Mansa News: ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਾ ਮਿਲਣ ਦੇ ਕਾਰਨ ਕਿਸਾਨਾਂ ਨੇ ਐਸਡੀਐਮ ਦਫ਼ਤਰ ਦੇ ਬਾਹਰ ਘਿਰਾਓ ਕਰਕੇ ਨਾਅਰੇਬਾਜੀ ਕੀਤੀ।
Trending Photos
Mansa News: ਕਿਸਾਨ ਨੂੰ ਅਕੁਾਇਰ ਕੀਤੀ ਗਈ ਜ਼ਮੀਨ ਦਾ ਮੁਆਵਜ਼ਾ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋਂ ਐਸਡੀਐਮ ਦਫਤਰ ਮਾਨਸਾ ਦਾ ਘਿਰਾਓ ਕਰਕੇ ਨਾਅਰੇਬਾਜੀ ਕੀਤੀ ਗਈ ਕਿਸਾਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਹੀ ਕਿਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਨਾ ਦਿੱਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਅਣਮਿਥੇ ਸਮੇਂ ਲਈ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਐਸਡੀਐਮ ਦਫਤਰ ਮਾਨਸਾ ਦਾ ਘਿਰਾਓ ਕਰਨ ਸਮੇਂ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿਖੇ ਬਿਜਲੀ ਗਰਿੱਡ ਨੂੰ ਅਪਗ੍ਰੇਡ ਕਰਨ ਦੇ ਲਈ ਕਿਸਾਨਾਂ ਦੀ ਜ਼ਮੀਨ ਅਕਵਾਇਰ ਕੀਤੀ ਗਈ ਸੀ ਜਿਸ ਵਿੱਚ ਕਿਸਾਨ ਚਮਕੌਰ ਸਿੰਘ ਦੀਆਂ ਤਿੰਨ ਕਨਾਲਾਂ ਵੀ ਅਕਵਾਇਰ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਦੂਸਰੇ ਸਾਰੇ ਕਿਸਾਨਾਂ ਨੂੰ ਉਨ੍ਹਾਂ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ ਜਦੋਂ ਕਿ ਕਿਸਾਨ ਚਮਕੌਰ ਸਿੰਘ ਦੀ ਰਾਸ਼ੀ ਅਜੇ ਤੱਕ ਵੀ ਉਨ੍ਹਾਂ ਨੂੰ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਕਿਸਾਨ ਚਮਕੌਰ ਸਿੰਘ ਦੀ ਬੇਟੀ ਦਾ ਵਿਆਹ ਸੀ ਜਿਸ ਦੇ ਲਈ ਉਨ੍ਹਾਂ ਨੇ ਆਪਣੀ ਜਮੀਨ ਬਿਜਲੀ ਗਰਿੱਡ ਨੂੰ ਦੇ ਦਿੱਤੀ ਸੀ ਪਰ ਅਜੇ ਤੱਕ ਉਨ੍ਹਾਂ ਦੀ ਪੇਮੈਂਟ ਨਹੀਂ ਕੀਤੀ ਗਈ ਉਨ੍ਹਾਂ ਕਿਹਾ ਕਿ ਵਾਰ-ਵਾਰ ਐਸਡੀਐਮ ਦਫਤਰ ਵੱਲੋਂ ਉਨ੍ਹਾਂ ਨੂੰ ਜਲਦ ਹੀ ਪੇਮੈਂਟ ਕਰਨ ਦਾ ਭਰੋਸਾ ਦੇ ਦਿੱਤਾ ਜਾਂਦਾ ਹੈ ਪਰ ਅਜੇ ਤੱਕ ਉਨ੍ਹਾਂ ਦੀ ਪੇਮੈਂਟ ਨਹੀਂ ਕੀਤੀ ਗਈ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਚਮਕੌਰ ਸਿੰਘ ਦੇ ਲਈ 7 ਲੱਖ ਰੁਪਏ ਐਸਡੀਐਮ ਦਫ਼ਤਰ ਨੂੰ ਭੇਜ ਵੀ ਦਿੱਤੇ ਗਏ ਸਨ ਜਦੋਂ ਕਿ ਇਸ ਦਫ਼ਤਰ ਵੱਲੋਂ ਉਨ੍ਹਾਂ ਦੀ ਐਫਡੀ ਕਰ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਕਿਸਾਨ ਨੂੰ ਐਫਡੀ ਦੀ ਜਰੂਰਤ ਨਹੀਂ ਸੀ ਜਦੋਂ ਕਿ ਉਸ ਨੂੰ ਪੈਸਿਆਂ ਦੀ ਜਰੂਰਤ ਸੀ ਪਰ ਹੁਣ ਤੱਕ ਪੀੜਿਤ ਕਿਸਾਨ ਨੂੰ ਪੇਮੈਂਟ ਨਹੀਂ ਕੀਤੀ ਗਈ ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕਿਸਾਨ ਦੀ ਪੇਮੈਂਟ ਉਸ ਨੂੰ ਨਾ ਦਿੱਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਐਸਡੀਐਮ ਦਫ਼ਤਰ ਦਾ ਪੱਕੇ ਤੌਰ ਤੇ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Lawrence Bishnoi: ਵੱਡੀ ਖਬਰ; ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ