Kotkapura News: ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦਾ ਦੂਜਾ ਜੱਥਾ ਸ਼ਨੀਵਾਰ ਰਾਤ 10 ਵਜੇ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ''ਤੇ ਭੇਜਿਆ ਗਿਆ। ਜਿਸ ਵਿੱਚ 119 ਭਾਰਤੀਆਂ ਸ਼ਾਮਲ ਸਨ।
Trending Photos
Kotkapura News: ਅਮਰੀਕਾ ਵਿੱਚ ਗੈਰ ਕਾਨੂੰਨੀ ਤੌਰ ਤੇ ਰਹਿ ਰਹੇ ਨਾਗਰਿਕਾਂ ਨੂੰ ਟਰੰਪ ਸਰਕਾਰ ਦੇ ਵੱਲੋਂ ਡਿਪੋਰਟ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਅਮਰੀਕਾ ਦੇ ਵੱਲੋਂ ਇੱਕ ਹੋਰ ਜਹਾਜ਼ ਰਾਹੀਂ ਗੈਰ ਕਾਨੂੰਨੀ ਤੌਰ ਤੇ ਰਹਿ ਰਹੇ ਭਾਰਤੀਆਂ ਨੂੰ ਵਾਪਸ ਦੇਸ਼ ਭੇਜਿਆ ਗਿਆ ਜਿੰਨਾ ਦੇ ਵਿੱਚ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਬੱਗੇਆਣਾ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਵੀ ਹੈ। ਜਿਸ ਨੇ ਆਪਣੀ ਹੱਡਬੀਤੀ ਸੁਣਾਈ।
ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦਾ ਦੂਜਾ ਜੱਥਾ ਸ਼ਨੀਵਾਰ ਰਾਤ 10 ਵਜੇ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ''ਤੇ ਭੇਜਿਆ ਗਿਆ। ਜਿਸ ਵਿੱਚ 119 ਭਾਰਤੀਆਂ ਸ਼ਾਮਲ ਸਨ।
ਕੋਟਕਪੂਰਾ ਦੇ ਪਿੰਡ ਬੱਗੇਆਣਾ ਦਾ ਗੁਰਪ੍ਰੀਤ ਸਿੰਘ, ਜੋ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਐਨਆਰਆਈਜ਼ ਵਿੱਚੋਂ ਇੱਕ ਸੀ, ਐਤਵਾਰ ਸਵੇਰੇ ਆਪਣੇ ਘਰ ਪਹੁੰਚਿਆ। ਭਾਵੇਂ ਗੁਰਪ੍ਰੀਤ ਸਿੰਘ ਅਤੇ ਉਸ ਦਾ ਪਰਿਵਾਰ ਅਜੇ ਵੀ ਡੂੰਘੇ ਸਦਮੇ ਵਿੱਚ ਹੈ ਪਰ ਮੀਡੀਆ ਦੇ ਰੂਬਰੂ ਹੰਦੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿਸ ਤਰਾਂ ਉਸ ਨਾਲ ਹੋਈ ਧੋਖਾਧੜੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਹੈ ਅਤੇ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਗੁਰਪ੍ਰੀਤ ਸਿੰਘ, ਜੋ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ 116 ਭਾਰਤੀਆਂ ਵਿੱਚੋਂ ਇੱਕ ਸੀ, 15 ਦਿਨ ਪਹਿਲਾਂ ਹੀ ਇਟਲੀ ਤੋਂ ਕੰਧ ਟੱਪ ਕੇ ਅਮਰੀਕਾ ਪਹੁੰਚਿਆ ਸੀ ਅਤੇ ਉੱਥੇ ਪਹੁੰਚਦੇ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਮਿਹਨਤੀ ਨੌਜਵਾਨ ਹੈ ਭਾਵੇਂ ਉਸ ਨੇ ਪਹਿਲਾਂ ਇੱਕ ਡੇਅਰੀ ਫਾਰਮ ਖੋਲ੍ਹਿਆ ਸੀ, ਪਰ ਉਸ ਦੇ ਬਹੁਤ ਸਾਰੇ ਜਾਨਵਰ ਲੰਪੀ ਸਕਿਨ ਬਿਮਾਰੀ ਕਾਰਨ ਮਰ ਗਏ ਸਨ। ਇਸ ਤੋਂ ਬਾਅਦ ਉਸ ਨੇ ਘੋੜਿਆਂ ਦਾ ਕਾਰੋਬਾਰ ਸ਼ੁਰੂ ਕੀਤਾ ਪਰ ਉਸ ਨੂੰ ਇਹ ਕਾਰੋਬਾਰ ਵੀ ਪਸੰਦ ਨਹੀਂ ਆਇਆ। ਇਸ ਤੋਂ ਬਾਅਦ, ਉਸ ਨੇ ਕਿਸੇ ਤਰਾਂ ਪੈਸੇ ਦਾ ਪ੍ਰਬੰਧ ਕੀਤਾ ਅਤੇ ਵਿਦੇਸ਼ ਚਲਾ ਗਿਆ ਅਤੇ ਇਟਲੀ ਪਹੁੰਚ ਗਿਆ। ਇਟਲੀ ਵਿੱਚ, ਗੁਰਪ੍ਰੀਤ ਸਿੰਘ ਉਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਆਇਆ ਜਿਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਧੋਖਾ ਦਿੱਤਾ ਕਿ ਉਹ ਉਸ ਨੂੰ ਅਮਰੀਕਾ ਵਿੱਚ ਕਾਨੂੰਨੀ ਤੌਰ ''ਤੇ ਵੱਸਣ ਵਿੱਚ ਮਦਦ ਕਰਨਗੇ। ਇਸ ਲਈ ਉਸ ਨੇ ਲਗਭਗ 40 ਲੱਖ ਰੁਪਏ ਖ਼ਰਚ ਕੀਤੇ, ਪਰ ਬਾਅਦ ਵਿੱਚ ਉਨ੍ਹਾਂ ਲੋਕਾਂ ਨੇ ਉਸ ਨੂੰ ਇਟਲੀ ਤੋਂ ਕੰਧ ਪਾਰ ਕਰਵਾ ਕੇ ਅਮਰੀਕਾ ਲੈ ਗਏ, ਪਰ ਉਹ ਉੱਥੇ ਫੜਿਆ ਗਿਆ। ਅਮਰੀਕਾ ਵਿੱਚ ਫੜੇ ਜਾਣ ਤੋਂ ਬਾਅਦ, ਉਹ ਲਗਭਗ 15 ਦਿਨਾਂ ਤੱਕ ਅਮਰੀਕੀ ਪੁਲਿਸ ਕੈਂਪ ਵਿੱਚ ਰਿਹਾ ਜਿੱਥੇ ਉਸ ਨੂੰ ਸਹੀ ਖਾਣਾ ਵੀ ਨਹੀਂ ਦਿੱਤਾ ਗਿਆ ਅਤੇ ਪੂਰਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਮੋਦਨ ਸਿੰਘ ਨੇ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਅਜਿਹੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਗੁਰਪ੍ਰੀਤ ਸਿੰਘ ਦੇ ਰੋਜ਼ਗਾਰ ਦਾ ਵੀ ਪ੍ਰਬੰਧ ਕਰਨਾ ਚਾਹੀਦਾ ਹੈ ।