Kotkapura News: ਕੋਟਕਪੂਰਾ ਦੇ ਦੁਆਰੇਆਣਾ ਰੋਡ ਨੇੜੇ ਇੱਕ ਖਾਲੀ ਖੇਤ ਵਿੱਚੋਂ ਅੱਜ ਸਵੇਰੇ ਇੱਕ ਨੌਜਵਾਨ ਦੀ ਲਾਸ਼ ਭੇਦ ਭਰੇ ਹਾਲਾਤਾਂ ਵਿੱਚ ਮਿਲੀ।
Trending Photos
Kotkapura News: ਅੱਜ ਸਵੇਰੇ ਕੋਟਕਪੂਰਾ ਦੇ ਦੁਆਰੇਆਣਾ ਰੋਡ ਨੇੜੇ ਇੱਕ ਖਾਲੀ ਖੇਤ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਭੇਦ ਭਰੇ ਹਾਲਾਤਾਂ ਵਿੱਚ ਬਰਾਮਦ ਹੋਈ। ਮ੍ਰਿਤਕ ਦੀ ਪਛਾਣ 23 ਸਾਲਾ ਅਮਿਤ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ਦੁਆਰੇਆਣਾ ਰੋਡ ਵਜੋਂ ਹੋਈ ਹੈ, ਜੋ ਕਿ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਿਟੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਲੋਕਾਂ ਨੇ ਇੱਕ ਖਾਲੀ ਖੇਤ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਦੇਖੀ, ਜਿਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੇ ਏਐਸਆਈ ਬਲਕਾਰ ਸਿੰਘ ਦੀ ਅਗਵਾਈ ਹੇਠ ਇੱਕ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਨੌਜਵਾਨ ਦੀ ਪਛਾਣ ਕੀਤੀ। ਪਛਾਣ ਤੋਂ ਬਾਅਦ ਨੌਜਵਾਨ ਦੇ ਪਿਤਾ ਸਮੇਤ ਹੋਰ ਰਿਸ਼ਤੇਦਾਰ ਵੀ ਮੌਕੇ 'ਤੇ ਪਹੁੰਚ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਦਾ ਪੁੱਤਰ ਚੰਡੀਗੜ੍ਹ ਨੇੜੇ ਖਰੜ ਵਿੱਚ ਗੱਡੀਆਂ ਦਾ ਕੰਮ ਕਰਦਾ ਸੀ ਅਤੇ ਦੋ ਦਿਨ ਪਹਿਲਾਂ ਹੀ ਉੱਥੋਂ ਵਾਪਸ ਆਇਆ ਸੀ। ਉੱਥੋਂ ਵਾਪਸ ਆਉਣ ਤੋਂ ਬਾਅਦ ਉਹ ਕੁਝ ਸਮਾਂ ਘਰ ਹੀ ਰਿਹਾ ਅਤੇ ਬਾਅਦ ਵਿੱਚ ਆਪਣਾ ਮੋਬਾਈਲ ਫੋਨ ਲੈ ਕੇ ਚਲਾ ਗਿਆ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ।
ਇਸ ਮਾਮਲੇ ਵਿੱਚ ਥਾਣਾ ਸਿਟੀ ਦੇ ਏਐਸਆਈ ਬਲਕਾਰ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਸਾਹਮਣੇ ਆਵੇਗਾ।