Punjab Police: ਇਮਾਨਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਹੌਸਲਾ ਅਫਜ਼ਾਈ ਵਧਾਉਣ ਲਈ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ।
Trending Photos
Punjab Police: ਪੰਜਾਬ ਪੁਲਿਸ ਵੱਲੋਂ ਲਗਾਤਾਰ ਪੰਜਾਬ ਵਿੱਚ ਅਪਰਾਧਿਕ ਤੇ ਗ਼ੈਰ ਸਮਾਜਿਕ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲਗਾਤਾਰ ਦੋਸ਼ੀਆਂ ਨੂੰ ਫੜ ਕੇ ਸਲਾਖ਼ਾਂ ਪਿੱਛੇ ਸੁੱਟਿਆ ਜਾ ਰਿਹਾ ਹੈ ਤੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਵਾਲੇ ਅਫਸਰਾਂ ਨੂੰ ਸਨਮਾਨਿਤ ਕਰ ਉਨ੍ਹਾਂ ਦੀ ਹੌਸਲਾ-ਅਫਜ਼ਾਈ ਵੀ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਡਿਊਟੀ ਹੋਰ ਵੀ ਵਧੀਆ ਢੰਗ ਨਾਲ ਨਿਭਾਉਣ।
ਇਸ ਕੜੀ ਤਹਿਤ ਅੱਜ ਬਾਘਾਪੁਰਾਣਾ ਦੇ ਸੀਆਈਏ ਇੰਚਾਰਜ ਦਲਜੀਤ ਬਰਾੜ ਸਮੇਤ ਕਈ ਅਧਿਕਾਰੀਆਂ ਨੂੰ ਡੀਜੀਪੀ ਗੌਰਵ ਯਾਦਵ ਨੇ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸਐਸਪੀ ਮੋਗਾ ਜੇ ਏਲੇਨਚੇਲੀਅਨ ਐਸਐਸਪੀ ਮੁਕਤਸਰ ਹਰਮਨਬੀਰ ਗਿੱਲ ਸਮੇਤ ਕਈ ਜ਼ਿਲ੍ਹਿਆਂ ਦੇ ਐਸਐਸਪੀ ਮੌਜੂਦ ਸਨ।
ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਸੂਬੇ ਦੀ ਪੁਲਿਸ ਵੱਲੋਂ ਲਗਾਤਾਰ ਅਪਰਾਧਿਕ ਗਤੀਵਿਧੀਆਂ ਉਤੇ ਲਗਾਮ ਕੱਸਦੇ ਹੋਏ ਸੂਬੇ ਨੂੰ ਅਪਰਾਧ ਮੁਕਤ ਕਰਨ ਦੇ ਮਕਸਦ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਦਿੱਤੀ ਕਾਗਜਾਤ ਪੇਸ਼ ਕਰਨ ਦੀ ਚੁਣੌਤੀ
ਅੱਜ ਉਨ੍ਹਾਂ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵੱਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਦਿਨ-ਰਾਤ ਇੱਕ ਕਰ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੌਕੇ ਡੀਜੀਪੀ ਪੰਜਾਬ ਨੇ ਪੁਰਸਕਾਰ ਹਾਸਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਵੱਲੋਂ ਗੈ਼ਰ ਸਮਾਜਿਕ ਅਨਸਰਾਂ, ਨਸ਼ਾ ਸਮੱਗਲਰਾਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਪੰਜਾਬ ਪੁਲਿਸ ਨੇ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸ ਤੋਂ ਇਲਾਵਾ ਗੈਂਗਸਟਰਾਂ ਉਪਰ ਵੀ ਬੁਰੀ ਤਰ੍ਹਾਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਬੀਤੇ ਦਿਨ ਬਰਨਾਲਾ ਦੇ ਹੰਡਿਆਇਆ ਵਿੱਚ ਪੁਲਿਸ ਮੁਕਾਬਲੇ ਵਿੱਚ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਗੈਰ ਸਮਾਜਕ ਅਨਸਰਾਂ ਉਪਰ ਵੀ ਸ਼ਿਕੰਜਾ ਕੱਸਿਆ ਹੋਇਆ ਹੈ।
ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜਿਆ ਅਮਰੀਕਾ ਸਥਿਤ ਹਥਿਆਰਾਂ ਦਾ ਸਪਲਾਇਰ ਗ੍ਰਿਫਤਾਰ
ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ