Ludhaina News: ਵਰਕਰ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਕੰਪਨੀ ਵੱਲੋਂ ਈਪੀਐਫ ਵਿੱਚ ਵੱਡਾ ਘਪਲਾ ਕੀਤਾ ਗਿਆ ਹੈ, ਜਿਸ ਉੱਤੇ ਹਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
Trending Photos
Ludhaina News(ਤਰਸੇਮ ਭਾਰਦਵਾਜ): ਲੁਧਿਆਣਾ ਦੇ ਫਿਰੋਜ਼ਪੁਰ ਸਥਿਤ ਪਾਵਰ ਕੌਮ ਦੇ ਚੀਫ ਇੰਜੀਨੀਅਰ ਦਫਤਰ ਬਾਹਰ ਆਊਟਸੋਰਸ ਟੈਕਨੀਕਲ ਆਫਿਸ ਵਰਕਰ ਐਸੋਸੀਏਸ਼ਨ ਵੱਲੋਂ ਪਾਵਰਕੌਮ ਅਤੇ ਪਾਵਰ ਕੌਮ ਦਾ ਠੇਕਾ ਲੈਣ ਵਾਲੀ ਕੰਪਨੀ ਦੇ ਵਿਰੁੱਧ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਜ਼ਮਾਂ ਦਾ ਇਲਜ਼ਾਮ ਹੈ ਕਿ ਕੰਪਨੀ ਵੱਲੋਂ ਈਪੀਐਫ ਵਿੱਚ ਵੱਡਾ ਘਪਲਾ ਕੀਤਾ ਗਿਆ ਹੈ ਜਿਸ ਤੇ ਹਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਵਰਕਰ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਕੰਪਨੀ ਵੱਲੋਂ ਈਪੀਐਫ ਵਿੱਚ ਵੱਡਾ ਘਪਲਾ ਕੀਤਾ ਗਿਆ ਹੈ, ਜਿਸ ਉੱਤੇ ਹਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਠੇਕੇ ਉੱਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਨਾ ਤਾਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਅਤੇ ਨਾ ਹੀ ਉਹਨਾਂ ਨੂੰ ਕੋਈ ਮੈਡੀਕਲ ਭੱਤੇ ਦਿੱਤੇ ਜਾ ਰਹੇ ਹਨ। ਉਹ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸਦੇ ਉਲਟਾ ਜਿਹੜੇ ਸਾਥੀ ਯੂਨੀਅਨ ਦੇ ਵਿੱਚ ਜਾ ਕੇ ਸੰਘਰਸ਼ ਕਰਦੇ ਹਨ ਉਹਨਾਂ ਉੱਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ।
ਸੂਬਾ ਪ੍ਰਧਾਨ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਸਾਥੀ ਨੇ ਯੂਨੀਅਨ ਦਾ ਸਾਥ ਦਿੱਤਾ। ਅਤੇ ਉਸ ਨੂੰ ਧੱਕੇ ਨਾਲ ਬਦਲਿਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਜਿੱਥੇ ਵੀ ਉਨ੍ਹਾਂ ਦੇ ਸਾਥੀਆਂ ਨਾਲ ਜੋ ਧੱਕਾ ਹੋ ਰਿਹਾ ਹੈ ਜੇਕਰ ਕੰਪਨੀਆਂ ਧੱਕਾ ਨਾ ਬੰਦ ਕੀਤਾ ਉਹਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਜਿਹੜੇ ਉਹਨਾਂ ਦੇ ਸਾਥੀਆਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ ਉਹਨਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਜੇਕਰ ਇਹਨਾਂ ਮੰਗਾਂ ਨੂੰ ਤੁਰੰਤ ਨਾ ਮੰਨਿਆ ਗਿਆ। ਉਨ੍ਹਾਂ ਵੱਲੋਂ ਚੱਕਾ ਵੀ ਜਾਮ ਕੀਤਾ ਜਾਵੇਗਾ।
ਪਾਵਰਕੋਮ ਆਊਟ ਸੋਰਸ ਅਤੇ ਟੈਕਨੀਕਲ ਸਟਾਫ ਦੇ ਧਰਨਾ ਲਗਾ ਰਹੇ ਵਰਕਰਾਂ ਨੇ ਕਿਹਾ ਕਿ ਈਐਸਆਈ ਦੇ ਬਜਾਏ ਕੈਸ਼ਲੈਸ ਇੰਸ਼ੋਰੈਂਸ ਕੀਤੀ ਜਾਵੇ ਅਤੇ ਦੋਸ਼ੀ ਕੰਪਨੀ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ 58 ਸਾਲ ਤੱਕ ਪੱਕਾ ਰੋਜ਼ਗਾਰ ਕੀਤਾ ਜਾਵੇ ਅਤੇ ਹਰਿਆਣਾ ਦੀ ਦਰਜ ਤੇ ਆਟਸੋਰਸ ਕਾਮਿਆਂ ਨੂੰ ਮਹਿਕਮੇ ਅਧੀਨ ਲਿਆਉਣ ਦੀ ਪਾਲਿਸੀ ਬਣਾਈ ਜਾਵੇ ਅਤੇ ਸਨਿਓਰਟੀ ਦੇ ਅਧਾਰ ਤੇ ਬਣਦੀ ਤਨਖਾਹ ਦਿੱਤੀ ਜਾਵੇ ਇਹਨਾਂ ਮੰਗਾਂ ਨੂੰ ਲੈ ਕੇ ਉਹਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।