ਬਜਰੰਗ ਪੂਨੀਆ ਵੱਲੋਂ ਇਹ ਵੀ ਕਿਹਾ ਗਿਆ ਕਿ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਤਿੰਨ ਮਹੀਨੇ ਪਹਿਲਾਂ ਇਹ ਮੁੱਦਾ ਉਠਾਇਆ ਸੀ।
Trending Photos
Indian wrestlers protest against Wrestling Federation of India news: ਬਜਰੰਗ ਪੂਨੀਆ (Bajrang Punia) ਅਤੇ ਵਿਨੇਸ਼ ਫੋਗਾਟ (Vinesh Phogat) ਸਣੇ ਕਈ ਦਿੱਗਜ ਪਹਿਲਵਾਨਾਂ ਵੱਲੋਂ ਕੁਸ਼ਤੀ ਫੈਡਰੇਸ਼ਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ (Brij Bhushan Sharan Singh news) 'ਤੇ ਮਹਿਲਾ ਪਹਿਲਵਾਨਾਂ ਨਾਲ ਕਈ ਵਰ੍ਹਿਆਂ ਤੱਕ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ ਹਨ।
ਉੱਘੇ ਭਾਰਤੀ ਪਹਿਲਵਾਨ ਬਜਰੰਗ ਪੂਨੀਆ (Bajrang Punia), ਸਾਕਸ਼ੀ ਮਲਿਕ (Sakshi Malik), ਵਿਨੇਸ਼ ਫੋਗਾਟ (Vinesh Phogat) ਅਤੇ ਹੋਰਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਖਿਲਾਫ਼ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਅਤੇ WFI 'ਤੇ ਆਪਣੇ ਮਨਮਾਨੇ ਨਿਯਮਾਂ ਹੇਠਾਂ ਪਹਿਲਵਾਨਾਂ ਨੂੰ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।
ਇਸ ਦੌਰਾਨ ਬਜਰੰਗ ਪੂਨੀਆ ਵੱਲੋਂ ਇਹ ਵੀ ਕਿਹਾ ਗਿਆ ਕਿ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਤਿੰਨ ਮਹੀਨੇ ਪਹਿਲਾਂ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਸੀ।
Commonwealth Games 2022 ਦੇ ਸੋਨ ਤਮਗਾ ਜੇਤੂ ਬਜਰੰਗ ਪੂਨੀਆ (Bajrang Punia) ਨੇ ਕਿਹਾ ਕਿ ਪਹਿਲਵਾਨ ਕੁਸ਼ਤੀ ਫੈਡਰੇਸ਼ਨ ਦੀ 'ਤਾਨਾਸ਼ਾਹੀ' ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਪ੍ਰਦਰਸ਼ਨ ਨਾਲ ਜੁੜੀ ਹਰ ਗੱਲ ਦਾ ਖੁਲਾਸਾ ਕਰਨ ਲਈ ਪ੍ਰੈੱਸ ਕਾਨਫਰੰਸ ਕਰਨਗੇ।
ਭਾਰਤ ਦੀ ਉੱਘੀ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਨੇ ਕਿਹਾ ਕਿ ਉਹ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ 10-20 ਮਾਮਲੇ ਬਾਰੇ ਜਾਣਦੀ ਹੈ, ਜਿਸ ਵਿੱਚ ਕਈ ਕੋਚ ਅਤੇ ਰੈਫਰੀ ਵੀ ਸ਼ਾਮਲ ਹਨ।
ਦੱਸ ਦਈਏ ਕਿ ਖੇਡ ਮੰਤਰਾਲੇ ਵੱਲੋਂ WFI ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਅਤੇ ਕੁਸ਼ਤੀ ਫੈਡਰੇਸ਼ਨ ਨੂੰ ਲਗਾਏ ਗਏ ਦੋਸ਼ਾਂ 'ਤੇ ਅਗਲੇ 72 ਘੰਟਿਆਂ ਦੇ ਅੰਦਰ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ: Harjinder Singh Dhami attack news: ਮੁਹਾਲੀ 'ਚ SGPC ਪ੍ਰਧਾਨ ਹਰਜਿੰਦਰ ਧਾਮੀ 'ਤੇ ਹਮਲਾ
ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh news)ਪਹਿਲਵਾਨਾਂ ਦੇ ਵਿਰੋਧ ਵਿਚਕਾਰ ਨਵੀਂ ਦਿੱਲੀ ਲਈ ਰਵਾਨਾ ਹੋਏ। ਉਨ੍ਹਾਂ ਨੇ ਆਪਣੇ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ "ਜੇਕਰ ਦੋਸ਼ ਸਹੀ ਪਾਏ ਗਏ ਤਾਂ ਖੁਦਕੁਸ਼ੀ ਕਰ ਲਵਾਂਗਾ".
ਇਹ ਵੀ ਪੜ੍ਹੋ: ਮਨਪ੍ਰੀਤ ਸਿੰਘ ਬਾਦਲ ਭਾਜਪਾ ’ਚ ਹੋਏ ਸ਼ਾਮਲ, ਕਾਂਗਰਸ ਨੂੰ ਕਿਹਾ Bye Bye!