Ferozepur News: ਬਸੰਤ ਪੰਚਮੀ ਉਤੇ ਨਸ਼ੇ ਵਿੱਚ ਧੁੱਤ ਹੋ ਕੇ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ; ਇੱਟਾਂ ਪੱਥਰ ਵਰ੍ਹਾਏ
Advertisement
Article Detail0/zeephh/zeephh2628437

Ferozepur News: ਬਸੰਤ ਪੰਚਮੀ ਉਤੇ ਨਸ਼ੇ ਵਿੱਚ ਧੁੱਤ ਹੋ ਕੇ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ; ਇੱਟਾਂ ਪੱਥਰ ਵਰ੍ਹਾਏ

Ferozepur News: ਫ਼ਿਰੋਜ਼ਪੁਰ ਦੇ ਮੁਹੱਲਾ ਕੱਚਾ ਬਰਕਤ ਰਾਮ 'ਚ ਛੱਤ 'ਤੇ ਬੈਠੇ ਸ਼ਰਾਬੀ ਨੌਜਵਾਨਾਂ ਨੇ ਇੱਕ ਡੇਅਰੀ ਮਾਲਕ 'ਤੇ ਹਮਲਾ ਕਰਕੇ ਕੁੱਟਣਾ ਸ਼ੁਰੂ ਕਰ ਦਿੱਤਾ। 

Ferozepur News: ਬਸੰਤ ਪੰਚਮੀ ਉਤੇ ਨਸ਼ੇ ਵਿੱਚ ਧੁੱਤ ਹੋ ਕੇ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ; ਇੱਟਾਂ ਪੱਥਰ ਵਰ੍ਹਾਏ

Ferozepur News: ਫ਼ਿਰੋਜ਼ਪੁਰ ਜ਼ਿਲ੍ਹੇ 'ਚ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਵੱਖ-ਵੱਖ ਥਾਵਾਂ 'ਤੇ ਡੀਜੇ ਅਤੇ ਸੰਗੀਤ ਵਜਾਉਣ ਦੇ ਪ੍ਰੋਗਰਾਮ ਚੱਲ ਰਹੇ ਹਨ ਪਰ ਦੇਰ ਰਾਤ ਫ਼ਿਰੋਜ਼ਪੁਰ ਦੇ ਮੁਹੱਲਾ ਕੱਚਾ ਬਰਕਤ ਰਾਮ 'ਚ ਛੱਤ 'ਤੇ ਬੈਠੇ ਸ਼ਰਾਬੀ ਨੌਜਵਾਨਾਂ ਨੇ ਇੱਕ ਡੇਅਰੀ ਮਾਲਕ 'ਤੇ ਹਮਲਾ ਕਰਕੇ ਕੁੱਟਣਾ ਸ਼ੁਰੂ ਕਰ ਦਿੱਤਾ। ਕੁੱਟਮਾਰ ਤੋਂ ਬਚਣ ਲਈ ਜਦੋਂ ਗੁਆਂਢੀ ਆਏ ਤਾਂ ਸ਼ਰਾਬੀ ਨੌਜਵਾਨਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਇੱਟ ਪੱਥਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਵਕੀਲ ਦੇ ਘਰ 'ਤੇ ਇੱਟਾਂ-ਪੱਥਰ ਚਲਾ ਕੇ ਪਰਿਵਾਰ ਵਾਲਿਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।

ਉਨ੍ਹਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਨ੍ਹਾਂ ਨੇ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਨੌਜਵਾਨ ਗੁੰਡਾਗਰਦੀ ਕਰਦੇ ਹੋਏ ਇੱਕ ਘਰ 'ਤੇ ਹਮਲਾ ਕਰਕੇ ਇੱਟਾਂ-ਪੱਥਰ ਮਾਰੇ। ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਪਰ ਹੁਣ ਤੱਕ ਹਮਲਾ ਕਰਨ ਵਾਲੇ ਨੌਜਵਾਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਪੀੜਤਾਂ ਨੇ ਦੱਸਿਆ ਕਿ ਗੁਆਂਢ 'ਚ ਇਕ ਡੇਅਰੀ ਮਾਲਕ ਹੈ, ਜਿਸ ਦੇ ਨੌਜਵਾਨ ਨਸ਼ੇ 'ਚ ਧੁੱਤ ਹੋ ਕੇ ਉਸ ਦੀ ਕੁੱਟਮਾਰ ਕਰ ਰਹੇ ਸਨ, ਇਸ ਲਈ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨਾਂ ਨੇ ਉਸ ਦੇ ਘਰ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਇਕ ਵਕੀਲ ਵੀ ਗੰਭੀਰ ਜ਼ਖ਼ਮੀ ਹੋ ਗਿਆ।

ਐਸਐਚਓ ਹਰਿੰਦਰ ਸਿੰਘ ਥਾਣਾ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ  ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਦੇ ਬਿਆਨ ਲਏ ਅਤੇ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮਾਮਲੇ 'ਚ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਪੀੜਤਾਂ ਦੇ ਬਿਆਨਾਂ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਗੁੰਡਾਗਰਦੀ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਵੀ ਕੈਦ ਹੋ ਗਈਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਫ਼ਿਰੋਜ਼ਪੁਰ ਵਿੱਚ ਬਸੰਤ ਪੰਚਮੀ ਮਨਾਉਣ ਆਏ ਨੌਜਵਾਨਾਂ ਨੇ ਗੁੰਡਾਗਰਦੀ ਨੂੰ ਅੰਜਾਮ ਦਿੱਤਾ ਅਤੇ ਮਾਹੌਲ ਇੰਨਾ ਭਿਆਨਕ ਹੋ ਗਿਆ ਕਿ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਵੀ ਨਹੀਂ ਨਿਕਲ ਰਹੇ।

ਇਹ ਵੀ ਪੜ੍ਹੋ : Amritpal Singh News: ਹਾਈ ਕੋਰਟ ਨੇ ਐਮਪੀ ਅੰਮ੍ਰਿਤਪਾਲ ਸਿੰਘ ਖਿਲਾਫ਼ ਦਰਜ ਮਾਮਲਿਆਂ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ

 

Trending news