Ludhiana Mayor News: ਸ਼ਹਿਰ ਵਿੱਚ 95 ਵਾਰਡਾਂ ਲਈ 21 ਦਸੰਬਰ ਨੂੰ ਚੋਣ ਹੋਈ ਸੀ, ਜਿਸ ਵਿੱਚ ਸਭ ਤੋਂ ਵੱਧ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਆਈਆਂ ਸਨ, ਪਰ ਉਹ ਮੇਅਰ ਦੇ ਬਹੁਮਤ ਲਈ ਪੂਰੀਆਂ ਨਹੀਂ ਸਨ।
Trending Photos
Ludhiana Mayor News: ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ 7ਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਇੰਦਰਜੀਤ ਕੌਰ ਨੂੰ ਸ਼ਹਿਰ ਦਾ ਮੇਅਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਇੱਕ ਮਹਿਲਾ ਮੇਅਰ ਮਿਲੀ ਹੈ। ਇਸ ਦੇ ਨਾਲ ਹੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਭਰ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।
ਦਰਅਸਲ, ਇਹ ਸੀਟ ਮਹਿਲਾ ਕੌਂਸਲਰਾਂ ਲਈ ਰਾਖਵੀਂ ਹੈ। ਪਹਿਲਾਂ ਇਹ ਚਰਚਾ ਸੀ ਕਿ ਪਾਰਟੀ ਨਿਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ, ਮਨਿੰਦਰ ਕੌਰ ਘੁੰਮਣ ਅਤੇ ਅੰਮ੍ਰਿਤ ਵਰਸ਼ਾ ਵਿੱਚੋਂ ਕਿਸੇ ਇੱਕ ਨੂੰ ਚੁਣ ਸਕਦੀ ਹੈ। ਹਾਲਾਂਕਿ, ਬਾਅਦ ਵਿੱਚ ਪਾਰਟੀ ਨੇ ਇੰਦਰਜੀਤ ਕੌਰ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ 95 ਵਾਰਡਾਂ ਲਈ 21 ਦਸੰਬਰ ਨੂੰ ਚੋਣ ਹੋਈ ਸੀ, ਜਿਸ ਵਿੱਚ ਸਭ ਤੋਂ ਵੱਧ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਆਈਆਂ ਸਨ, ਪਰ ਉਹ ਮੇਅਰ ਦੇ ਬਹੁਮਤ ਲਈ ਪੂਰੀਆਂ ਨਹੀਂ ਸਨ। ਹੁਣ ਆਮ ਆਦਮੀ ਪਾਰਟੀ ਨੇ ਜੋੜ ਤੋੜ ਕਰ ਮੇਅਰ ਦੇ ਲਈ ਬਹੁਮਤ ਇਕੱਠਾ ਕਰ ਲਿਆ ਹੈ। ਇਸ ਵੇਲੇ ‘ਆਪ’ ਕੋਲ 41 ਖੁਦ ਦੇ ਕੌਂਸਲਰ, ਦੋ ਆਜ਼ਾਦ, 4 ਕਾਂਗਰਸ ਛੱਡ ਕੇ ਆਏ ਕੌਂਸਲਰ ਹਨ।