Mansa Fire News: ਮਾਨਸਾ ਵਿੱਚ ਕਬਾੜ ਦੇ ਗੁਦਾਮ ਨੂੰ ਅਚਾਨਕ ਅੱਗ ਲੱਗਣ ਕਾਰਨ ਅਸਮਾਨ ਵਿੱਚ ਇਕਦਮ ਧੂੰਏਂ ਦਾ ਗੁਬਾਰ ਬਣ ਗਿਆ ਹੈ।
Trending Photos
Mansa Fire News: ਮਾਨਸਾ ਸ਼ਹਿਰ ਦੇ ਰਾਮ ਬਾਗ ਰੋਡ ਉਤੇ ਅਚਾਨਕ ਹੀ ਕਬਾੜ ਦੇ ਗੋਦਾਮ 'ਚ ਅੱਗ ਲੱਗਣ ਦੇ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਦੁਕਾਨ ਮਾਲਕ ਵੱਲੋਂ ਦਾਅਵਾ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਅੱਗ ਲੱਗਣ ਦਾ ਬਾਰੇ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਧੂੰਆਂ ਇੰਨਾ ਜ਼ਿਆਦਾ ਫੈਲ ਗਿਆ ਸੀ ਕਿ ਅੱਗ ਉਤੇ ਕਾਬੂ ਨਹੀਂ ਪਾਇਆ ਜਾ ਸਕਿਆ।
ਇਸ ਕਾਰਨ ਉਨ੍ਹਾਂ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਗਿਆ ਹੈ। ਉਧਰ ਘਟਨਾ ਸਥਾਨ ਉਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਿਆ ਤਾਂ ਫਾਇਰ ਬ੍ਰਿਗੇਡ ਅਨੁਸੂਚਿਤ ਕਰਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ। ਇਸ ਦੇ ਚੱਲਦਿਆਂ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ।
ਇਹ ਵੀ ਪੜ੍ਹੋ : Pathankot News: ਪਠਾਨਕੋਟ ਵਾਈਲਡਲਾਈਫ ਸੈਂਚੂਰੀ ਦਾ ਐਕਸ਼ਨ; ਮਾਈਨਿੰਗ ਕਰ ਰਹੇ 13 ਕਰੱਸ਼ਰਾਂ ਨੂੰ ਨੋਟਿਸ ਜਾਰੀ
ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਕਬਾੜ ਦੇ ਗੁਦਾਮ ਵਿੱਚ ਪਏ ਟਾਇਰ ਪਲਾਸਟਿਕ ਦਾ ਸਮਾਨ ਤੇ ਹੋਰ ਕਬਾੜ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ ਅਤੇ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਅੰਮ੍ਰਿਤਸਰ 'ਚ ਦੇਰ ਰਾਤ ਗੁਮਟਾਲਾ ਚੌਕ ਤੋਂ ਲੈ ਕੇ ਰਾਜਾਸਾਂਸੀ ਤੱਕ ਦੀਆਂ ਸਾਰੀਆਂ ਸਿਗਰਟਾਂ ਦੀਆਂ ਦੁਕਾਨਾਂ ਨੂੰ ਕਿਸੇ ਨੇ ਅੱਗ ਲਗਾ ਦਿੱਤੀ, ਜਿਸ ਕਾਰਨ ਦੁਕਾਨ 'ਚ ਪਿਆ ਸਾਰਾ ਸਾਮਾਨ ਸੜ ਗਿਆ। ਦੇਰ ਰਾਤ ਦੁਕਾਨ ਬੰਦ ਕਰਨ ਤੋਂ ਬਾਅਦ ਉਸ ਨੂੰ ਫੋਨ ਆਇਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ ਤਾਂ ਉਸ ਨੇ ਦੇਖਿਆ ਕਿ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਹੋਰ ਵੀ ਦੁਕਾਨਾਂ ਨੂੰ ਕਿਸੇ ਨੇ ਅੱਗ ਲਗਾ ਦਿੱਤੀ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ-ਦੁਆਲੇ ਦੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Petrol Diesel Price: ਅੱਜ ਬਦਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ,ਕਈ ਸੂਬਿਆਂ 'ਚ ਹੋਇਆ ਮਹਿੰਗਾ, ਜਾਣੋ ਰੇਟ