Fraud Case: ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਨਾਂ ਉਤੇ ਲਗਭਗ ਢਾਈ ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
Trending Photos
Fraud Case: ਹੁਸ਼ਿਆਰਪੁਰ ਦੀ ਮੁਕੇਰੀਆਂ ਪੁਲਿਸ ਨੇ ਭੋਲੇ-ਭਾਲੇ ਲੜਕਿਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਕਰੀਬ 30-35 ਨੌਜਵਾਨਾਂ ਨਾਲ 2 ਕਰੋੜ 58 ਲੱਖ ਦੀ ਨੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਰਿਮਾਂਡ ਹਾਸਲ ਕਰ ਲਿਆ ਹੈ।
ਪੁਲਿਸ ਨੂੰ ਮੁਲਜ਼ਮਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਨੇ ਦੱਸਿਆ ਕਿ ਇਹ ਗਿਰੋਹ ਜਿਸ ਦਾ ਸਰਗਨਾ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਡੇਰਾ ਸੌਦਾ ਸੁਲਤਾਨਪੁਰ ਲੋਹੀ ਜ਼ਿਲ੍ਹਾ ਕਪੂਰਥਲਾ ਜੋ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਅਤੇ ਰੋਹਿਤ ਕੁਮਾਰ ਉਰਫ ਬਲਵੰਤ ਸਿੰਘ ਗਿੱਲ ਪੁੱਤਰ ਲਛਮੀ ਦਾਸ ਵਾਸੀ ਮਹਾਏਪੁਰ ਥਾਣਾ ਡਵੀਜ਼ਨ ਨੰਬਰ 07 ਜਲੰਧਰ ਜ਼ਿਲ੍ਹਾ ਜਲੰਧਰ ਜੋ ਖੁ ਨੂੰ ਵਿਜੀਲੈਂਸ ਦਾ ਡੀ.ਐਸ.ਪੀ ਦੱਸ ਕੇ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ।
ਇਸ ਗਿਰੋਹ ਦੇ ਹੋਰ ਮੈਂਬਰ ਹਰਜੀਤ ਸਿੰਘ ਪੁੱਤਰ ਕੀਰਤ ਸਿੰਘ ਵਾਸੀ ਸਹਾਏਪੁਰ ਥਾਣਾ ਬੱਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਬਲਵੀਰ ਸਿੰਘ ਉਰਫ ਸ਼ੀਵਾ ਪੁੱਤਰ ਪ੍ਰਤਾਪ ਸਿੰਘ ਵਾਸੀ ਦੋਵਾ ਕਲੋਨੀ ਥਾਣਾ ਮੁਕੇਰੀਆ ਜੋ ਵੀ ਆਪਣੇ ਆਪ ਨੂੰ ਮੁਲਾਜ਼ਮ ਦੱਸਦੇ ਸਨ।
ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਹੜ੍ਹ ਵਰਗੇ ਬਣੇ ਹਾਲਾਤ! ਪ੍ਰਸ਼ਾਸਨ ਹਾਈ ਅਲਰਟ 'ਤੇ, ਸਕੂਲ ਬੰਦ ਕਰਨ ਦੇ ਹੁਕਮ
ਇਸ ਗਿਰੋਹ ਵੱਲੋਂ ਮੁਕੇਰੀਆ ਇਲਾਕੇ ਦੇ ਕਰੀਬ 30-35 ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਕਰਵਾਉਣ ਦੇ ਨਾਮ ਉਤੇ ਕਰੀਬ 2 ਕਰੋੜ 58 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਿਨ੍ਹਾਂ ਨੂੰ ਕੱਲ੍ਹ ਮੁਕੇਰੀਆਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਅੱਜ ਅਦਾਲਤ ਵਿਚ ਪੇਸ਼ ਕਰ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Punjab News: ਮੋਗਾ ਵਿੱਚ ਨੌਜਵਾਨ ਦੀ ਮਨੀਲਾ ਵਿਖੇ ਗੋਲੀ ਮਾਰ ਕੇ ਹੱਤਿਆ; ਪਿੰਡ 'ਚ ਸੋਗ ਦੀ ਲਹਿਰ