Punjab News: ਪਿਛਲੇ ਦੋ ਦਿਨ ਤੋਂ ਪੰਜਾਬ ਦੀ ਅਨਾਜ ਮੰਡੀਆਂ ਵਿੱਚ ਚੱਲ ਰਹੀ ਮਜ਼ਦੂਰ ਯੂਨੀਅਨ ਦੀ ਹੜਤਾਲ ਸਮਾਪਤ ਹੋ ਗਈ ਹੈ।
Trending Photos
Punjab News: ਪਿਛਲੇ ਦੋ ਦਿਨ ਤੋਂ ਪੰਜਾਬ ਦੀ ਅਨਾਜ ਮੰਡੀਆਂ ਵਿੱਚ ਚੱਲ ਰਹੀ ਮਜ਼ਦੂਰ ਯੂਨੀਅਨ ਦੀ ਹੜਤਾਲ ਸਮਾਪਤ ਹੋ ਗਈ ਹੈ। ਸਰਕਾਰ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਮਜ਼ਦੂਰਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਪਿਛਲੇ ਦੋ ਦਿਨ ਤੋਂ ਮਜ਼ਦੂਰਾਂ ਨੇ ਮੰਡੀਆਂ ਵਿੱਚ ਕੰਮਕਾਜ ਬਿਲਕੁਲ ਠੱਪ ਕੀਤਾ ਹੋਇਆ ਸੀ ਅਤੇ ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਦੀ ਮਜ਼ਦੂਰੀ ਵਿੱਚ ਵਾਧਾ ਕੀਤਾ ਜਾਵੇ।
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰਾਂ ਦੀ ਹੜਤਾਲ ਖਤਮ ਹੋ ਗਈ ਹੈ। ਮੰਤਰੀ ਮੰਡਲ ਨੇ 11 ਅਕਤੂਬਰ ਨੂੰ ਤਨਖਾਹਾਂ ਵਿੱਚ ਵਾਧੇ ਬਾਰੇ ਫੈਸਲਾ ਲੈਣ ਦਾ ਵਾਅਦਾ ਕੀਤਾ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਹੜਤਾਲ ਖਤਮ ਹੋਣ ਤੋਂ ਬਾਅਦ ਕੰਮ ਸ਼ੁਰੂ ਹੋ ਗਿਆ। ਇਸ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ। ਐਸਡੀਐਮ ਸਵਾਤੀ ਟਿਵਾਣਾ ਨੇ ਮੌਕੇ ’ਤੇ ਪਹੁੰਚ ਕੇ ਵਰਕਰਾਂ ਨੂੰ ਭਰੋਸਾ ਦਿੱਤਾ ਜਿਸ ਮਗਰੋਂ ਕੰਮ ਸ਼ੁਰੂ ਕਰਵਾਇਆ ਗਿਆ।
ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਨੇ ਕਿਹਾ ਕਿ 2011 ਤੋਂ ਬਾਅਦ ਮਜ਼ਦੂਰੀ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਜਿਸ ਸਬੰਧੀ ਪੰਜਾਬ ਸਰਕਾਰ ਨਾਲ ਲਗਾਤਾਰ ਗੱਲਬਾਤ ਹੋ ਰਹੀ ਸੀ ਪਰ ਕਿਸੇ ਨੇ ਨਹੀਂ ਸੁਣੀ। ਪੰਜਾਬ ਦੀਆਂ ਮੰਡੀਆਂ ਵਿੱਚ 7 ਅਕਤੂਬਰ ਤੋਂ ਹੜਤਾਲ ਸ਼ੁਰੂ ਕੀਤੀ ਗਈ ਸੀ। ਇਸ ਕਾਰਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸਮੇਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਹੋਰ ਕੰਮ ਪ੍ਰਭਾਵਿਤ ਹੋ ਰਿਹਾ ਸੀ।
ਐਤਵਾਰ ਨੂੰ ਐਸਡੀਐਮ ਸਵਾਤੀ ਟਿਵਾਣਾ ਨੇ ਖੰਨਾ ਮੰਡੀ ਪਹੁੰਚ ਕੇ ਮਜ਼ਦੂਰ ਆਗੂਆਂ ਨਾਲ ਗੱਲਬਾਤ ਕੀਤੀ। ਐਸਡੀਐਮ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਨੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਨਾਲ ਗੱਲ ਕੀਤੀ ਹੈ। 11 ਅਕਤੂਬਰ ਨੂੰ ਮੰਤਰੀ ਮੰਡਲ 'ਚ ਤਨਖ਼ਾਹਾਂ 'ਚ ਵਾਧੇ ਸਬੰਧੀ ਫ਼ੈਸਲਾ ਲਿਆ ਜਾਵੇਗਾ ਅਤੇ ਤਨਖ਼ਾਹਾਂ 'ਚ ਵਾਧਾ ਹੋਵੇਗਾ | ਇਸ ਭਰੋਸੇ ਤੋਂ ਬਾਅਦ ਹੜਤਾਲ ਸਮਾਪਤ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ludhiana news: ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਲੱਗੀ ਭਿਆਨਕ ਅੱਗ
ਐਸਡੀਐਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਮਜ਼ਦੂਰ ਆਗੂਆਂ ਨੂੰ ਸਮਝਾਇਆ ਗਿਆ ਕਿ ਹੜਤਾਲ ਕਾਰਨ ਮੰਡੀਆਂ ਵਿੱਚ ਕੰਮ ਪ੍ਰਭਾਵਿਤ ਹੋਇਆ ਹੈ। ਜਦਕਿ ਸਰਕਾਰ ਉਨ੍ਹਾਂ ਦੀ ਮੰਗ ਪੂਰੀ ਕਰਨ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਹੜਤਾਲ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਇਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ। ਹੁਣ ਖੰਨਾ ਮੰਡੀ ਵਿੱਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Israel-Palestine War: ਹਮਾਸ ਹਮਲੇ ਚ 300 ਦੇ ਕਰੀਬ ਇਜ਼ਰਾਈਲੀਆਂ ਦੀ ਮੌਤ, 1600 ਤੋਂ ਵੱਧ ਜ਼ਖਮੀ