ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
Advertisement
Article Detail0/zeephh/zeephh2656380

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Amritsar News: ਜ਼ਿਕਰੋਯਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸੰਵਿਧਾਨ ਮੁਤਾਬਕ ਪ੍ਰਧਾਨ ਦੇ ਅਸਤੀਫ਼ੇ ਦੇ 72 ਘੰਟਿਆਂ ਦੇ ਅੰਦਰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸੱਦ ਕੇ ਸੀਨੀਅਰ ਮੀਤ ਪ੍ਰਧਾਨ ਜਾਂ ਕਿਸੇ ਅੰਤ੍ਰਿੰਗ ਕਮੇਟੀ ਮੈਂਬਰ ਨੂੰ ਕਾਰਜਕਾਰੀ ਪ੍ਰਧਾਨ ਦੀਆਂ ਸੇਵਾਵਾਂ ਸੌਂਪਣੀਆਂ ਪੈਂਦੀਆਂ ਹਨ।

 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੇਣਾ ਦੁਖਦਾਈ ਹੈ। ਉਨ੍ਹਾਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ SGPC ਦੀ ਅੰਤਰਿਗ ਕਮੇਟੀ ਦੀ ਮੀਟਿੰਗ ਮਗਰੋਂ ਦਿੱਤੇ ਗਏ ਬਿਆਨ 'ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਬੋਲਦਿਆਂ ਜਥੇਦਾਰ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਦੇਣ ਵੇਲੇ ਮੇਰੇ ਵੱਲੋਂ ਫੇਸਬੁੱਕ 'ਤੇ ਪਾਈ ਪੋਸਟ ਮਗਰੋਂ ਨੈਤਿਕਤਾ ਦੇ ਅਧਾਰ 'ਤੇ ਅਸਤੀਫ਼ਾ ਦੇਣ ਦੀ ਗੱਲ ਕਹੀ ਸੀ। ਜਥੇਦਾਰ ਸਾਹਿਬ ਨੇ ਕਿਹਾ ਕਿ ਜੇ ਉਹ ਨੈਤਿਕਤਾ ਹੈ ਤਾਂ ਮੈਂ ਪ੍ਰਧਾਨ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਅਸਤੀਫ਼ਾ ਵਾਪਸ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜੋ ਡਿਊਟੀ 2 ਦਸੰਬਰ ਨੂੰ ਉਨ੍ਹਾਂ ਦੀ ਲਗਾਈ ਗਈ ਹੈ, ਉਹ ਸੇਵਾ ਵੀ ਨੈਤਿਕ ਫਰਜ਼ ਸਮਝਦਿਆਂ ਸੰਭਾਲਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ 7 ਮੈਂਬਰੀ ਕਮੇਟੀ ਦਾ ਕਨਵੀਨਰ ਲਗਾਇਆ ਸੀ ਤੇ ਉਹ ਇਹ ਜ਼ਿੰਮੇਵਾਰੀ ਵੀ ਸੰਭਾਲਣ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੀ ਚੁਣੀ ਹੋਈ ਸੰਸਥਾ ਹੈ ਸੰਗਤ ਦੇ ਚੁਣੇ ਹੋਏ ਜਿਹੜੇ ਨੁਮਾਇਦੇ ਨੇ ਉਹ ਆ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆਪੋ ਆਪਣੇ ਹਲਕਿਆਂ ਦੀ ਨੁਮਾਇੰਦਗੀ ਕਰਦੇ ਹਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਦਵੀ ਭਾਵੇਂ ਛੋਟੀ ਹੈ ਜਾਂ ਵੱਡੀ ਹੈ, ਉਸ ਦਾ ਸਨਮਾਨ ਬਹਾਲ ਰੱਖਣਾ ਚਾਹੀਦਾ ਹੈ। SGPC ਚੁਣੀ ਹੋਈ ਸੰਸਥਾ ਹੈ, ਸੰਗਤ ਦੇ ਚੁਣੇ ਨੁਮਾਇੰਦੇ ਇਸ ਵਿਚ ਆਪੋ-ਆਪਣੇ ਇਲਾਕੇ ਦੀ ਸੰਗਤ ਦੀ ਨੁਮਾਇੰਦਗੀ ਕਰਦੇ ਹਨ। ਹਰ ਕਿਸੇ ਦਾ ਆਪੋ-ਆਪਣਾ ਅਧਿਕਾਰ ਖੇਤਰ ਹੈ, ਕੱਲ੍ਹ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਸਿੰਘ ਸਾਹਿਬਾਨ ਨੂੰ ਉਹ ਪੋਸਟ ਨਹੀਂ ਸੀ ਪਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਆਪਣੇ ਵਲਵਲੇ ਆਪਣੀ ਪੋਸਟ ਰਾਹੀਂ ਸਾਂਝੇ ਕੀਤੇ ਹਨ, ਮੈਂ ਕੋਈ ਐੱਸ.ਜੀ.ਪੀ.ਸੀ. ਨੂੰ ਆਦੇਸ਼ ਨਹੀਂ ਕੀਤਾ। ਉਹ ਪੋਸਟ ਵੀ ਆਪਣੇ ਨਿੱਜੀ ਫੇਸਬੁੱਕ ਅਕਾਊਂਟ 'ਤੇ ਪਾਈ ਸੀ।

ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵੇਖਦੇ ਹਨ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਇਹ ਗੱਲ ਕਹੀ ਗਈ ਕਿ ਤੁਹਾਡਾ ਅਧਿਕਾਰ ਖੇਤਰ ਇੰਨਾ ਕੁ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਮੈਂ ਸਮਝਦਾ ਸੀ ਕਿ ਅਕਾਲ ਤਖ਼ਤ ਸਾਹਿਬ ਦਾ ਹੁਕਮ ਵਿਸ਼ਵਵਿਆਪੀ ਸਿੱਖਾਂ 'ਤੇ ਲਾਗੂ ਹੁੰਦਾ ਹੈ, ਪਰ ਕੱਲ੍ਹ ਮੈਨੂੰ ਪਤਾ ਲੱਗਿਆ ਕਿ ਅਕਾਲ ਤਖ਼ਤ ਸਾਹਿਬ ਦਾ ਹੁਕਮ ਕੇਵਲ ਅਕਾਲ ਤਖ਼ਤ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਹੀ ਹੁੰਦਾ ਤੇ ਉਸ ਦੇ ਅੰਦਰ ਹੀ ਖ਼ਤਮ ਹੋ ਜਾਂਦਾ ਹੈ।

ਇਸ ਤੋਂ ਪਹਿਲਾ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੋਂ ਬਾਅਦ ਅੱਜ ਕਾਰਜਕਾਰਨੀ ਮੈਂਬਰਾਂ ਦੀ ਪਹਿਲੀ ਮੀਟਿੰਗ ਹੋਈ। ਇਸ ਮੀਟਿੰਗ ਦਾ ਮੁੱਖ ਏਜੰਡਾ ਪ੍ਰਧਾਨ ਧਾਮੀ ਦੇ ਅਸਤੀਫੇ 'ਤੇ ਚਰਚਾ ਕੀਤੀ। ਅੰਤ੍ਰਿਗ ਕਮੇਟੀ ਨੇ ਐਡਵੋਕੇਟ ਧਾਮੀ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਹੈ। ਇਹ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਕੀਤੀ ਗਈ । ਧਾਮੀ ਦੇ ਅਸਤੀਫੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਵੱਲੋਂ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਤੇ ਫਿਲਹਾਲ ਅਸਤੀਫ਼ੇ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ। ਪੰਜ ਮੈਂਬਰੀ ਕਮੇਟੀ ਹਰਜਿੰਦਰ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਲਈ ਮਿਲਣਗੇ ਤੇ ਅਸਤੀਫ਼ੇ ;ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਨਗੇ।

 

Trending news