Punjab News: ਪੰਜਾਬ ਵਿੱਚ 3 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ!
Advertisement
Article Detail0/zeephh/zeephh2267701

Punjab News: ਪੰਜਾਬ ਵਿੱਚ 3 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ!

Punjab News: ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ ਪੰਜ ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ।  

Punjab News: ਪੰਜਾਬ ਵਿੱਚ 3 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ!

Punjab News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨਿਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।   

ਹੋਰ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/  ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।   

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ ਪੰਜ ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ।  

ਇਹ ਵੀ ਪੜ੍ਹੋ: Dhuri News: ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮਹਿਲਾਵਾਂ ਨੂੰ 1000 ਨਹੀਂ, 1100 ਰੁਪਏ ਮਿਲਣਗੇ

ਸਿਬਿਨ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ: Jaswant Singh Gajjanmajra: 'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਵੱਡਾ ਝਟਕਾ, ED ਦੀ ਕਾਰਵਾਈ ਵਿਰੁੱਧ ਪਟੀਸ਼ਨ ਖਾਰਜ

Trending news