Jalandhar By Election Highlights: ਪੰਜਾਬ ਦੇ ਜਲੰਧਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ। ਇੱਥੇ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
Trending Photos
Jalandhar Bypoll Highlights: ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਅੱਜ ਬੁੱਧਵਾਰ 10 ਜੁਲਾਈ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ 'ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਇਸ ਦੇ ਨਾਲ ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ 'ਤੇ (Jalandhar Bypoll Voting) ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ (BJP) ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ (AAP) ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ (Congress) ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ।