HSSC Recruitment 2023: ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (HSSC) ਵੱਲੋਂ ਵੱਡੇ ਪੱਧਰ 'ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਦੇ ਤਹਿਤ, HSSC ਹਰਿਆਣਾ ਸਰਕਾਰ ਦੁਆਰਾ ਚਲਾਏ ਜਾ ਰਹੇ ਸਕੂਲਾਂ ਵਿੱਚ ਟੀਜੀਟੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਭਰਤੀ ਕਰੇਗੀ।
Trending Photos
HSSC Recruitment 2023: ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (HSSC) ਵੱਲੋਂ ਵੱਡੇ ਪੱਧਰ 'ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਦੇ ਤਹਿਤ, HSSC ਹਰਿਆਣਾ ਸਰਕਾਰ ਦੁਆਰਾ ਚਲਾਏ ਜਾ ਰਹੇ ਸਕੂਲਾਂ ਵਿੱਚ ਟੀਜੀਟੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਭਰਤੀ ਕਰੇਗੀ।
ਦੱਸ ਦੇਈਏ ਕਿ ਭਰਤੀ ਲਈ ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਸਰਕਾਰੀ ਨੌਕਰੀ ਦੀ ਚਾਹਤ ਰੱਖਣ ਵਾਲੇ ਉਮੀਦਵਾਰ HSSC ਦੀ ਅਧਿਕਾਰਤ ਵੈੱਬਸਾਈਟ hssc.gov.in 'ਤੇ ਗਰੁੱਪ ਸੀ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਅਸਾਮੀਆਂ HSSC Recruitment 2023
ਇਸ ਭਰਤੀ ਮੁਹਿੰਮ (HSSC Recruitment 2023)ਤਹਿਤ ਸੰਸਥਾ ਵਿੱਚ 7471 ਅਸਾਮੀਆਂ ਭਰੀਆਂ ਜਾਣਗੀਆਂ। ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 15 ਮਾਰਚ 2023 ਹੈ।
ਵਿੱਦਿਅਕ ਯੋਗਤਾ
ਉਮੀਦਵਾਰਾਂ ਕੋਲ ਖਾਸ ਵਿਸ਼ਿਆਂ ਵਿੱਚ ਘੱਟੋ-ਘੱਟ 50% ਅੰਕਾਂ ਨਾਲ ਗ੍ਰੈਜੂਏਸ਼ਨ ਅਤੇ ਬੈਚਲਰ ਆਫ਼ ਐਜੂਕੇਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਸਕੂਲ ਸਿੱਖਿਆ ਬੋਰਡ ਹਰਿਆਣਾ, ਭਿਵਾਨੀ ਦੁਆਰਾ ਆਯੋਜਿਤ ਅਪਲਾਈ ਪੋਸਟ ਲਈ ਸਬੰਧਤ (HSSC Recruitment 2023)ਵਿਸ਼ੇ ਦੀ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (ਐਚ.ਟੀ.ਈ.ਟੀ.)/ਸਕੂਲ ਅਧਿਆਪਕ ਯੋਗਤਾ ਪ੍ਰੀਖਿਆ (ਐਸਟੀਈਟੀ) ਪਾਸ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅਦਾਕਾਰ ਰਾਖੀ ਸਾਵੰਤ ਦਾ ਛਲਕਿਆ ਦਰਦ! ਪਤੀ ਨੂੰ ਤਲਾਕ ਦੇਣ ਤੋਂ ਕੀਤਾ ਇਨਕਾਰ ਤੇ ਪਰਿਵਾਰ ਬਾਰੇ ਕੀਤੇ ਹੈਰਾਨੀਜਨਕ ਖੁਲਾਸੇ
ਉਮਰ ਸੀਮਾ
ਬਿਨੈਕਾਰ ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਤੋਂ (HSSC Recruitment 2023)ਘੱਟ ਨਹੀਂ ਹੋਣੀ ਚਾਹੀਦੀ ਅਤੇ ਵੱਧ ਤੋਂ ਵੱਧ 42 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਤਨਖਾਹ ਸਕੇਲ
ਇਸ ਭਰਤੀ ਲਈ ਯੋਗ ਉਮੀਦਵਾਰਾਂ ਨੂੰ 4600/- ਦੇ ਗ੍ਰੇਡ ਪੇਅ (HSSC Recruitment 2023)ਦੇ ਨਾਲ 9300-34,800 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ ।
ਆਨਲਾਈਨ ਅਪਲਾਈ ਕਰਨ ਦੀ ਤਾਰੀਖ਼
-ਨੋਟੀਫਿਕੇਸ਼ਨ ਦੇ ਪ੍ਰਕਾਸ਼ਨ ਦੀ ਮਿਤੀ: 21 ਫਰਵਰੀ, 2023
-ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਸ਼ੁਰੂਆਤੀ ਮਿਤੀ: 23 ਫਰਵਰੀ 2023
-ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਆਖਰੀ ਮਿਤੀ: 15 ਮਾਰਚ, 2023
-ਔਨਲਾਈਨ ਅਰਜ਼ੀ ਫੀਸ ਜਮ੍ਹਾ ਕਰਨ ਦੀ ਆਖਰੀ ਮਿਤੀ: 20 ਮਾਰਚ, 2023
ਇੰਝ ਕਰੋ ਅਪਲਾਈ
ਵਿੱਦਿਅਕ ਯੋਗਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਤੁਸੀਂ ਅਧਿਕਾਰਤ ਵੈੱਬਸਾਈਟ hssc.gov.in ਨੋਟੀਫਿਕੇਸ਼ਨ ਰਾਹੀਂ ਵੇਖ ਸਕਦੇ ਹੋ।