Vigilance Bureau: ਆਈਜੀ ਮਾਲਵਿੰਦਰ ਸਿੰਘ ਤੀਜੀ ਵਾਰ ਸੰਮਨ ਭੇਜੇ ਜਾਣ 'ਤੇ ਵੀ ਜਾਂਚ 'ਚ ਨਹੀਂ ਹੋਏ ਸ਼ਾਮਿਲ
Advertisement
Article Detail0/zeephh/zeephh1909136

Vigilance Bureau: ਆਈਜੀ ਮਾਲਵਿੰਦਰ ਸਿੰਘ ਤੀਜੀ ਵਾਰ ਸੰਮਨ ਭੇਜੇ ਜਾਣ 'ਤੇ ਵੀ ਜਾਂਚ 'ਚ ਨਹੀਂ ਹੋਏ ਸ਼ਾਮਿਲ

Vigilance Bureau: ਆਈਜੀ ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਤੀਜੀ ਵਾਰ ਵਿਜੀਲੈਂਸ ਵੱਲੋਂ ਸੰਮਨ ਭੇਜੇ ਜਾਣ ਉਤੇ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋਏ।

ਸਿੱਧੂ ਨੂੰ ਲੈ ਕੇ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਲਗਾਤਾਰ ਡੇਢ ਸਾਲ ਤੋਂ ਡਿਊਟੀ ਉਤੇ ਹਾਜ਼ਰ ਨਾ ਹੋਣ ਅਤੇ ਕਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਜਾਤੀ ਸਰਟੀਫਿਕੇਟ ਉਨ੍ਹਾਂ ਦੀ ਸਰਵਿਸ ਬੁੱਕ ਤੋਂ ਵਿਜੀਲੈਂਸ ਬਿਊਰੋ ਦੇ ਨਾਮ ਉਤੇ ਕਢਵਾ ਕੇ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨ ਨੂੰ ਲੈ ਕੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ਉਤੇ ਜਾਂਚ ਕੀਤੀ ਜਾ ਰਹੀ ਹੈ ਪਰ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ।

ਇਹ ਵੀ ਪੜ੍ਹੋ : Punjab News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦਾ ਵੱਡਾ ਬਿਆਨ- ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਵੇਗੀ ਕੋਈ ਪਰੇਸ਼ਾਨੀ

ਅੱਜ ਆਖਰੀ ਅਤੇ ਤੀਜੀ ਵਾਰ ਸੰਮਨ ਭੇਜ ਕੇ ਬੁਲਾਇਆ ਗਿਆ ਸੀ ਪਰ ਉਹ ਜਾਂਚ ਵਿੱਚ ਅੱਜ ਵੀ ਸ਼ਾਮਲ ਹੋਣ ਲਈ ਨਹੀਂ ਪੁੱਜੇ। ਵਿਜੀਲੈਂਸ ਵੱਲੋਂ ਹੁਣ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਤੇਜ਼ ਕੀਤੀ ਜਾਵੇਗੀ।

ਏਆਈਜੀ ਹਿਊਮਨ ਰਾਈਟਸ ਮਾਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲ਼ੋਂ ਜਾਂਚ ਕੀਤੀ ਜਾ ਰਹੀ ਹੈ। ਉਹ ਪੂਰੀ ਤਰ੍ਹਾਂ ਨਾਲ ਨਿਰਾਧਰ ਹੈ ਅਤੇ ਰੰਜਿਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਇੱਕ ਜਾਣਕਾਰ ਵਿਜੀਲੈਂਸ ਵਿੱਚ ਤਾਇਨਾਤ ਹੈ, ਜਿਸ ਨਾਲ ਸਬੰਧਤ ਰਿਸ਼ਤੇਦਾਰ ਦਾ ਸ਼ਡਿਊਲ ਕਾਸਟ ਸਰਟੀਫਿਕੇਟ ਦੀ ਜਾਂਚ ਦਾ ਮੁੱਦਾ ਉਠਾਇਆ ਸੀ। ਇਸ ਕਾਰਨ ਉਨ੍ਹਾਂ ਨੂੰ ਬਿਨਾਂ ਵਜ੍ਹਾ ਬਦਨਾਮ ਕਰਨ ਦੀਆਂ ਸ਼ਿਕਾਇਤਾਂ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਜਾਣਕਾਰੀ ਮੰਗੀ ਗਈ ਸੀ, ਉਹ ਉਨ੍ਹਾਂ ਵੱਲੋਂ ਭੇਜ ਦਿੱਤੀ ਗਈ ਹੈ। ਜਾਂਚ ਕਰਨ ਵਾਲੇ ਡੀਐਸਪੀ ਨੂੰ ਵੀ ਵਟਸਐਪ ਜ਼ਰੀਏ ਭੇਜੀ ਗਈ ਹੈ। ਕੁਝ ਲੋਕ ਉਨ੍ਹਾਂ ਨੂੰ ਪਰੇਸ਼ਾਨ ਕਰਨ ਵਿੱਚ ਲੱਗੇ ਹੋਏ ਹਨ ਕਿ ਦੋਸ਼ ਪੂਰੀ ਤਰ੍ਹਾਂ ਨਾਲ ਨਿਰਾਧਰ ਹੈ।
ਵਿਜੀਲੈਂਸ ਬਿਊਰੋ ਵੱਲੋਂ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ 10 ਅਕਤੂਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤੀਜੀ ਵਾਰ ਸੰਮਨ ਭੇਜਿਆ ਸੀ ਪਰ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਸਨ, ਇਹ ਆਖਰੀ ਸੰਮਨ ਸੀ।

ਇਹ ਵੀ ਪੜ੍ਹੋ : Chandigarh PGI Fire News: ਪੀਜੀਆਈ 'ਚ ਅੱਗ ਲੱਗਣ ਕਾਰਨ ਮਰੀਜ਼ਾਂ 'ਚ ਮਚੀ ਭਗਦੜ

Trending news