Kapurthala Firing latest news: ਦੇਰ ਰਾਤ ਕਰੀਬ 1.30 ਵਜੇ ਮੁਹੱਲਾ ਮਹਿਤਾਬਗੜ੍ਹ ਵਿੱਚ ਦੋ ਗੁੱਟਾਂ ਵਿੱਚ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ।
Trending Photos
Kapurthala Firing latest news: ਪੰਜਾਬ ਦੇ ਜ਼ਿਲ੍ਹੇ ਕਪੂਰਥਲਾ 'ਚ ਨਸ਼ੇ ਲਈ ਬਦਨਾਮ ਇਲਾਕੇ ਮੁਹੱਲਾ ਮਹਿਤਾਬਗੜ੍ਹ 'ਚ ਦੇਰ ਰਾਤ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਗੋਲੀਬਾਰੀ ਹੋਈ। ਇਸ ਘਟਨਾ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਦੇਰ ਰਾਤ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੋਂ ਇੱਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ਦਾ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਡੀਐਸਪੀ ਸਬ-ਡਵੀਜ਼ਨ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਦੀ ਪੁਲਿਸ ਨੇ ਸੂਮੋਟੋ ਨੋਟਿਸ ਲੈਂਦਿਆਂ ਦੋਵਾਂ ਧੜਿਆਂ ਦੇ ਛੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇੱਕ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Weather Today: ਮੌਸਮ ਸਾਫ਼ ਰਹਿਣ ਕਾਰਨ ਵਧੇਗੀ ਗਰਮੀ! 10 ਜੂਨ ਨੂੰ ਫਿਰ ਹੋਵੇਗਾ ਬਦਲਾਅ
ਜਾਣਕਾਰੀ ਮੁਤਾਬਕ ਮੁਹੱਲਾ ਮਹਿਤਾਬਗੜ੍ਹ 'ਚ ਬੀਤੀ ਰਾਤ ਡੇਢ ਵਜੇ ਦੇ ਕਰੀਬ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ। ਜਿਸ 'ਚ 2 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਪਵਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਮਨਪ੍ਰੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਰੈਫਰ ਕਰ ਦਿੱਤਾ ਗਿਆ।
ਸੂਤਰਾਂ ਅਨੁਸਾਰ ਇਹ ਮਾਮਲਾ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ ਅਤੇ ਇੱਕ ਕਾਂਗਰਸੀ ਆਗੂ ਦਾ ਪੋਤਾ ਵੀ ਇਸ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਝੜਪ ਦੇ ਕਾਰਨਾਂ ਨੂੰ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।