ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ 14 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ। ਮਾਮਲਾ 2017 ਵਿਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਕੀਤੇ ਕਤਲ ਦਾ ਹੈ।
Trending Photos
ਭਰਤ ਸ਼ਰਮਾ/ਲੁਧਿਆਣਾ: ਸਿੱਧੂ ਮੂਸੇਵਾਲੇ ਕਤਲ ਕੇਸ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਲੁਧਿਆਣਾ ਮਾਨਜੋਗ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਲਾਰੈਂਸ ਬਿਸ਼ਨੋਈ ਨੂੰ ਬੇਸ਼ੱਕ ਇਕ ਪੁਰਾਣੇ ਕਤਲ ਕੇਸ ਮਾਮਲੇ ਵਿਚ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਜਿਸ ਵਿਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਇਕ ਕੇਵਲ ਦਾ ਕੰਮ ਕਰਨ ਵਾਲੇ ਵਿਅਕਤੀ ਦਾ ਕਤਲ ਕੀਤਾ ਗਿਆ ਸੀ ।
ਲਾਰੇਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਲੁਧਿਆਣਾ ਲਿਆਂਦਾ ਗਿਆ। ਜਿਥੇ ਮਾਨਯੋਗ ਅਦਾਲਤ ਦੇ ਸਾਹਮਣੇ ਪੇਸ਼ ਕਰ ਰਿਮਾਂਡ ਮੰਗਿਆ ਗਿਆ ਅਤੇ ਮਾਣਯੋਗ ਕੋਰਟ ਨੇ 12 ਅਕਤੂਬਰ ਤੱਕ ਲਾਰੈਂਸ ਬਿਸ਼ਨੋਈ ਨੂੰ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਗੁਰਦੇਵ ਸਿੰਘ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਰਾਣੇ ਕਤਲ ਕੇਸ ਮਾਮਲੇ ਵਿਚ ਲੁਧਿਆਣਾ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਮਾਮਲਾ ਅੰਨੇਵਾਹ ਗੋਲੀਆਂ ਚਲਾ ਕੇ ਕਤਲ ਕਰਨ ਦਾ ਹੈ। ਉਹਨਾਂ ਨੇ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ 14 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਅਤੇ ਮਾਣਯੋਗ ਅਦਾਲਤ ਵੱਲੋਂ 12 ਅਕਤੂਬਰ ਤੱਕ ਹੀ ਗੈਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਉਪਰ ਭੇਜਿਆ ਗਿਆ ਹੈ । ਲਾਰੈਂਸ ਬਿਸ਼ਨੋਈ ਨੂੰ 12 ਅਕਤੂਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।
WATCH LIVE TV