US Deportation: ਅਮਰੀਕਾ 2 ਹੋਰ ਜਹਾਜ਼ਾਂ 'ਚ ਗੈਰ-ਕਾਨੂੰਨੀ ਤਰੀਕੇ ਨਾਲ ਆਏ ਭਾਰਤੀਆਂ ਨੂੰ ਵਾਪਸ ਭਾਰਤ ਭੇਜ ਰਿਹਾ ਹੈ। ਇਨ੍ਹਾਂ 'ਚੋਂ ਇਕ ਜਹਾਜ਼ ਅੱਜ ਰਾਤ 10.15 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ।
Trending Photos
US Deportation 2nd Flight: ਅਮਰੀਕਾ 2 ਹੋਰ ਜਹਾਜ਼ਾਂ 'ਚ ਗੈਰ-ਕਾਨੂੰਨੀ ਤਰੀਕੇ ਨਾਲ ਆਏ ਭਾਰਤੀਆਂ ਨੂੰ ਵਾਪਸ ਭਾਰਤ ਭੇਜ ਰਿਹਾ ਹੈ। ਇਨ੍ਹਾਂ 'ਚੋਂ ਇਕ ਜਹਾਜ਼ ਅੱਜ (15 ਫਰਵਰੀ) ਰਾਤ 10.15 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਆਹਮੋ-ਸਾਹਮਣੇ ਆ ਗਏ ਹਨ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਜਹਾਜ਼ਾਂ ਨੂੰ ਲੈਂਡ ਕਰਨਾ ਗਲਤ ਹੈ। ਇਹ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਲੋਕਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਡਿਪੋਰਟ ਕੀਤੇ ਗਏ ਲੋਕਾਂ ਵਿਚ ਵੱਖ-ਵੱਖ ਰਾਜਾਂ ਦੇ ਲੋਕ ਸਨ। ਫਿਰ ਅੰਮ੍ਰਿਤਸਰ ਵਿਚ ਜਹਾਜ਼ ਕਿਉਂ ਉਤਾਰੇ ਜਾ ਰਹੇ ਹਨ?
ਮੁੱਖ ਮੰਤਰੀ ਦੇ ਇਸ ਬਿਆਨ 'ਤੇ ਭਾਜਪਾ ਨੇ ਪਲਟਵਾਰ ਕੀਤਾ ਹੈ। ਭਾਜਪਾ ਦੇ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਰਾਜਨੀਤੀ ਕਰਨ ਤੋਂ ਬਚਣਾ ਚਾਹੀਦਾ ਹੈ। 'ਆਪ' ਨੇਤਾਵਾਂ ਨੂੰ ਦੇਸ਼ ਦੀ ਸੁਰੱਖਿਆ ਦੀ ਕੋਈ ਪ੍ਰਵਾਹ ਨਹੀਂ, ਉਹ ਸਿਰਫ ਰਾਜਨੀਤੀ ਕਰਦੇ ਹਨ। ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਦੱਸਿਆ ਕਿ ਅਮਰੀਕਾ ਤੋਂ ਭਾਰਤ ਆਉਣ ਵਾਲੀਆਂ ਉਡਾਣਾਂ ਲਈ ਅੰਮ੍ਰਿਤਸਰ ਸਭ ਤੋਂ ਨਜ਼ਦੀਕੀ ਹਵਾਈ ਅੱਡਾ ਹੈ। ਇਸ ਕਾਰਨ ਅਮਰੀਕੀ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਉਥੇ ਉਤਰ ਰਹੇ ਹਨ। ਭਗਵੰਤ ਮਾਨ ਅਣਜਾਣ ਮੁੱਖ ਮੰਤਰੀ ਹੈ। ਇਸ ਮੁੱਦੇ ਦਾ ਸਿਆਸੀਕਰਨ ਬੰਦ ਕਰੋ।
ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਭਾਰਤੀ ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆ ਰਹੇ ਹਨ। 15 ਜਨਵਰੀ (ਸ਼ਨਿੱਚਰਵਾਰ) ਨੂੰ ਅਮਰੀਕੀ ਫੌਜ ਦਾ ਇਕ ਜਹਾਜ਼ 119 ਭਾਰਤੀਆਂ ਨੂੰ ਲੈ ਕੇ ਪਹੁੰਚ ਰਿਹਾ ਹੈ। ਜਹਾਜ਼ ਰਾਤ 10 ਵਜੇ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ।
15 ਅਤੇ 16 ਫਰਵਰੀ ਨੂੰ ਦੋ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨਗੇ। ਇਹ ਫਲਾਈਟ 15 ਜਨਵਰੀ ਨੂੰ ਰਾਤ 10 ਵਜੇ ਅਮਰੀਕਾ ਤੋਂ ਪਹੁੰਚੇਗੀ। ਇਸ ਵਿੱਚ 119 ਭਾਰਤੀ ਹੋਣਗੇ। ਇਸ ਫਲਾਈਟ ਵਿੱਚ ਸਭ ਤੋਂ ਵੱਧ 67 ਲੋਕ ਪੰਜਾਬ ਦੇ ਹਨ। ਇਨ੍ਹਾਂ ਵਿੱਚੋਂ ਵੱਧ ਤੋਂ ਵੱਧ 11 ਗੁਰਦਾਸਪੁਰ ਤੋਂ, 10 ਕਪੂਰਥਲਾ, 10 ਹੁਸ਼ਿਆਰਪੁਰ ਅਤੇ 7 ਅੰਮ੍ਰਿਤਸਰ ਤੋਂ ਹਨ।
ਦੂਜੇ ਪਾਸੇ ਦੂਸਰੀ ਉਡਾਣ ਵਿੱਚ 33 ਲੋਕ ਹਰਿਆਣਾ ਤੋਂ, 30 ਪੰਜਾਬ, 8 ਗੁਜਰਾਤ, 3 ਉੱਤਰ ਪ੍ਰਦੇਸ਼, 2 ਗੋਆ, 2-2 ਮਹਾਰਾਸ਼ਟਰ ਅਤੇ ਰਾਜਸਥਾਨ ਤੋਂ ਹੋਣਗੇ ਅਤੇ ਇਸ ਤੋਂ ਇਲਾਵਾ ਇੱਕ ਵਿਅਕਤੀ ਹਿਮਾਚਲ ਤੋਂ ਅਤੇ ਸਿਰਫ਼ ਇੱਕ ਵਿਅਕਤੀ ਜੰਮੂ-ਕਸ਼ਮੀਰ ਤੋਂ ਹੋਵੇਗਾ। ਪੰਜਾਬ ਦੇ ਗੁਰਦਾਸਪੁਰ ਤੋਂ 6, ਜਲੰਧਰ ਅਤੇ ਅੰਮ੍ਰਿਤਸਰ ਤੋਂ 4-4 ਵਿਅਕਤੀ ਹਨ।