Ludhiana news: ਜਿੰਮ ਦੇ ਬਾਹਰ ਖੂਨ ਨਾਲ ਲੱਥਪੱਥ ਮਿਲੀ ਵਿਅਕਤੀ ਦੀ ਲਾਸ਼, ਸ਼ੱਕੀ ਹਾਲਾਤਾਂ ‘ਚ ਮੌਤ
Advertisement
Article Detail0/zeephh/zeephh2479353

Ludhiana news: ਜਿੰਮ ਦੇ ਬਾਹਰ ਖੂਨ ਨਾਲ ਲੱਥਪੱਥ ਮਿਲੀ ਵਿਅਕਤੀ ਦੀ ਲਾਸ਼, ਸ਼ੱਕੀ ਹਾਲਾਤਾਂ ‘ਚ ਮੌਤ

Ludhiana news:ਜਾਣਕਾਰੀ ਅਨੁਸਾਰ ਸ਼ਿੰਗਾਰ ਸਿਨੇਮਾ ਰੋਡ ਨੇੜੇ ਸ਼ਗਨ ਪੈਲੇਸ ਦੇ ਸਾਹਮਣੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ।

Ludhiana news: ਜਿੰਮ ਦੇ ਬਾਹਰ ਖੂਨ ਨਾਲ ਲੱਥਪੱਥ ਮਿਲੀ ਵਿਅਕਤੀ ਦੀ ਲਾਸ਼, ਸ਼ੱਕੀ ਹਾਲਾਤਾਂ ‘ਚ ਮੌਤ

Ludhiana news(ਤਰਸੇਮ ਲਾਲ ਭਾਰਦਵਾਜ): ਲੁਧਿਆਣਾ ’ਚ ਉਸ ਸਮੇਂ ਲੋਕ ਸਹਿਮ ਗਏ ਜਦੋਂ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਜਦੋਂ ਸਵੇਰੇ ਜਿੰਮ ਦਾ ਮਾਲਕ ਜਿੰਮ ਖੋਲ੍ਹਣ ਆਇਆ ਤਾਂ ਪੌੜੀਆਂ ‘ਤੇ ਖੂਨ ਫੈਲਿਆ ਦੇਖ ਕੇ ਹੱਕਾ-ਬੱਕਾ ਰਹਿ ਗਿਆ। ਉਸਨੇ ਦੇਖਿਆ ਕਿ ਇੱਕ ਵਿਅਕਤੀ ਖੂਨ ਨਾਲ ਲੱਥਪੱਥ ਪਿਆ ਸੀ। ਜਿਮ ਮਾਲਕ ਨੇ ਅਲਾਰਮ ਵਜਾਇਆ ਅਤੇ ਆਸਪਾਸ ਦੇ ਹੋਰ ਲੋਕ ਇਕੱਠੇ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਹਨ।

ਜਾਣਕਾਰੀ ਅਨੁਸਾਰ ਸ਼ਿੰਗਾਰ ਸਿਨੇਮਾ ਰੋਡ ਨੇੜੇ ਸ਼ਗਨ ਪੈਲੇਸ ਦੇ ਸਾਹਮਣੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ। ਲਾਸ਼ ਦੀ ਹਾਲਤ ਬਹੁਤ ਖਰਾਬ ਸੀ। ਸਿਰ ਤੋਂ ਖੂਨ ਵਹਿ ਰਿਹਾ ਸੀ। ਹੈੱਡਫੋਨ ਵੀ ਪੌੜੀਆਂ ‘ਤੇ ਪਏ ਸਨ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਜਾਂਚ ਅਧਿਕਾਰੀ ਏਐਸਆਈ ਸੁਲੱਖਣ ਸਿੰਘ ਨੇ ਮੌਕਾ ਦੇਖਿਆ। ਇਸ ਤੋਂ ਬਾਅਦ ਐਸਐਚਓ ਅੰਮ੍ਰਿਤਪਾਲ ਸ਼ਰਮਾ ਵੀ ਮੌਕੇ ’ਤੇ ਪੁੱਜੇ।

ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ। ਮ੍ਰਿਤਕ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਨੇੜਲੀਆਂ ਇਮਾਰਤਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Israel: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ 'ਤੇ ਹਮਲਾ, ਹਿਜ਼ਬੁੱਲਾ ਨੇ ਡਰੋਨ ਨਾਲ ਨਿਸ਼ਾਨਾ ਬਣਾਇਆ

ਐਸਐਚਓ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਵੀ ਸ਼ੱਕ ਹੈ ਕਿ ਉਹ ਜਿੰਮ ਦੀ ਪਹਿਲੀ ਮੰਜ਼ਿਲ ਤੋਂ ਜਾਂ ਪੌੜੀਆਂ ਤੋਂ ਡਿੱਗਿਆ ਜਾਪਦਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Faridkot News: ਗੁਰਪ੍ਰੀਤ ਕਤਲਕਾਂਡ 'ਚ ਅੰਮ੍ਰਿਤਪਾਲ ਸਿੰਘ ਤੇ ਗੈਂਗਸਟਰ ਅਰਸ਼ ਡੱਲਾ ਨਾਮਜ਼ਦ!

Trending news