਟੀ ਕਮਿਸ਼ਨਰ ਸਿਰਸਾ ਅਤੇ ਐਸਐਸਪੀ ਸਿਰਸਾ ਨਾਲ ਪਹੁੰਚੇ ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜਾਇਜ਼ਾ ਲਿਆ।
ਹਰਿਆਣਾ ਪ੍ਰਸ਼ਾਸਨ ਨੇ ਬਠਿੰਡਾ ਦੇ ਡੱਬਵਾਲੀ ਰੋਡ ਤੇ ਸਥਿਤ ਡੂਮਵਾਲੀ ਬੈਰੀਅਰ ਵਿਖੇ ਹਰਿਆਣਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿੱਥੇ ਕੰਕਰੀਟ ਦੀਆਂ ਦੀਵਾਰਾਂ ਬਣਾ ਕੇ ਉਨ੍ਹਾਂ ਵਿੱਚ ਮਿੱਟੀ ਭਰੀ ਜਾ ਰਹੀ ਹੈ, ਉੱਥੇ ਹੀ ਬੈਰੀਕੇਡ ਉੱਪਰ ਤਾਰਾ ਲਗਾਈਆਂ ਗਈਆਂ ਹਨ ਅਤੇ ਸੜਕ ਉੱਪਰ ਕਿੱਲ ਤੱਕ ਗੱਡ ਦਿੱਤੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਸ ਮਾਰਗ ਰਾਹੀਂ ਹਰਿਆਣਾ ਵਿੱਚ ਦਾਖਲ ਨਾ ਹੋ ਸਕੇ। ਇਸ ਤੋਂ ਇਲਾਵਾ ਪਾਣੀ ਦੀਆਂ ਬੁਛਾਰਾ ਅੱਥਰੂ ਗੈੱਸ ਦੇ ਗੋਲੇ ਫਾਇਰ ਬਰਗੇਡ ਅਤੇ ਐਂਬੂਲੈਂਸ ਦੀਆਂ ਗੱਡੀਆਂ ਵੀ ਤੈਨਾਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Chandigarh News: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ
ਇਸ ਮੌਕੇ ਹਰਿਆਣਾ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਨੇ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆਉਣ ਵਾਲੇ ਹਰ ਇੱਕ ਰਸਤੇ ਉੱਤੇ ਨਾਕਾਬੰਦੀ ਕੀਤੀ ਗਈ ਹੈ। ਪੂਰੇ ਸੂਬੇ ਵਿੱਚ 13 ਬਟਾਲੀਅਨ ਤੈਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਦੇ ਕਰਮਚਾਰੀ ਅਤੇ ਅਰਥ ਸੈਨਿਕ ਬਲ ਤੈਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਬੋਲਦਿਆਂ ਕਿਹਾ ਕਿ ਕਾਨੂੰਨ ਅਤੇ ਸੂਬੇ ਦੇ ਸੁਰੱਖਿਆਂ ਦੇ ਮੱਦੇਨਜ਼ਰ ਥੋੜਾ ਬਹੁਤਾ ਲੋਕਾਂ ਨੂੰ ਵੀ ਸਹਿਣ ਕਰਨਾ ਪਵੇਗਾ।
ਇਹ ਵੀ ਪੜ੍ਹੋ: Kisan Andolan 2.0: ਮਾਨਸਾ ਦੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਤੋਰੇ ਆਪਣੇ ਟਰੈਕਟਰ