Ludhiana News: ਹੈਬੋਵਾਲ ਇਲਾਕੇ ਬਾਲਾ ਜੀ ਇਨਕਲੇਵ ਵਿੱਚ ਰਹਿਣ ਵਾਲੇ ਪੀੜਤ ਪਰਿਵਾਰ ਨੇ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਹਨਾਂ ਦੇ ਲੜਕੇ ਉੱਤੇ ਪਿਛਲੇ ਕੁਝ ਦਿਨ ਪਹਿਲਾਂ ਕਾਤਲਾਨਾ ਹਮਲਾ ਕੀਤਾ ਗਿਆ ਸੀ। ਜਿਸ ਕਾਰਨ ਉਹ ਚੱਲ ਫਿਰ ਵੀ ਨਹੀਂ ਸਕਦਾ।
Trending Photos
Ludhiana News(ਤਰਸੇਮ ਲਾਲ): ਲੁਧਿਆਣਾ ਹੈਬੋਵਾਲ ਥਾਣੇ ਦੇ ਬਹਾਰ ਪੀੜਤ ਪਰਿਵਾਰ ਵੱਲੋਂ ਆਪਣੇ ਪਰਿਵਾਰਕ ਮੈਂਬਰ ਨੂੰ ਜ਼ਖਮੀ ਹਾਲਤ ਵਿੱਚ ਮੰਜੇ ਕੇ ਲਿਆਕੇ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਵੱਲੋਂ ਹਾਲੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਦੂਜੇ ਪਾਸੇ ਪੁਲਿਸ ਦਾ ਕਹਿਣੈ ਕਿ ਪਰਿਵਾਰ ਵੱਲੋਂ ਸਾਨੂੰ ਕੋਈ ਵੀ ਸ਼ਿਕਾਇਤ ਨਹੀਂ ਦਿੱਤੀ ਗਈ।
ਹੈਬੋਵਾਲ ਇਲਾਕੇ ਬਾਲਾ ਜੀ ਇਨਕਲੇਵ ਵਿੱਚ ਰਹਿਣ ਵਾਲੇ ਪੀੜਤ ਪਰਿਵਾਰ ਨੇ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਹਨਾਂ ਦੇ ਲੜਕੇ ਉੱਤੇ ਪਿਛਲੇ ਕੁਝ ਦਿਨ ਪਹਿਲਾਂ ਕਾਤਲਾਨਾ ਹਮਲਾ ਕੀਤਾ ਗਿਆ ਸੀ। ਜਿਸ ਕਾਰਨ ਉਹ ਚੱਲ ਫਿਰ ਵੀ ਨਹੀਂ ਸਕਦਾ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।
ਪੀੜਤ ਦੇ ਪਰਿਵਾਰ ਨੇ ਦੱਸਿਆ ਕਿ ਉਸਦਾ ਭਰਾ ਮੋਟਰਸਾਈਕਲ ਤੇ ਆਪਣੇ ਘਰ ਜਾ ਰਿਹਾ ਸੀ ਤਾਂ ਕਾਰ ਸਵਾਰ ਵਿਅਕਤੀਆਂ ਨੇ ਰਾਹ ਵਿਚ ਰੋਕ ਉਸ ਨਾਲ ਕੁੱਟਮਾਰ ਕੀਤੀ ਅਤੇ ਅੱਧ ਮਰਿਆ ਕਰਕੇ ਉਸਨੂੰ ਸੁੱਟ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਇਲਾਜ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੀੜਤ ਪਰਿਵਾਰ ਦਾ ਕਹਿਣੈ ਕਿ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਵੀ ਦਿੱਤੀ ਗਈ। ਹਾਲੇ ਕਈ ਦਿਨ ਬੀਤ ਜਾਣਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ। ਇਸ ਕਰਕੇ ਮਜਬੂਰ ਹੋਕੇ ਸਾਨੂੰ ਅੱਜ ਧਰਨਾ ਲਗਾਉਣਾ ਪਿਆ।
ਇਹ ਵੀ ਪੜ੍ਹੋ: ਫਾਜ਼ਿਲਕਾ ਪੁਲਿਸ ਨੇ ਕਾਬੂ ਕੀਤੇ ਸੱਸ ਅਤੇ ਜਵਾਈ; ਕਰਦੇ ਸੀ ਨਸ਼ਾ ਤਸਕਰੀ
ਦੂਜੇ ਪਾਸੇ ਜਦੋਂ ਪੁਲਿਸ ਅਧਿਕਾਰੀ ਨਾਲ ਇਸ ਮਾਮਲੇ ਸਬੰਧੀ ਗੱਲ ਕੀਤੀ ਗਈ ਉਹ ਟਾਲਮਟੋਲ ਕਰਦੇ ਨਜ਼ਰ ਆਏ ਪੁਲਿਸ ਮੁਲਾਜ਼ਮ ਦਾ ਕਹਿਣਾ ਸੀ। ਕਿ ਉਹਨਾਂ ਕੋਲ ਕੋਈ ਕੰਪਲੇਂਟ ਨਹੀਂ ਆਈ ਪਰ ਕੋਲ ਖੜ੍ਹੇ ਪੀੜਤ ਪਰਿਵਾਰ ਨੇ ਕਿਹਾ ਕਿ ਉਹਨਾਂ ਦੀ ਸੁਣਵਾਈ ਹੀ ਨਹੀਂ ਹੋਈ ਇਸ ਘਟਨਾ ਸਬੰਧੀ ਕੁਝ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਮੁਲਾਜ਼ਮ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬੱਚਿਆਂ ਦੀ ਸਕੂਲ ਡਰੈਸ ਲੈਣ ਆਏ ਪਰਿਵਾਰ 'ਤੇ ਕਾਰ ਸਵਾਰ ਨੇ ਕੀਤੀ ਫਾਇਰਿੰਗ