Kulbir Zira News: ਕਾਂਗਰਸੀ ਲੀਡਰ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਲ ਦਿਨ-ਬ-ਦਿਨ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।
Trending Photos
Kulbir Zira News: ਕੁਲਬੀਰ ਸਿੰਘ ਜ਼ੀਰਾ ਬੁਰੀ ਤਰ੍ਹਾਂ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਵਿੱਚ ਤਰਨਤਾਰਨ ਦੇ ਨਾਮੀ ਵਕੀਲ ਨੇ ਜ਼ੀਰਾ ਖਿਲਾਫ਼ ਨੋਟਿਸ ਭੇਜਿਆ ਹੈ। ਗੁਮਰਾਹ ਕਰਨ ਦੇ ਦੋਸ਼ ਲਗਾ ਕੇ ਡੀਜੀਪੀ ਪੰਜਾਬ ਨੂੰ ਵੀ ਪੱਤਰ ਲਿਖਿਆ ਹੈ।
ਦਰਅਸਲ ਲੋਕ ਸਭਾ ਚੋਣਾਂ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਪ੍ਰੈੱਸ ਕਾਨਫਰੰਸ ਕੀਤੀ ਸੀ ਅਤੇ ਉਸ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਨੇ ਲਾਲਜੀਤ ਸਿੰਘ ਭੁੱਲਰ 'ਤੇ ਦੋਸ਼ ਲਾਇਆ ਸੀ ਕਿ ਉਹ ਸਿੱਧੂ ਮੂਸੇਵਾਲਾ ਕੇਸ ਦੇ ਗੈਂਗਸਟਰ ਦੀ ਕਾਰ 'ਚ ਘੁੰਮ ਰਹੇ ਸਨ। ਹੁਣ ਉਸ ਗੱਡੀ ਦਾ ਮਾਲਕ ਐਡਵੋਕੇਟ ਹੀਰਾ ਸਿੰਘ ਸਾਹਮਣੇ ਆਇਆ ਹੈ।
ਐਡਵੋਕੇਟ ਹੀਰਾ ਸਿੰਘ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਬਿਨਾਂ ਸੱਚ ਜਾਣੇ ਲੋਕਾਂ ਨੂੰ ਗੁਮਰਾਹ ਕਰਨ ਲਈ ਉਸ ਦੀ ਕਾਰ ਬਾਰੇ ਝੂਠੀ ਕਹਾਣੀ ਘੜੀ ਹੈ। ਹੁਣ ਇਸ ਦਾ ਨਤੀਜਾ ਕੁਲਬੀਰ ਸਿੰਘ ਜ਼ੀਰਾ ਨੂੰ ਭੁਗਤਣਾ ਪਵੇਗਾ। ਐਡਵੋਕੇਟ ਹੀਰਾ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਇਕ ਨੋਟਿਸ ਕੁਲਬੀਰ ਸਿੰਘ ਜ਼ੀਰਾ ਨੂੰ ਭੇਜਿਆ ਹੈ ਅਤੇ ਡੀਜੀਪੀ ਪੰਜਾਬ ਨੂੰ ਵੀ ਪੱਤਰ ਲਿਖ ਕੇ ਜ਼ੀਰਾ ਖਿਲਾਫ਼ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਇੱਕ ਵਕੀਲ ਦੇ ਮਾਣ-ਸਮਾਨ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਕੇਸ ਦਰਜ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : Pathankot News: ਪਠਾਨਕੋਟ ਵਾਈਲਡਲਾਈਫ ਸੈਂਚੂਰੀ ਦਾ ਐਕਸ਼ਨ; ਮਾਈਨਿੰਗ ਕਰ ਰਹੇ 13 ਕਰੱਸ਼ਰਾਂ ਨੂੰ ਨੋਟਿਸ ਜਾਰੀ
ਉਨ੍ਹਾਂ ਕਿਹਾ ਕਿ ਜੇਕਰ ਕੁਲਬੀਰ ਜ਼ੀਰਾ ਇਸ ਸਬੰਧੀ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਹ ਬਾਰ ਐਸੋਸੀਏਸ਼ਨ ਨੂੰ ਨਾਲ ਲੈ ਕੇ ਡੀਜੀਪੀ ਪੰਜਾਬ ਤੱਕ ਪਹੁੰਚ ਕਰਨਗੇ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਅਸਲਾ ਐਕਟ ਅਤੇ ਕਤਲ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਾਣਕਾਰੀ ਮੁਤਾਬਿਕ ਸਾਬਕਾ ਵਿਧਾਇਕ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸਬਾਕਾ ਵਿਧਾਇਕ ਸਮੇਤ 9 ਲੋਕਾਂ ਉੱਤੇ ਮਾਮਲਾ ਦਰਜ ਕਰ ਲਿਆ ਸੀ।
ਦੱਸ ਦਈਏ ਕਿ ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਦੇ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ ’ਚ ਝਗੜਾ ਹੋ ਗਿਆ ਸੀ ਤੇ ਲੱਤ ਵਿਚ ਗੋਲ਼ੀ ਲੱਗਣ ਨਾਲ ਗੁਰਲਾਲ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਰੈਫਰ ਕੀਤਾ ਗਿਆ। ਦੋ ਧਿਰਾਂ ਵਿਚਾਲੇ ਹੋਈ ਇਸ ਕੁੱਟਮਾਰ ਵਿੱਚ ਇੱਕ ਵੀਡੀਓ ਵੀ ਸਹਾਮਣੇ ਆਇਆ ਹੈ।
ਇਹ ਵੀ ਪੜ੍ਹੋ : Jalalabad Accident: ਜਲਾਲਾਬਾਦ 'ਚ ਸੜਕਾਂ 'ਤੇ ਮੌਤ ਨੂੰ ਮਖੋਲਾ ਕਰਦਾ ਦਿਖਿਆ ਨੌਜਵਾਨ, ਵੀਡੀਓ ਹੋਈ ਵਾਇਰਲ