MLA Sukhpal Khaira News: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਉਤੇ ਸੁਣਵਾਈ ਕੀਤੀ।
Trending Photos
MLA Sukhpal Khaira News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਉਤੇ ਸੁਣਵਾਈ ਕੀਤੀ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਨੇ ਕਿਹਾ ਕਿ ਉਨ੍ਹਾਂ ਨੇ ਹਲਫਨਾਮਾ ਦਾਇਰ ਕਰ ਦਿੱਤਾ ਹੈ, ਜਦਕਿ ਸੁਖਪਾਲ ਖਹਿਰਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਹਲਫਨਾਮਾ ਨਹੀਂ ਮਿਲਿਆ, ਜਿਸ ਉਤੇ ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਖਹਿਰਾ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ।
ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲ ਸਕੀ। ਸੁਖਪਾਲ ਖਹਿਰਾ ਦੀ ਜ਼ਮਾਨਤ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਪਣਾ ਫੈਸਲਾ ਸੁਣਾਉਣ ਵਾਲਾ ਸੀ ਪਰ ਸਰਕਾਰੀ ਵਕੀਲ ਨੇ ਅਦਾਲਤ ਤੋਂ ਇਹ ਕਹਿ ਕੇ ਕੁਝ ਸਮਾਂ ਮੰਗਿਆ ਕਿ ਜ਼ਰੂਰੀ ਤੇ ਅਹਿਮ ਦਸਤਾਵੇਜ਼ ਮਿਲੇ ਹਨ। ਇਸ ਤੋਂ ਬਾਅਦ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਵਿਧਾਇਕ ਸੁਖਪਾਲ ਸਿੰਘ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ, ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ 2 ਨਵੰਬਰ ਨੂੰ ਆਪਣਾ ਫੈਸਲਾ ਸੁਣਾਉਣਾ ਸੀ। ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਖਹਿਰਾ ਨੂੰ 6 ਨਵੰਬਰ ਨੂੰ ਰਾਹਤ ਮਿਲ ਜਾਵੇਗੀ।
ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਨੇ ਇਸ ਗ੍ਰਿਫਤਾਰੀ ਨੂੰ ਬਦਲੇ ਦਾ ਹਮਲਾ ਦੱਸਿਆ ਸੀ।
ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਸੀ। ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ 2 ਨਵੰਬਰ ਦੀ ਤਰੀਕ ਦੇ ਦਿੱਤੀ। ਪਰ ਅੱਜ ਵੀ ਰਾਹਤ ਨਹੀਂ ਦਿੱਤੀ ਗਈ।
6 ਨਵੰਬਰ ਨੂੰ ਫੈਸਲਾ ਲਿਆ ਜਾਵੇਗਾ
ਸੁਖਪਾਲ ਸਿੰਘ ਖਹਿਰਾ ਦੇ ਕਰੀਬੀ ਨੇ ਦੱਸਿਆ ਕਿ ਅੱਜ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਖ਼ਤੀ ਨਾਲ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਮਾਂ ਲੈਣ ਦੇ ਬਾਵਜੂਦ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ | ਪਰ ਸਰਕਾਰੀ ਵਕੀਲ ਦੇ ਵਾਰ-ਵਾਰ ਬੇਨਤੀ ਕਰਨ ਅਤੇ ਲੋੜੀਂਦੇ ਦਸਤਾਵੇਜ਼ ਮਿਲਣ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਅਗਲੀ ਤਰੀਕ ਤੱਕ ਦਸਤਾਵੇਜ਼ ਪੇਸ਼ ਕਰ ਦਿੱਤੇ ਜਾਣਗੇ। ਜਿਸ ਤੋਂ ਬਾਅਦ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : Sunam Accident News: ਸੁਨਾਮ 'ਚ ਦਰਦਨਾਕ ਹਾਦਸੇ 'ਚ ਬੱਚੇ ਸਮੇਤ 6 ਦੀ ਮੌਤ; ਮਲੇਰਕੋਟਲਾ ਤੋਂ ਮੱਥਾ ਟੇਕ ਕੇ ਆ ਰਹੇ ਸਨ ਵਾਪਸ