Sukhpal Khaira News: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਦੇ ਕੇਸ 'ਚ ਅੱਜ ਸੁਣਵਾਈ ਹੋਈ।
Trending Photos
Sukhpal Khaira News: ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਦੇ ਕੇਸ 'ਚ ਅੱਜ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ। ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਜ਼ਮਾਨਤ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਮਾਨਯੋਗ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਅੱਜ ਸੁਣਵਾਈ ਹੋਈ ਅਤੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ ਅਤੇ 2 ਨਵੰਬਰ ਦੀ ਤਰੀਕ ਦਿੱਤੀ ਹੈ।
ਕਾਬਿਲੇਗੌਰ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੁਖਪਾਲ ਸਿੰਘ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ 4 ਸਤੰਬਰ ਨੂੰ ਕੀਤਾ ਗਿਆ ਸੀ ਅਤੇ 24 ਦਿਨ ਦੀ ਮਿਹਨਤ ਤੋਂ ਬਾਅਦ ਐਸਆਈਟੀ ਟੀਮ ਵੱਲੋਂ ਉਨ੍ਹਾਂ ਨੂੰ 28 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : Delhi Pollution: ਦਿੱਲੀ ਦੀ ਹਵਾ ਹੋਈ ਜਹਿਰੀਲੀ, ਲੋਕਾਂ ਨੂੰ ਸਾਹ ਲੈਣ ਵਿੱਚ ਹੋ ਰਹੀ ਦਿੱਕਤ, ਜਾਣੋ ਕੀ ਹੈ ਅੱਜ ਦਾ AQI
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਰੋਕੂ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ ਪਰ ਉਹ ਹੁਣੇ ਹੀ 2015 ਦੇ ਇੱਕ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਹੋਏ ਹਨ। ਇਹ ਮਾਮਲਾ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ ਉਹ ਇਸ ਸਮੇਂ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹੈ। ਅੱਜ ਇਸ ਮਾਮਲੇ ਵਿੱਚ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਉਸ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋਈ। ਇਸ ਵਿਚ ਅਦਾਲਤ ਨੇ ਉਸ ਦੇ ਖਿਲਾਫ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਇਹ ਵੀ ਪੜ੍ਹੋ : Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 5 ਅੱਤਵਾਦੀਆਂ ਨੂੰ ਘੇਰਿਆ