Jalandhar Accident: ਟੈਂਕਰ ਤੇ ਟਰੈਕਟਰ ਨਾਲ ਜ਼ਬਰਦਸਤ ਟੱਕਰ ਹੋਈ ਜਿਸ ਵਿੱਚ ਟਰੈਕਟਰ ਦੇ ਦੋ ਹਿੱਸੇ ਹੋਏ ਹਨ। ਇਸ ਤੋਂ ਬਾਅਦ ਹੁਣ ਉਸ ਥਾਂ ਉੱਤੇ ਜਾਮ ਹੋ ਗਿਆ ਹੈ।
Trending Photos
Jalandhar Accident: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਹੋਟਲ ਮੈਰੀਟਨ ਨੇੜੇ ਟੈਂਕਰ ਅਤੇ ਟਰੈਕਟਰ ਦੀ ਭਿਆਨਕ ਟੱਕਰ ਹੋਈ ਹੈ ਜਿਸ ਵਿੱਚ ਟਰੈਕਟਰ ਦੇ ਦੋ ਟੁਕੜੇ ਹੋ ਗਏ। ਇਸ ਹਾਦਸੇ ਤੋਂ ਬਾਅਦ ਹੁਣ ਉੱਥੇ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਹਾਲਾਂਕਿ ਘਟਨਾ ਦੌਰਾਨ ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ।
ਦਰਅਸਲ ਇਹ ਹਾਦਸਾ ਹੋਟਲ ਮੈਰੀਟਨ ਨੇੜੇ ਵਾਪਰਿਆ ਹੈ ਜਿੱਥੇ ਟੈਂਕਰ ਅਤੇ ਟਰੈਕਟਰ ਦੀ ਭਿਆਨਕ ਟੱਕਰ ਹੋ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਦੇ ਦੋ ਟੁਕੜੇ ਹੋ ਗਏ। ਘਟਨਾ ਤੋਂ ਬਾਅਦ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਕਰੇਨ ਦੀ ਮਦਦ ਨਾਲ ਟਰੈਕਟਰ ਨੂੰ ਦੋ ਹਿੱਸਿਆਂ 'ਚ ਵੰਡਿਆ। ਹਾਲਾਂਕਿ ਘਟਨਾ ਦੌਰਾਨ ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ।
ਇਹ ਵੀ ਪੜ੍ਹੋ: Punjab Transfer: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਫੇਰਬਦਲ, 124 IAS-PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੈਕਟਰ ਚਾਲਕ ਨੇ ਦੋਸ਼ ਲਗਾਇਆ ਹੈ ਕਿ ਇਹ ਹਾਦਸਾ ਟੈਂਕਰ ਚਾਲਕ ਵੱਲੋਂ ਉਸ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹੈ। ਟਰੈਕਟਰ ਚਾਲਕ ਦਾ ਕਹਿਣਾ ਹੈ ਕਿ ਉਹ ਮੁੱਖ ਸੜਕ ਤੋਂ ਸਿੱਧਾ ਆ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਟੈਂਕਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਸਦਾ ਟਰੈਕਟਰ ਪਲਟ ਗਿਆ ਅਤੇ ਟੈਂਕਰ ਨਾਲ ਟਕਰਾ ਗਿਆ। ਇਸ ਦੌਰਾਨ ਟਰੈਕਟਰ ਟੈਂਕਰ ਦੇ ਟਾਇਰਾਂ ਵਿੱਚ ਫਸ ਗਿਆ ਅਤੇ ਪਲਟ ਗਿਆ ਅਤੇ ਦੋ ਹਿੱਸਿਆਂ ਵਿੱਚ ਵੰਡ ਗਿਆ। ਘਟਨਾ ਦੌਰਾਨ ਉਹ ਸੜਕ ਦੇ ਦੂਜੇ ਪਾਸੇ ਡਿੱਗ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ