Sukhpal Khaira News: ਸੁਖਪਾਲ ਖਹਿਰਾ ਨੇ ਕਪੂਰਥਲਾ ਦੀ FIR ਨੂੰ ਰੱਦ ਕਰਨ ਨੂੰ ਲੈ ਕੇ ਦਾਇਰ ਕੀਤੀ ਸ਼ਿਕਾਇਤ 'ਤੇ ਪੰਜਾਬ ਹਰਿਆਣਾ ਹਾਈਕੋਰਟ ਆਪਣਾ ਪੱਖ ਰੱਖੇਗੀ।
Trending Photos
Sukhpal Khaira News (Rohit Bansal Pakka): ਕਪੂਰਥਲਾ ਵਿੱਚ ਸੁਖਪਾਲ ਸਿੰਘ ਖਹਿਰਾ 'ਤੇ ਦਰਜ ਐਫਆਈਆਰ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਐੱਫਆਈਆਰੀ ਸਬੰਧੀ ਪੰਜਾਬ ਸਰਕਾਰ ਨੇ ਅਦਾਲਤ 'ਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਕਪੂਰਥਲਾ ਥਾਣੇ ਵਿੱਚ ਦਰਜ FIR ਨੂੰ ਰੱਦ ਕਰਨ ਨੂੰ ਲੈ ਕੇ ਅਰਜੀ ਦਾਇਰ ਕੀਤੀ ਸੀ। ਇਸ ਮਾਮਲੇ ਸਬੰਧੀ ਅਗਲੀ ਸੁਣਵਾਈ ਹੁਣ 14 ਫਰਵਰੀ ਨੂੰ ਹੋਵੇਗੀ। ਪੰਜਾਬ ਹਰਿਆਣਾ ਹਾਈਕੋਰਟ ਇਸ ਦਿਨ ਆਪਣਾ ਫੈਸਲਾ ਸੁਣਾਵੇਗੀ।
ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਦੇ ਹੁਕਮਾਂ ਵਿੱਚ ਸੋਧ ਦੀ ਮੰਗ ਕਰਦਿਆਂ ਕਿਹਾ ਕਿ ਜ਼ਮਾਨਤ ਦੇ ਹੁਕਮਾਂ ਤਹਿਤ "ਮੈਂ ਆਪਣਾ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾ ਦਿੱਤਾ ਹੈ, ਪਰ ਮੈਨੂੰ ਗੈਂਗਸਟਰ ਅਰਸ਼ਦੀਪ ਡੱਲਾ ਵੱਲੋਂ ਧਮਕੀਆਂ ਮਿਲੀਆਂ ਹਨ, ਇਸ ਲਈ ਮੇਰੀ ਆਤਮ ਰੱਖਿਆ ਮੈਨੂੰ ਮੇਰਾ ਹਥਿਆਰ ਵਾਪਸ ਕਰ ਦਿੱਤਾ ਜਾਵੇ"। ਹਾਈਕੋਰਟ ਨੇ ਇਸ ਅਰਜ਼ੀ 'ਤੇ ਵੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਦਰਅਸਲ ਕਪੂਰਥਲਾ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਦੋ ਕਥਿਤ ਸਾਥੀਆਂ ਖ਼ਿਲਾਫ਼ ਨਸ਼ਿਆਂ ਦੇ ਮਾਮਲੇ 'ਚ ਗਵਾਹ ਨੂੰ ਧਮਕਾਉਣ ਦੇ ਇਲਜ਼ਾਮਾਂ ’ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕਪੂਰਥਲਾ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਜਮਨਾਤ 15 ਜਨਵਰੀ ਨੂੰ ਜਮਾਨਤ ਦੇ ਦਿੱਤੀ ਸੀ। ਇਸ FIR ਨੂੰ ਰੱਦ ਕਰਨ ਦੇ ਲਈ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਅਤ ਹਰਿਆਣਾ ਹਾਈਕੋਰਟ ਦਾ ਵੀ ਰੁੱਖ ਕੀਤਾ ਸੀ।
ਖਹਿਰਾ ਦੇ ਖਿਲਾਫ ਇਹ ਕੇਸ 4 ਜਨਵਰੀ ਨੂੰ ਤੜਕੇ 3 ਵਜੇ ਦਰਜ ਕੀਤਾ ਗਿਆ ਸੀ, ਜਿਸ ਤੋਂ ਕੁਝ ਘੰਟੇ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਵੱਲੋਂ ਡਰੱਗਜ਼ ਮਾਮਲੇ ਵਿੱਚ ਦਾਇਰ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾਣਾ ਸੀ। FIR ਅਨੁਸਾਰ ਰਣਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਵਿਰੁੱਧ ਕਥਿਤ ਤੌਰ ’ਤੇ ਪਿੰਡ ਡੋਗਰਾਂਵਾਲਾ ਵਿਖੇ 15 ਅਕਤੂਬਰ 2023 ਨੂੰ ਇਕ ਗੰਭੀਰ ਅਪਰਾਧ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਸੀ।
FIR ਮੁਤਾਬਕ ਰਣਜੀਤ ਕੌਰ ਨੇ ਕਿਹਾ ਕਿ ਮੇਰੇ ਪਤੀ ਕਸ਼ਮੀਰ ਸਿੰਘ ਨੇ ਫਾਜ਼ਿਲਕਾ ਜ਼ਿਲ੍ਹਾ ਵਿੱਚ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੀਤੇ ਤਾਂ ਉਨ੍ਹਾਂ ਨੇ ਮੈਨੂੰ ਧਮਕੀਆਂ ਦਿੱਤੀਆਂ। ਅਤੇ ਮੇਰੇ ਪਤੀ ਨੂੰ ਖਹਿਰਾ ਵਿਰੁੱਧ ਦਿੱਤੇ ਬਿਆਨ ਨੂੰ ਵਾਪਸ ਲੈਣ ਲਈ ਇੱਕ ਕਾਲ ਵੀ ਆਈ ਸੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਦੇ ਇਸ਼ਾਰੇ 'ਤੇ ਮੈਨੂੰ ਅਤੇ ਮੇਰੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਮੇਰੇ ਪਤੀ ਨੇ ਆਪਣੇ ਆਪ ਨੂੰ ਕੇਸ ਤੋਂ ਵਾਪਸ ਨਾ ਲਿਆ ਤਾਂ ਉਹ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।