Punjab bypoll election result 2024 Highlights: ਪੰਜਾਬ ਦੀਆਂ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਅੱਜ ਨਤੀਜੇ ਜਾਰੀ ਕੀਤੇ ਜਾਣਗੇ। ਪੰਜਾਬ ਦੀਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਸੀਟਾਂ 'ਤੇ ਵੋਟਾਂ ਪੈ ਗਈਆਂ ਸਨ। ਇਨ੍ਹਾਂ ਸੀਟਾਂ 'ਤੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਦੀ ਸਾਖ ਦਾਅ 'ਤੇ ਲੱਗੀ ਹੋਈ ਹੈ। ਜਦੋਂਕਿ ਅਕਾਲੀ ਦਲ ਇਸ ਉਪ ਚੋਣ ਵਿੱਚ ਹਿੱਸਾ ਨਹੀਂ ਲੈ ਰਿਹਾ ਹੈ।
Trending Photos
Punjab Election Results 2024 Highlights: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੇ ਦਿਨੀ ਵੋਟਿੰਗ ਹੋ ਚੁੱਕੀ ਹੈ, ਇਨ੍ਹਾਂ ਚਾਰਾਂ ਸੀਟਾਂ 'ਤੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੋ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਨਤੀਜਿਆਂ ਉਪਰ ਹਨ। ਅੱਜ ਪੰਜਾਬ ਜ਼ਿਮਨੀ ਚੋਣਾਂ 'ਚ ਕੌਣ ਮਾਰੇਗਾ ਬਾਜੀ, ਇਸ ਬਾਰੇ ਅੱਜ ਨਤੀਜਾ ਆ ਜਾਵੇਗਾ। ਦੇਖੋ ਇੱਥੇ ਹਰ ਅਪਡੇਟਸ
ਦਰਅਸਲ ਚਾਰਾਂ ਸੀਟਾਂ ਉਪਰ ਔਸਤਨ 63.91 ਫੀਸਦੀ ਵੋਟਿੰਗ ਹੋਈ ਪਰ ਸਭ ਤੋਂ ਹੌਟ ਸੀਟ ਗਿੱਦੜਬਾਹਾ ਵਿੱਚ ਤਾਂ ਰਿਕਾਰਡ ਹੀ ਟੁੱਟ ਗਏ। ਦੂਜੇ ਪਾਸੇ ਸਭ ਤੋਂ ਘੱਟ ਵੋਟਿੰਗ ਚੱਬੇਵਾਲ ਸੀਟ 'ਤੇ ਦੇਖਣ ਨੂੰ ਮਿਲੀ, ਜਿੱਥੇ ਸਿਰਫ 53.43 ਫੀਸਦੀ ਵੋਟਿੰਗ ਹੀ ਹੋਈ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਵਿੱਚ 64.1 ਫੀਸਦੀ ਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ ਹੈ। ਇਸ ਲਈ ਵੋਟ ਪ੍ਰਤੀਸ਼ਤਤਾ ਨੂੰ ਅਧਾਰ ਬਣਾ ਕੇ ਕਈ ਅਰਥ ਕੱਢੇ ਜਾ ਰਹੇ ਹਨ। ਕੁਝ ਲੋਕ ਇਸ ਨੂੰ ਸੱਤਾ ਪ੍ਰਤੀ ਨਾਰਾਜ਼ਗੀ ਤੇ ਕੁਝ ਲੋਕ ਬਦਲਾਅ ਨਾਲ ਜੋੜ ਕੇ ਦੇਖ ਰਹੇ ਹਨ।
2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਤੋਂ ਚੁਣੇ ਹੋਏ ਵਿਧਾਇਕ ਮੀਤ ਹੇਅਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਰਾਜ ਕੁਮਾਰ ਚੱਬੇਵਾਲ ਐੱਮਪੀ ਬਣ ਗਏ ਸਨ। ਇਸ ਲਈ ਇਹ ਸੀਟਾਂ ਖਾਲ੍ਹੀ ਹੋ ਗਈਆਂ ਸਨ ਜਿਸ ਤੋਂ ਬਾਅਦ ਹੁਣ ਇਨ੍ਹਾਂ ਸੀਟਾਂ ਉੱਤੇ ਚੋਣ ਕਰਵਾਈ ਗਈ ਹੈ।
ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਤੇ ਦੇਖੋ ਅੱਜ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟ ----
Punjab Bypoll Election Result 2024 Highlights---