Punjab Accident News: ਲੁਧਿਆਣਾ 'ਚ ਪੁਲ ਤੋਂ ਡਿੱਗੀ ਤੇਜ਼ ਰਫ਼ਤਾਰ ਕਾਰ, 1 ਨੌਜਵਾਨ ਦੀ ਮੌਤ, 4 ਜ਼ਖ਼ਮੀ
Advertisement
Article Detail0/zeephh/zeephh1906855

Punjab Accident News: ਲੁਧਿਆਣਾ 'ਚ ਪੁਲ ਤੋਂ ਡਿੱਗੀ ਤੇਜ਼ ਰਫ਼ਤਾਰ ਕਾਰ, 1 ਨੌਜਵਾਨ ਦੀ ਮੌਤ, 4 ਜ਼ਖ਼ਮੀ

Punjab Accident News: ਬੀਤੀ ਦੇਰ ਰਾਤ ਜਗਰਾਓ ਦੇ ਪਿੰਡ ਅਲੀਗੜ ਚੋਂਕ ਕੋਲ ਬਣੇ ਲੁਧਿਆਣਾ ਜਗਰਾਓ ਓਵੇਰਬ੍ਰਿਜ ਤੋਂ ਇੱਕ ਕਾਰ ਥੱਲੇ ਡਿੱਗ ਜਾਣ ਕਰਕੇ ਵੱਡਾ ਹਾਦਸਾ ਹੋ ਗਿਆ।

 

Punjab Accident News: ਲੁਧਿਆਣਾ 'ਚ ਪੁਲ ਤੋਂ ਡਿੱਗੀ ਤੇਜ਼ ਰਫ਼ਤਾਰ ਕਾਰ, 1 ਨੌਜਵਾਨ ਦੀ ਮੌਤ, 4 ਜ਼ਖ਼ਮੀ

Punjab Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਲੁਧਿਆਣਾ ਦੇ ਕਸਬਾ ਜਗਰਾਉਂ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲੁਧਿਆਣਾ ਦੇ ਕਸਬਾ ਜਗਰਾਉਂ ਵਿੱਚ ਦੇਰ ਰਾਤ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦਕਿ 4 ਜ਼ਖ਼ਮੀ ਹੋ ਗਏ। ਇਹ ਹਾਦਸਾ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ 'ਤੇ ਰਾਜਾ ਢਾਬੇ ਦੇ ਸਾਹਮਣੇ ਰਾਤ 12.30 ਵਜੇ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਕਾਰ ਕਰੀਬ 25 ਫੁੱਟ ਉੱਚੇ ਪੁਲ ਤੋਂ ਡਿੱਗ ਗਈ। ਜ਼ਖ਼ਮੀਆਂ ਨੂੰ ਲੁਧਿਆਣਾ ਦੇ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।  

ਬੀਤੀ ਦੇਰ ਰਾਤ ਜਗਰਾਓ ਦੇ ਪਿੰਡ ਅਲੀਗੜ ਚੋਂਕ ਕੋਲ ਬਣੇ ਲੁਧਿਆਣਾ ਜਗਰਾਓ ਓਵੇਰਬ੍ਰਿਜ ਤੋਂ ਇੱਕ ਕਾਰ ਥੱਲੇ ਡਿੱਗ ਜਾਣ ਕਰਕੇ ਵੱਡਾ ਹਾਦਸਾ ਹੋ ਗਿਆ। ਇਸ ਹਾਦਸੇ ਵਿੱਚ ਜਿੱਥੇ ਕਾਰ ਦੇ ਬੁਰੀ ਤਰ੍ਹਾਂ ਪਰਖੱਚੇ ਉੱਡ ਗਏ,ਉਥੇ ਹੀ ਕਾਰ ਵਿੱਚ ਸਵਾਰ ਪੰਜ ਨੌਜਵਾਨਾਂ ਵਿੱਚੋਂ ਇੱਕ 28 ਸਾਲ ਦੇ ਅੰਕਿਤ ਲੂਥਰਾ ਨੌਜਵਾਨ ਦੀ ਮੌਤ ਹੋ ਗਈ ਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ, ਜਦਕਿ ਇਕ ਨੌਜਵਾਨ ਦੀ ਹਾਲਤ ਠੀਕ ਹੈ।

ਇਹ ਵੀ ਪੜ੍ਹੋ: Punjab News: ਰਸਤਾ ਪੁੱਛਣ ਬਹਾਨੇ ਬਜ਼ੁਰਗ ਮਹਿਲਾ ਤੋਂ ਲੁੱਟ ਕਰਕੇ ਲੁਟੇਰੇ ਹੋਏ ਫਰਾਰ, ਘਟਨਾ CCTV 'ਚ ਕੈਦ

ਇਸ ਮੌਕੇ ਅੱਜ ਸਵੇਰੇ ਹਾਦਸੇ ਵਾਲੀ ਥਾਂ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੇਰ ਰਾਤ ਇਹ ਹਾਦਸਾ ਵਾਪਰਿਆ ਹੈ, ਜਿਸ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਜ਼ਖ਼ਮੀ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਦੇ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਿਆ ਹੈ ਕਿ ਇਹ ਕਾਰ ਜਗਰਾਓ ਦੇ ਲਾਲ ਪੈਲੇਸ ਸਿਨੇਮਾ ਵਾਲਿਆਂ ਦੀ ਸੀ ਤੇ ਅਚਾਨਕ ਕਾਰ ਅੱਗੇ ਇੱਕ ਗਾਂ ਆ ਗਈ, ਜਿਸ ਤੋਂ ਬਚਣ ਦੇ ਚੱਕਰ ਵਿੱਚ ਇਹ ਕਾਰ ਓਵਰਬ੍ਰਿਜ਼ ਤੋਂ ਥੱਲੇ ਜਾ ਡਿੱਗੀ ਜਿਸ ਕਰਕੇ ਇਹ ਹਾਦਸਾ ਹੋਇਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਉਹ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕਰਨਗੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮ੍ਰਿਤਕ ਅੰਕਿਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। 

(ਜਗਰਾਉਂ ਤੋਂ ਰਜਨੀਸ਼ ਬਾਂਸਲ)

Trending news