Punjab News: ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
Advertisement
Article Detail0/zeephh/zeephh2540357

Punjab News: ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ  3 ਦਸੰਬਰ  ਨੂੰ ਫਰੀਦਕੋਟ ਵਿਖੇ ਹੋਵੇਗਾ। 

Punjab News: ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।  

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ  3 ਦਸੰਬਰ  ਨੂੰ ਫਰੀਦਕੋਟ ਵਿਖੇ ਹੋਵੇਗਾ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ  ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।

ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

Trending news