Batala News: ਨੌਜਵਾਨ ਨੇ ਪਾਰਕ 'ਚ ਫਾਹਾ ਲੈ ਕੀਤੀ ਆਤਮਹੱਤਿਆ; ਪੁਲਿਸ ਨੇ ਕਾਰਵਾਈ ਆਰੰਭੀ
Advertisement
Article Detail0/zeephh/zeephh2100256

Batala News: ਨੌਜਵਾਨ ਨੇ ਪਾਰਕ 'ਚ ਫਾਹਾ ਲੈ ਕੀਤੀ ਆਤਮਹੱਤਿਆ; ਪੁਲਿਸ ਨੇ ਕਾਰਵਾਈ ਆਰੰਭੀ

Batala News:  ਬਟਾਲਾ ਦੀ ਕਾਲੋਨੀ ਦੇ ਪਾਰਕ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Batala News: ਨੌਜਵਾਨ ਨੇ ਪਾਰਕ 'ਚ ਫਾਹਾ ਲੈ ਕੀਤੀ ਆਤਮਹੱਤਿਆ; ਪੁਲਿਸ ਨੇ ਕਾਰਵਾਈ ਆਰੰਭੀ

Batala News (ਭੋਪਾਲ਼ ਸਿੰਘ): ਬਟਾਲਾ ਦੀ ਕਾਲੋਨੀ ਦੇ ਪਾਰਕ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਬਟਾਲਾ ਦੇ ਇਲਾਕੇ ਸ਼ਾਸਤਰੀ ਨਗਰ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਵਾਲਾ ਮਾਹੌਲ ਬਣ ਗਿਆ ਜਦ ਸਵੇਰੇ ਸੈਰ ਕਰਨ ਆਏ ਕੁਝ ਰਾਹਗੀਰਾਂ ਨੇ ਦੇਖਿਆ ਕਿ ਪਾਰਕ ਵਿੱਚ ਨੌਜਵਾਨ ਦੀ ਦਰੱਖਤ ਨਾਲ ਲਾਸ਼ ਲਟਕ ਰਹੀ ਸੀ।

ਉਧਰ ਸਥਾਨਕ ਲੋਕਾਂ ਵੱਲੋਂ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਉਥੇ ਹੀ ਮੌਕੇ ਉਤੇ ਪਹੁੰਚੇ ਪੁਲਿਸ ਪਾਰਟੀ ਵਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਦ ਮ੍ਰਿਤਕ ਦੇ ਕੱਪੜਿਆਂ ਦੀ ਤਲਾਸ਼ੀ ਲਈ ਤਾਂ ਜੇਬ ਵਿਚੋਂ ਮਿਲੇ ਆਧਾਰ ਕਾਰਡ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਾਸਪੁਰ ਦੇ ਰਹਿਣ ਵਾਲੇ ਧਰਮਿੰਦਰ ਮਸੀਹ (ਉਮਰ 27 ਸਾਲ) ਵਜੋਂ ਹੋਈ ਹੈ। ਉਥੇ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਨੂੰ ਇਸ ਪਾਰਕ ਵਿੱਚ ਘੁੰਮਦੇ ਵੀ ਵੇਖਿਆ ਗਿਆ ਸੀ ਜਿਸ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : RERA Chairman Resignation: ਪੰਜਾਬ ਰੇਰਾ ਦੇ ਚੇਅਰਮੈਨ ਦਾ ਅਸਤੀਫਾ ਪ੍ਰਵਾਨ; ਨਿਯੁਕਤੀ ਵੇਲੇ ਵੀ ਹੋਇਆ ਸੀ ਵਿਰੋਧ

ਉਧਰ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਲਈ ਗਈ ਹੈ ਅਤੇ ਇਸ ਦੇ ਪਰਿਵਾਰ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਜਦਕਿ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਹਸਪਤਾਲ ਵਿੱਚ ਭੇਜਿਆ ਜਾ ਰਿਹਾ ਹੈ ਤੇ ਮਾਮਲਾ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਹੁਸ਼ਿਆਰਪੁਰ ਵਿੱਚ ਬੀਸੀਏ ਦੀ ਵਿਦਿਆਰਥਣ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮਹੱਤਿਆ ਕਰ ਲਈ ਸੀ। ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਖੁਦਕੁਸ਼ੀ ਕਰਨ ਦੀ ਗੱਲ ਕਰ ਰਹੀ ਸੀ। ਮ੍ਰਿਤਕਾ ਦੀ ਪਛਾਣ ਪ੍ਰਭਜੋਤ (20) ਪੁੱਤਰੀ ਸਤਨਾਮ ਸਿੰਘ ਵਾਸੀ ਯੂ-ਇਨਕਲੇਵ ਡਗਾਣਾ ਰੋਡ, ਹੁਸ਼ਿਆਰਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : Khanna Accident News: ਬਾਰਾਤ ਵਾਲੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ; ਸ਼ਹਿਨਾਈਆਂ ਵਾਲੇ ਘਰ 'ਚ ਮਚ ਕਈ ਹਫੜਾ-ਦਫੜੀ

Trending news