Mansa News: ਸਰਪੰਚ ਨੇ ਨਸ਼ਿਆਂ ਖਿਲਾਫ਼ ਮਤੇ 'ਤੇ ਲਗਾਈ ਪਹਿਲੀ ਮੋਹਰ
Advertisement
Article Detail0/zeephh/zeephh2533300

Mansa News: ਸਰਪੰਚ ਨੇ ਨਸ਼ਿਆਂ ਖਿਲਾਫ਼ ਮਤੇ 'ਤੇ ਲਗਾਈ ਪਹਿਲੀ ਮੋਹਰ

  Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੀ ਪੰਚਾਇਤ ਨੇ ਅਹੁਦਾ ਮਿਲਦਿਆਂ ਹੀ ਪਹਿਲੀ ਮੋਹਰ ਨਸ਼ੇ ਖਿਲਾਫ਼ ਲਗਾ ਦਿੱਤੀ ਹੈ।

Mansa News: ਸਰਪੰਚ ਨੇ ਨਸ਼ਿਆਂ ਖਿਲਾਫ਼ ਮਤੇ 'ਤੇ ਲਗਾਈ ਪਹਿਲੀ ਮੋਹਰ

Mansa News:  ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੀ ਪੰਚਾਇਤ ਨੇ ਅਹੁਦਾ ਮਿਲਦਿਆਂ ਹੀ ਪਹਿਲੀ ਮੋਹਰ ਨਸ਼ੇ ਖਿਲਾਫ਼ ਲਗਾ ਦਿੱਤੀ ਹੈ। ਪਿੰਡ ਦੀ ਪੰਚਾਇਤ ਵੱਲੋਂ ਨਸ਼ਾ ਤਸਕਰਾਂ ਖਿਲਾਫ ਮਤਾ ਪਾ ਕੇ ਐਲਾਨ ਕਰ ਦਿੱਤਾ ਹੈ ਕਿ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਨਾਲ ਹੀ ਪਿੰਡ ਦੀ ਪੰਚਾਇਤ ਨੇ ਕਿਹਾ ਕਿ ਜੇਕਰ ਕੋਈ ਸਿਆਸੀ ਲੀਡਰ ਵੀ ਨਸ਼ਾ ਤਸਕਰ ਦੀ ਮਦਦ ਕਰੇਗਾ ਤਾਂ ਉਸ ਖਿਲਾਫ਼ ਵੀ ਪਿੰਡ ਵਾਸੀਆਂ ਵੱਲੋਂ ਸਖ਼ਤ ਰੁੱਖ ਅਪਣਾਇਆ ਜਾਵੇਗਾ।

ਪੰਚਾਇਤੀ ਚੋਣਾਂ ਦੌਰਾਨ ਪਿੰਡ ਵਿੱਚ ਨਸ਼ਿਆਂ ਨੂੰ ਬੰਦ ਕਰਨ ਦਾ ਪ੍ਰਚਾਰ ਕਰਨ ਵਾਲੀ ਪੰਚਾਇਤ ਵੱਲੋਂ ਅੱਜ ਪਿੰਡ ਵਿੱਚ ਸਮੂਹ ਪਿੰਡ ਵਾਸੀਆਂ ਦਾ ਇਕੱਠ ਕਰਕੇ ਪਹਿਲੀ ਮੋਹਰ ਨਸ਼ੇ ਖਿਲਾਫ਼ ਮਤਾ ਪਾ ਕੇ ਨਸ਼ਾ ਤਸਕਰਾਂ ਖਿਲਾਫ਼ ਪੰਚਾਇਤ ਵੱਲੋਂ ਲਗਾ ਦਿੱਤੀ ਗਈ ਹੈ।

ਪਿੰਡ ਨੰਗਲ ਕਲਾਂ ਦੀ ਪੰਚਾਇਤ ਦੇ ਸਰਪੰਚ ਰੇਸ਼ਮ ਸਿੰਘ ਜਿੰਦਾ ਨੇ ਕਿਹਾ ਕਿ ਪਿੰਡ ਨੰਗਲ ਕਲਾਂ ਵਿੱਚ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਣ ਦੀ ਆਗਿਆ ਨਹੀਂ ਹੋਵੇਗੀ ਤੇ ਜੇਕਰ ਕੋਈ ਵਿਅਕਤੀ ਪਿੰਡ ਦੇ ਨੌਜਵਾਨ ਨੂੰ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਦੀ ਖੈਰ ਨਹੀਂ ਹੋਵੇਗੀ। ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਸਰਪੰਚ ਨੇ ਇਹ ਵੀ ਕਿਹਾ ਕਿ ਜੇ ਕੋਈ ਸਿਆਸੀ ਲੀਡਰ ਸਾਡੇ ਪਿੰਡ ਦੇ ਨਸ਼ਾ ਤਸਕਰ ਦੀ ਮਦਦ ਕਰੇਗਾ ਤਾਂ ਉਸ ਸਿਆਸੀ ਲੀਡਰ ਖਿਲਾਫ ਵੀ ਪਿੰਡ ਵਾਸੀ ਮੋਰਚਾ ਲਾਉਣ ਤੋਂ ਗੁਰੇਜ਼ ਨਹੀਂ ਕਰਨਗੇ। 

ਉਨ੍ਹਾਂ ਨਾਲ ਹੀ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇ ਕੋਈ ਨੌਜਵਾਨ ਨਸ਼ੇ ਦੀ ਗ੍ਰਿਫਤ ਵਿੱਚ ਹੈ ਤੇ ਨਸ਼ਾ ਛੱਡਣਾ ਚਾਹੁੰਦਾ ਹੈ ਪੰਚਾਇਤ ਉਸ ਦਾ ਨਸ਼ਾ ਛੁਡਵਾਵੇਗੀ ਤੇ ਉਸਦੀ ਹਰ ਤਰ੍ਹਾਂ ਦੀ ਮਦਦ ਵੀ ਕਰੇਗੀ। ਉਨ੍ਹਾਂ ਮਤੇ ਵਿੱਚ ਪਿੰਡ ਵਿੱਚ ਕਰਿਆਨੇ ਦੀਆਂ ਦੁਕਾਨਾਂ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਸਕੂਲੀ ਵਿਦਿਆਰਥੀ ਨੂੰ ਤੰਬਾਕੂ ਆਦਿ ਨਾ ਦਿੱਤਾ ਜਾਵੇ ਤੇ ਬੱਚਿਆਂ ਨੂੰ ਤੰਬਾਕੂ ਦਾ ਸੇਵਨ ਕਰਨ ਤੋਂ ਰੋਕਣ ਲਈ ਸਕੂਲ ਵਿੱਚ ਸਮੇਂ-ਸਮੇਂ ਉਤੇ ਪੰਚਾਇਤ ਵੱਲੋਂ ਬੱਚਿਆਂ ਨਾਲ ਮੀਟਿੰਗ ਵੀ ਕੀਤੀ ਜਾਇਆ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਮੈਡੀਕਲ ਸਟੋਰਾਂ ਉਤੇ ਕਿਸੇ ਵੀ ਵਿਅਕਤੀ ਨੂੰ ਸਿਰੰਜ ਨਾ ਦਿੱਤੀ ਜਾਵੇ ਅਤੇ ਨਾ ਹੀ ਕੋਈ ਨਸ਼ੀਲੇ ਪਦਾਰਥ ਵੇਚੇ ਜਾਣ। ਉਨ੍ਹਾਂ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਜੋ ਪਿੰਡ ਵਾਸੀਆਂ ਨਾਲ ਨਸ਼ਾ ਮੁਕਤ ਪਿੰਡ ਕਰਨ ਦਾ ਵਾਅਦਾ ਕੀਤਾ ਸੀ ਉਸ ਮੁਹਿੰਮ ਦਾ ਆਗਾਜ਼ ਹੋ ਚੁੱਕਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਪਿੰਡ ਨੂੰ ਨਸ਼ਾ ਮੁਕਤ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਦੀ ਪੰਚਾਇਤ ਦੀ ਪਹਿਲ ਹੋਵੇਗੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵੀ ਪੰਚਾਇਤ ਦੇ ਇਸ ਕਾਰਜ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਪਿੰਡ ਵਾਸੀ ਵੀ ਪੰਚਾਇਤ ਦਾ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਤਿਆਰ ਹਨ। 

Trending news