Jathedar Harpreet Singh: ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਸੀ ਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।
Trending Photos
Jathedar Harpreet Singh: ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ ਜਿਸ ਦੇ ਆਧਾਰ 'ਤੇ ਫ਼ੈਸਲਾ ਲਿਆ ਗਿਆ ਹੈ। ਕਮੇਟੀ ਨੂੰ ਪਹਿਲਾਂ ਜਾਂਚ ਵਾਸਤੇ 15 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਬਾਅਦ ’ਚ ਇਹ ਸਮਾਂ ਇੱਕ ਮਹੀਨੇ ਵਾਸਤੇ ਹੋਰ ਵਧਾ ਦਿੱਤਾ ਗਿਆ ਸੀ।
ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ, ਪਰ ਫੈਸਲਾ ਬਹੁਮਤ ਨਾਲ ਲਿਆ ਗਿਆ।
ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਸੀ ਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਕੀ ਹੈ ਪੂਰਾ ਮਾਮਲਾ ?
ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਗੁਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਸਦਾ ਵਿਆਹ ਜਥੇਦਾਰ ਦੀ ਸਾਲੀ ਨਾਲ ਹੋਇਆ ਸੀ। ਉਸਨੇ 16 ਦਸੰਬਰ, 2024 ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਕੋਲ ਜਥੇਦਾਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਉਸਨੇ ਦੋਸ਼ ਲਗਾਇਆ ਸੀ ਕਿ ਜਥੇਦਾਰ ਨੇ ਉਸਦੀ ਵਿਆਹੁਤਾ ਜ਼ਿੰਦਗੀ ਵਿੱਚ ਦਖਲ ਦਿੱਤਾ ਤੇ ਉਸਦੀ ਪਤਨੀ ਨੂੰ ਵਰਗਲਾਇਆ, ਜਿਸ ਕਾਰਨ ਉਨ੍ਹਾਂ ਦਾ ਤਲਾਕ ਹੋ ਗਿਆ। ਉਸਨੇ ਦਾਅਵਾ ਕੀਤਾ ਕਿ ਜਥੇਦਾਰ ਨੇ ਉਸਨੂੰ ਤੰਗ ਕਰਨ ਲਈ ਆਪਣੇ ਪ੍ਰਭਾਵ ਦੀ ਵਰਤੋਂ ਕੀਤੀ ਤੇ ਉਸਨੂੰ ਅਦਾਲਤੀ ਮਾਮਲਿਆਂ ਵਿੱਚ ਉਲਝਾਇਆ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਹ ਐਸਜੀਪੀਸੀ ਦਾ ਕਰਮਚਾਰੀ ਸੀ ਪਰ ਉਸਦੀ ਨੌਕਰੀ ਚਲੀ ਗਈ ਅਤੇ ਉਹ ਡਿਪਰੈਸ਼ਨ ਵਿੱਚ ਚਲਾ ਗਿਆ।