Amritsar News: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸੱਚੇ ਪਾਤਸ਼ਾਹ ਮਹਾਨ ਪਾਵਨ ਪਵਿੱਤਰ ਹਸਤੀ ਸਨ।
Trending Photos
Amritsar News(ਭਰਤ ਸ਼ਰਮਾ): ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧੰਨ ਧੰਨ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਦੀਨ ਦੁਨੀਆ ਦੇ ਵਾਲੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਹੈ। ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਸਮੁੱਚੇ ਗੁਰੂ ਖਾਲਸਾ ਪੰਥ ਨੂੰ ਇਸ ਮਹਾਨ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ। ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਐਸੀ ਮਹਾਨ ਪਾਵਨ ਪਵਿੱਤਰ ਹਸਤੀ ਸਨ ਜਿਨ੍ਹਾਂ ਦਾ ਹਿਰਦਾ ਬਹੁਤ ਕੋਮਲ ਸੀ।
ਧੰਨ ਗੁਰੂ ਹਰਗੋਬਿੰਦ ਸਾਹਿਬ ਸੱਚੇ ਪਾਤਸ਼ਾਹ ਜੀ ਨੇ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਨੂੰ ਗੁਰਿਆਈ ਦੀ ਬਖਸ਼ਿਸ਼ ਕੀਤੀ। ਇਹਨਾਂ ਦੇ ਕੋਮਲ ਹਿਰਦੇ ਨੂੰ ਵੇਖਦੇ ਆਂ ਇਹਨਾਂ ਦੀ ਭਜਨ ਬੰਦਗੀ ਤੇ ਸੇਵਾ ਸਿਮਰਨ ਦੇ ਪ੍ਰਤਾਪ ਨੂੰ ਵੇਖਦਿਆਂ ਇਹਨਾਂ ਤੇ ਬਹੁਤ ਵੱਡੀ ਬਖਸ਼ਿਸ਼ ਹੋਈ।
ਉਸ ਨੇ ਆਪ ਜੀ ਨੂੰ ਕਿਹਾ ਕਿ ਸਿੱਖ ਤੁਹਾਨੂੰ ਗੁਰੂ ਹਰਕ੍ਰਿਸ਼ਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸ਼ਨ ਜੀ ਨੇ ਗੀਤਾ ਰਚੀ ਸੀ। ਉਸ ਨੇ ਗੁਰੂ ਸਾਹਿਬ ਨੂੰ ਕਿਹਾ ਕਿ ਤੁਸੀਂ ਉਸ ਦੇ ਅਰਥ ਕਰੋ। ਸਤਿਗੁਰੂ ਜੀ ਨੇ ਕਿਹਾ ਕਿ ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇ ਤੂੰ ਕਲਾ ਦੇਖਣੀ ਹੈ ਤਾਂ ਅਪਣੇ ਨਗਰ ਵਿਚੋਂ ਕੋਈ ਬੰਦਾ ਲੈ ਆ। ਪੰਡਿਤ ਦੇ ਕਹਿਣ 'ਤੇ ਨਗਰ ਗਿਆ ਅਤੇ ਉੱਥੋਂ ਇਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ।
ਗੁਰੂ ਸਾਹਿਬ ਨੇ ਉਸ ਨੂੰ ਕਿਹਾ ਕਿ ਉਹ ਪੰਡਿਤ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ 'ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿਚ ਨੇਤਰ ਪਾਏ। ਪੰਡਿਤ ਨੇ ਗੀਤਾ ਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਹਨਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਇਸ ਪ੍ਰਕਾਰ ਉਹ ਪੰਡਿਤ ਵੀ ਹੈਰਾਨ ਰਹਿ ਗਿਆ ਤੇ ਗੁਰੂ ਸਾਹਿਬ ਦੇ ਚਰਨੀ ਡਿੱਗ ਗਿਆ। ਇਸ ਤੋਂ ਬਾਅਦ ਉਹ ਸਿੱਖ ਬਣ ਗਿਆ।
ਕੀਰਤਪੁਰ ਸਾਹਿਬ ਦੀ ਪਾਵਨ ਧਰਤੀ ਦੇ ਉੱਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਨੇ ਮਹਾਨ ਬਾਣੀ ਅਤੇ ਸੇਵਾ ਸਿਮਰਨ ਦਾ ਉਪਦੇਸ਼ ਦਿੱਤਾ। ਪੰਡਤ ਲਾਲ ਚੰਦ ਜੀ ਅਤੇ ਬੇਅੰਤ ਸੰਗਤਾਂ ਨੂੰ ਤਾਰਦੇ ਹੋਏ ਗੁਰੂ ਹਰਿਕ੍ਰਿਸ਼ਨ ਜੀ ਦਿੱਲੀ ਲਈ ਰਵਾਨਾ ਹੋ ਗਏ। ਦਿੱਲੀ ਜਾ ਕੇ ਉਨ੍ਹਾਂ ਨੇ ਰਾਜਾ ਜੈ ਸਿੰਘ ਦੇ ਮਹਿਲ ਵਿਚ ਠਹਿਰਨਾ ਸਵੀਕਾਰ ਕੀਤਾ। ਔਰੰਗਜ਼ੇਬ ਨੇ ਕਈ ਸੁਨੇਹੇ ਭੇਜੇ ਪਰ ਗੁਰੂ ਜੀ ਨੇ ਜਾਣ ਤੋਂ ਇਨਕਾਰ ਕਰ ਦਿੱਤਾ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਔਰੰਗਜ਼ੇਬ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਦਰਸ਼ਨਾਂ ਲਈ ਰਾਜਾ ਜੈ ਸਿੰਘ ਦੇ ਮਹਿਲ ਦੇ ਬਾਹਰ ਕਾਫੀ ਚਿਰ ਖਲੋਤਾ ਰਿਹਾ ਪਰ ਗੁਰੂ ਜੀ ਨੇ ਉਸ ਨੂੰ ਬੇਰੰਗ ਮੋੜ ਦਿੱਤਾ।