Kotkapura News: ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਕਾਰਨ ਲੋਕ ਹੋ ਰਹੇ ਖੱਜਲ ਖੁਆਰ
Advertisement
Article Detail0/zeephh/zeephh2500054

Kotkapura News: ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਕਾਰਨ ਲੋਕ ਹੋ ਰਹੇ ਖੱਜਲ ਖੁਆਰ

Kotkapura News: ਇਥੇ ਮਹਿਲਾ ਰੋਗ ਮਾਹਿਰ, ਦੰਦਾਂ ਦੇ ਮਾਹਿਰ ਡਾਕਟਰਾਂ ਦੀ ਘਾਟ ਕਾਰਨ ਵੀ ਲੋਕ ਪ੍ਰੇਸ਼ਾਨ ਹਨ ਅਤੇ ਉਹ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਮਜ਼ਬੂਰ ਹਨ।

Kotkapura News: ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਕਾਰਨ ਲੋਕ ਹੋ ਰਹੇ ਖੱਜਲ ਖੁਆਰ

Kotkapura News: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਲੇਕਿਨ ਕੋਟਕਪੁਰਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਦੇ ਕਾਰਨ ਇੱਥੇ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਖਾਸੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹਸਪਤਾਲ ਵਿੱਚ ਜਿੱਥੇ ਛੇ ਸਪੈਸ਼ਲਿਸਟ ਡਾਕਟਰਾਂ ਦੀਆਂ ਪੋਸਟਾਂ ਖਾਲੀ ਪਈਆਂ ਹਨ। ਉੱਥੇ ਹੀ ਈਐਮਓ ਦੇ ਵੀ ਸੱਤ ਅਹੁਦੇ ਪਿਛਲੇ ਲੰਮੇ ਸਮੇਂ ਤੋਂ ਭਰੇ ਨਹੀਂ ਗਏ। ਜਿਸ ਦੇ ਕਾਰਨ ਐਮਰਜੈਂਸੀ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀਆਂ ਹਨ। ਇਥੇ ਮਹਿਲਾ ਰੋਗ ਮਾਹਿਰ, ਦੰਦਾਂ ਦੇ ਮਾਹਿਰ ਡਾਕਟਰਾਂ ਦੀ ਘਾਟ ਕਾਰਨ ਵੀ ਲੋਕ ਪ੍ਰੇਸ਼ਾਨ ਹਨ ਅਤੇ ਉਹ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਮਜਬੂਰ ਹਨ।

ਇਸ ਮਾਮਲੇ ਵਿੱਚ ਜਦੋਂ ਸ਼ਹਿਰ ਦੇ ਸਮਾਜਸੇਵੀ ਅਤੇ ਇਲਾਜ ਕਰਾਉਣ ਵਾਸਤੇ ਆਏ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਡਾਕਟਰਾਂ ਦੀ ਘਾਟ ਦੇ ਕਾਰਨ ਉਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਕੋਟਕਪੁਰਾ ਵਿੱਚ ਡਾਕਟਰਾਂ ਦੀ ਘਾਟ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਿਲ ਹਸਪਤਾਲ ਦੇ ਐਸਐਮਓ ਡਾਕਟਰ ਹਰਿੰਦਰ ਗਾਂਧੀ ਨੇ ਦੱਸਿਆ ਕਿ ਡਾਕਟਰਾਂ ਦੀ ਘਾਟ ਦੇ ਬਾਰੇ ਸਮੇਂ ਸਮੇਂ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਰਕਾਰ ਨੂੰ ਲਿਖਿਆ ਜਾ ਚੁੱਕਿਆ ਹੈ। ਅਤੇ ਜਲਦ ਹੀ ਡਾਕਟਰਾਂ ਦੀ ਘਾਟ ਪੂਰੀ ਹੋਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਭਾਵੇਂ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਹੈ ਲੇਕਿਨ ਉਹਨਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਇਲਾਜ ਕਰਾਉਣ ਵਾਸਤੇ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪਰੇਸ਼ਾਨੀ ਨਾ ਹੋਵੇ।

Trending news