Ludhiana News: ਮਾਸੂਮ ਅਮਾਇਰਾ ਦੀ ਮੌਤ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਦਾ ਵੱਡਾ ਐਕਸ਼ਨ
Advertisement
Article Detail0/zeephh/zeephh2645970

Ludhiana News: ਮਾਸੂਮ ਅਮਾਇਰਾ ਦੀ ਮੌਤ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਦਾ ਵੱਡਾ ਐਕਸ਼ਨ

Ludhiana News: ਲੁਧਿਆਣਾ ਦੇ ਨਿੱਜੀ ਸਕੂਲ ਵਿੱਚ ਛੋਟੀ ਬੱਚੀ ਅਮਾਇਰਾ ਦੀ ਸਕੂਲੀ ਬੱਸ ਦੀ ਲਪੇਟ ਵਿਚ ਆਉਣ ਨਾਲ ਮੌਤ ਹੋਣ ਦੇ ਮਾਮਲੇ ਅਤੇ ਸਕੂਲਾਂ ਵਿੱਚ ਚੱਲ ਰਹੀਆਂ ਖਸਤਾ ਹਾਲਤ ਦੀਆਂ ਬੱਸਾਂ ਨੂੰ ਲੈ ਕੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ  ਲਿਆ।

Ludhiana News: ਮਾਸੂਮ ਅਮਾਇਰਾ ਦੀ ਮੌਤ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਦਾ ਵੱਡਾ ਐਕਸ਼ਨ

Ludhiana News: ਲੁਧਿਆਣਾ ਦੇ ਨਿੱਜੀ ਸਕੂਲ ਵਿੱਚ ਛੋਟੀ ਬੱਚੀ ਅਮਾਇਰਾ ਦੀ ਸਕੂਲੀ ਬੱਸ ਦੀ ਲਪੇਟ ਵਿਚ ਆਉਣ ਨਾਲ ਮੌਤ ਹੋਣ ਦੇ ਮਾਮਲੇ ਅਤੇ ਸਕੂਲਾਂ ਵਿੱਚ ਚੱਲ ਰਹੀਆਂ ਖਸਤਾ ਹਾਲਤ ਦੀਆਂ ਬੱਸਾਂ ਨੂੰ ਲੈ ਕੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ  ਲਿਆ। ਕਮਿਸ਼ਨ ਨੇ ਲੁਧਿਆਣਾ ਦੇ ਸੀਪੀ ਅਤੇ ਆਰਟੀਓ ਨੂੰ ਕਾਰਵਾਈ ਕਰਨ ਲਈ ਲਿਖਿਆ ਹੈ।

ਲੁਧਿਆਣਾ ਚੰਡੀਗੜ੍ਹ ਰੋਡ ਸਥਿਤ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ ਸੈਕਟਰ-32 ਵਿੱਚ ਸਕੂਲ ਵੈਨ ਦੀ ਲਪੇਟ ਵਿੱਚ ਆਉਣ ਨਾਲ 6 ਸਾਲਾ ਬੱਚੀ ਦੀ ਮੌਤ ਦੇ ਮਾਮਲੇ ਵਿਚ ਨੋਟਿਸ ਲੈਂਦਿਆਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਆਰਟੀਓ ਦੇ ਸਕੱਤਰ ਨੂੰ ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਅਣਅਧਿਕਾਰਤ ਵਾਹਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ।

ਮਾਮਲੇ ਦੀ ਅਗਲੀ ਸੁਣਵਾਈ 11 ਮਾਰਚ ਨੂੰ ਹੋਵੇਗੀ। ਕਮਿਸ਼ਨ ਨੇ ਪੁਲਿਸ ਕਮਿਸ਼ਨਰ ਅਤੇ ਆਰਟੀਓ ਸਕੱਤਰ ਨੂੰ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਬਹੁਤ ਸਾਰੀਆਂ ਸਕੂਲੀ ਬੱਸਾਂ ਮਾੜੀ ਹਾਲਤ ਵਿੱਚ ਹਨ ਅਤੇ ਕੁਝ ਬੱਸਾਂ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਤੋਂ ਵੀ ਚੱਲ ਰਹੀਆਂ ਹਨ।

ਕਮਿਸ਼ਨਰ ਨੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਲਿਜਾਣ ਵਾਲੀਆਂ ਕੁਝ ਬੱਸਾਂ ਸਕੂਲਾਂ ਵਿੱਚ ਰਜਿਸਟਰਡ ਨਹੀਂ ਹਨ। ਸਕੂਲ ਦੇ ਬਰਾਂਡੇ ਵਿੱਚ ਸਕੂਲ ਬੱਸ ਦੀ ਲਪੇਟ ਵਿੱਚ ਆਉਣ ਨਾਲ 6 ਸਾਲਾ ਬੱਚੀ ਅਮਾਇਰਾ ਸੂਦ ਦੀ ਦਰਦਨਾਕ ਮੌਤ ਦਾ ਜ਼ਿਕਰ ਕਰਦਿਆਂ ਕਮਿਸ਼ਨ ਨੇ ਕਿਹਾ ਕਿ ਜਦੋਂ ਤੋਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਉਮੀਦ ਹੈ ਕਿ ਜਾਂਚ ਨਿਰਪੱਖ ਅਤੇ ਨਿਆਂਪੂਰਨ ਹੋਵੇਗੀ ਅਤੇ ਕਾਨੂੰਨ ਅਨੁਸਾਰ ਇਸ ਦੇ ਸਿੱਟੇ ਤੱਕ ਪਹੁੰਚਾਇਆ ਜਾਵੇਗਾ। ਇਹ ਹੁਕਮ ਇਸ ਮਾਮਲੇ ਵਿਚ ਆਰਟੀ ਐਕਟੀਵਿਸਟ ਜਸਬੀਰ ਸਿੰਘ ਵਾਸੀ ਗੁਰੂ ਨਾਨਕ ਨਗਰ, ਭੋਲਾਪੁਰ, ਲੁਧਿਆਣਾ ਦੀ ਸ਼ਿਕਾਇਤ ਤੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦਸੰਬਰ 2024 ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਬੱਚੀ ਦੀ ਮੌਤ ਦੀ ਮਿਸਾਲ ਦਿੰਦਿਆਂ ਬੱਚਿਆਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕਰਨ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।

Trending news