'ਅਗਨੀਪਥ' ਖਿਲਾਫ 'ਭਾਰਤ ਬੰਦ' ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ: ਫੌਜ ਦੇ ਭਰਤੀ ਕੇਂਦਰਾਂ 'ਤੇ ਸੁਰੱਖਿਆ ਵਧਾਈ
Advertisement
Article Detail0/zeephh/zeephh1226234

'ਅਗਨੀਪਥ' ਖਿਲਾਫ 'ਭਾਰਤ ਬੰਦ' ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ: ਫੌਜ ਦੇ ਭਰਤੀ ਕੇਂਦਰਾਂ 'ਤੇ ਸੁਰੱਖਿਆ ਵਧਾਈ

ਪੰਜਾਬ 'ਚ ਸਵੇਰ ਤੋਂ ਹੀ ਵੱਖ-ਵੱਖ ਸ਼ਹਿਰਾਂ 'ਚ ਅਹਿਮ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਗਨੀਨਾਥ ਸਕੀਮ ਦੇ ਵਿਰੋਧ ਦੇ ਮੱਦੇਨਜ਼ਰ ਲੁਧਿਆਣਾ ਸਮੇਤ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। 

'ਅਗਨੀਪਥ' ਖਿਲਾਫ 'ਭਾਰਤ ਬੰਦ' ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ: ਫੌਜ ਦੇ ਭਰਤੀ ਕੇਂਦਰਾਂ 'ਤੇ ਸੁਰੱਖਿਆ ਵਧਾਈ

ਚੰਡੀਗੜ: ਅਗਨੀਪਥ ਯੋਜਨਾ ਦੇ ਵਿਰੋਧ 'ਚ ਅੱਜ 'ਭਾਰਤ ਬੰਦ' ਦੇ ਮੱਦੇਨਜ਼ਰ ਪੰਜਾਬ 'ਚ ਪੁਲਸ ਅਲਰਟ 'ਤੇ ਹੈ। ਕੁਝ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੀ ਅਪੀਲ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਤਾਇਨਾਤ ਕੀਤੀ ਗਈ ਹੈ।

 

ਤੁਹਾਨੂੰ ਦੱਸ ਦੇਈਏ ਕਿ ਅਗਨੀਪਥ ਯੋਜਨਾ ਦੇ ਵਿਰੋਧ 'ਚ 20 ਜੂਨ ਨੂੰ ਇੰਟਰਨੈੱਟ 'ਤੇ ਭਾਰਤ ਬੰਦ ਦੀ ਅਪੀਲ ਕੀਤੀ ਜਾ ਰਹੀ ਸੀ। ਹਾਲਾਂਕਿ, ਇਸ ਵਿੱਚ ਕਿਸੇ ਸੰਸਥਾ ਦਾ ਨਾਮ ਨਹੀਂ ਹੈ। ਇਸ ਤੋਂ ਬਾਅਦ ਅੱਜ ਪੰਜਾਬ ਵਿੱਚ ਸੁਰੱਖਿਆ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਅਧਿਕਾਰੀਆਂ ਨੇ ਸੂਬੇ ਦੇ ਸਾਰੇ ਪ੍ਰਮੁੱਖ ਮਿਲਟਰੀ ਕੋਚਿੰਗ ਇੰਸਟੀਚਿਊਟਸ ਅਤੇ ਸੈਂਟਰਾਂ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਅਗਨੀਪਥ ਯੋਜਨਾ ਦੇ ਖਿਲਾਫ ਪੰਜਾਬ 'ਚ ਵੀ ਪ੍ਰਦਰਸ਼ਨ ਹੋ ਰਹੇ ਹਨ ਅਤੇ ਰੇਲ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਹੈ।

 

ਪੰਜਾਬ 'ਚ ਸਵੇਰ ਤੋਂ ਹੀ ਵੱਖ-ਵੱਖ ਸ਼ਹਿਰਾਂ 'ਚ ਅਹਿਮ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਗਨੀਨਾਥ ਸਕੀਮ ਦੇ ਵਿਰੋਧ ਦੇ ਮੱਦੇਨਜ਼ਰ ਲੁਧਿਆਣਾ ਸਮੇਤ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰੇਲਵੇ ਸਟੇਸ਼ਨਾਂ ਅਤੇ ਆਲੇ-ਦੁਆਲੇ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ।

 

ਦੱਸ ਦੇਈਏ ਕਿ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਰੇਲਵੇ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਰੇਲਵੇ ਸਟੇਸ਼ਨਾਂ 'ਤੇ ਵੱਡੀ ਗਿਣਤੀ 'ਚ ਯਾਤਰੀ ਫਸੇ ਹੋਏ ਹਨ। ਪੰਜਾਬ ਦੇ ਨਾਲ ਲੱਗਦੇ ਹਰਿਆਣਾ 'ਚ ਇੰਟਰਨੈੱਟ ਮੀਡੀਆ 'ਤੇ ਭਾਰਤ ਬੰਦ ਦੀ ਅਪੀਲ ਕਾਰਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

 

ਇਸ ਤੋਂ ਪਹਿਲਾਂ ਕੱਲ੍ਹ ਹਰਿਆਣਾ ਦੇ ਫਰੀਦਾਬਾਦ ਵਿੱਚ ਵੀ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਸੀ। ਫਰੀਦਾਬਾਦ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਉਪਾਅ ਕੀਤੇ ਗਏ ਹਨ। ਪੂਰੇ ਜ਼ਿਲ੍ਹੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

 

WATCH LIVE TV 

Trending news