Ropar Murder News: ਰੋਪੜ ਦੇ ਪਿੰਡ ਮਾਜਰੀ ਜੱਟਾਂ ਵਿਚ ਇਕ ਵਿਅਕਤੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ।
Trending Photos
Ropar Murder News: ਰੋਪੜ ਦੇ ਪਿੰਡ ਮਾਜਰੀ ਜੱਟਾਂ ਵਿਚ ਇਕ ਵਿਅਕਤੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਰੋਪੜ ਦੇ ਪਿੰਡ ਮਾਜਰੀ ਜੱਟਾਂ ਵਾਸੀ ਭੁਪਿੰਦਰ ਸਿੰਘ ਨੇ ਆਪਣੀ ਹੀ 50 ਸਾਲਾ ਪਤਨੀ ਚਰਨਜੀਤ ਕੋਰ ਦਾ ਘਰ ਵਿੱਚ ਕਤਲ ਕਰ ਦਿੱਤਾ ਤੇ ਮ੍ਰਿਤਕਾ ਚਰਨਜੀਤ ਕੋਰ ਦੇ ਸਰੀਰ ਤੇ ਨਿਸ਼ਾਨ ਵੀ ਪਾਏ ਗਏ ਹਨ।ਪੁਲਿਸ ਨੂੰ ਘਟਨਾ ਦੀ ਜਾਣਕਾਰੀ ਮ੍ਰਿਤਕਾ ਦੇ ਇਕ ਰਿਸ਼ਤੇਦਾਰ ਨੇ ਦਿੱਤੀ ਜਿਸ ਤੋ ਬਾਅਦ ਪੁਲਿਸ ਨੇ ਮੋਕੇ ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਅਜੇ ਤੱਕ ਕਤਲ ਦੇ ਸਪੱਸ਼ਟ ਕਾਰਨ ਦਾ ਪਤਾ ਨਹੀਂ ਲੱਗ ਪਾਇਆ ਹੈ।
ਜਾਣਕਾਰੀ ਦੇ ਅਨੁਸਾਰ ਪਤੀ ਪਤਨੀ ਘਰ ਵਿੱਚ ਇਕੱਲੇ ਹੀ ਰਹਿੰਦੇ ਸਨ ਤੇ ਇੰਨਾਂ ਦੀ ਲੜਕੀ ਮਹਾਰਾਸ਼ਟਰ ਵਿੱਚ ਨੋਕਰੀ ਕਰਦੀ ਹੈ ਤੇ ਲੜਕਾ ਵਿਦੇਸ਼ ਵਿੱਚ ਰਹਿੰਦਾ ਹੈ। ਪੁਲਿਸ ਵੱਲੋ ਫੋਰੈਂਸਿਕ ਟੀਮ ਤੋ ਜਾਂਚ ਕਰਵਾਉਣ ਤੋ ਬਾਅਦ ਇਸ ਸਬੰਧੀ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਤੇ ਮ੍ਰਿਤਕਾ ਦਾ ਪੋਸਮਾਰਟਮ ਦੇ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ ਕਤਲ ਕਰਨ ਵਾਲੇ ਵਿਅਕਤੀ ਦੀ ਗ੍ਰਿਫਤਾਰੀ ਜਲਦ ਕਰ ਲਈ ਜਾਵੇਗੀ।ਪਰ ਵਿਆਹ ਦੇ ਲਗਭਗ 30 ਸਾਲ ਬੀਤ ਜਾਣ ਤੋ ਬਾਅਦ ਪਤੀ ਵੱਲੋਂ ਕੀਤੀ ਗਈ ਇਸ ਵਾਰਦਾਤ ਨੇ ਸਭ ਨੂੰ ਹੈਰਾਨ ਕੀਤਾ ਹੋਇਆ ਹੈ।
ਇਕ ਹੋਰ ਮਾਮਲੇ ਵਿੱਚ ਲੁਧਿਆਣਾ 'ਚ 17 ਸਾਲਾ ਨਾਬਾਲਗ ਲੜਕੇ ਦਾ ਆਪਣੀ ਪ੍ਰੇਮਿਕਾ ਨਾਲ ਝਗੜਾ ਚੱਲ ਰਿਹਾ ਸੀ। ਦੋਵਾਂ ਵਿਚਾਲੇ ਤਕਰਾਰ ਇੰਨੀ ਵਧ ਗਈ ਕਿ ਲੜਕੇ ਨੇ ਕਮਰੇ ਨੂੰ ਤਾਲਾ ਲਗਾ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਪਰਿਵਾਰ ਵਾਲੇ ਉਸ ਨੂੰ ਚਾਹ ਦੇਣ ਉਸ ਦੇ ਕਮਰੇ ਵਿਚ ਗਏ ਤਾਂ ਉਨ੍ਹਾਂ ਨੇ ਦਰਵਾਜ਼ਾ ਅੰਦਰੋਂ ਬੰਦ ਦੇਖਿਆ ਅਤੇ ਅਲਾਰਮ ਵੱਜਿਆ।
ਜਦੋਂ ਕਿਸ਼ੋਰ ਦੇ ਪਰਿਵਾਰ ਵਾਲਿਆਂ ਨੇ ਦਰਵਾਜ਼ਾ ਤੋੜਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਨੇ ਦੇਖਿਆ ਕਿ ਉਸ ਦਾ ਲੜਕਾ ਫਾਹੇ ਨਾਲ ਲਟਕ ਰਿਹਾ ਸੀ ਅਤੇ ਉਸ ਦਾ ਮੋਬਾਈਲ ਜ਼ਮੀਨ 'ਤੇ ਡਿੱਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮਰਨ ਵਾਲੇ ਨੌਜਵਾਨ ਦਾ ਨਾਂ ਅਰਪਨ ਸ਼ਰਮਾ ਹੈ। ਉਸ ਨੇ 10ਵੀਂ ਜਮਾਤ ਤੱਕ ਪੜ੍ਹਾਈ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਪੜ੍ਹਾਈ ਛੱਡ ਦਿੱਤੀ।