Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਬਣਾਈ ਗਈ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
Trending Photos
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਬਣਾਈ ਗਈ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਾਬਿਲੇਗੌਰ ਹੈ ਕਿ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਣੀ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 18 ਫਰਵਰੀ ਨੂੰ ਪਟਿਆਲਾ ਵਿੱਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Delhi Stampede: CM ਭਗਵੰਤ ਮਾਨ ਵੱਲੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਗਦੜ ਵਿੱਚ ਯਾਤਰੀਆਂ ਦੀ ਮੌਤ ਉਤੇ ਦੁੱਖ ਜ਼ਾਹਿਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਤਿ ਜ਼ਰੂਰੀ ਨਿੱਜੀ ਪਰਿਵਾਰਕ ਰੁਝੇਵਿਆਂ ਕਾਰਨ 7 ਮੈਂਬਰੀ ਕਮੇਟੀ ਦੀ ਅੱਜ 16 ਫਰਵਰੀ ਨੂੰ ਹੋਣ ਵਾਲੀ ਇਕੱਤਰਤਾ ਹੁਣ 18 ਫਰਵਰੀ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਰੱਖੀ ਹੈ। ਇਸ ਤੋਂ ਪਹਿਲਾਂ ਦੋ ਇਕੱਤਰਤਾਵਾਂ ਹੋ ਚੁੱਕੀਆਂ ਹਨ ਇੱਕ ਜਥੇਦਾਰ ਗੁਰਚਰਨ ਸਿੰਘ ਟੋਹਰਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਅਤੇ ਦੂਸਰੀ ਸ਼੍ਰੋਮਣੀ ਕਮੇਟੀ ਦੇ ਸਬ ਆਫਿਸ ਚੰਡੀਗੜ੍ਹ ਵਿਖੇ ਹੋਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਭਰਤੀ ਉਤੇ ਕੀਤੇ ਸਨ ਸਵਾਲ ਖੜ੍ਹੇ
ਕਾਬਿਲੇਗੌਰ ਹੈ ਕਿ ਬੀਤੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ’ਚ ਭਰਤੀ ਵਾਸਤੇ ਬਣਾਈ ਗਈ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਆਖਿਆ ਹੈ ਕਿ ਉਹ ਅਕਾਲ ਤਖ਼ਤ ਦੇ ਆਦੇਸ਼ਾਂ ਮੁਤਾਬਕ ਪਾਰਟੀ ’ਚ ਭਰਤੀ ਖੁਦ ਸ਼ੁਰੂ ਕਰਨ।
ਉਨ੍ਹਾਂ ਕਿਹਾ ਸੀ, ‘‘ਸ਼੍ਰੋਮਣੀ ਅਕਾਲੀ ਦਲ ਨੂੰ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਸਿਰਫ਼ 18 ਲੱਖ ਵੋਟਾਂ ਪਈਆਂ ਸਨ ਅਤੇ ਹੁਣ ਭਰਤੀ ਦੀ ਗਿਣਤੀ 35 ਲੱਖ ਦਿਖਾਈ ਜਾ ਰਹੀ ਹੈ ਜੋ ਬਿਲਕੁਲ ਬੋਗਸ ਹੈ।’’ ਸਿਆਸਤ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਧਰਮ ਦੇ ਵਿਦਿਆਰਥੀ ਹਨ ਪਰ ਜੇ ਸ਼੍ਰੋਮਣੀ ਅਕਾਲੀ ਦਲ ਨੇ ਮਜਬੂਰ ਕੀਤਾ ਤਾਂ ਉਹ ਸਿਆਸੀ ਪਿਚ ’ਤੇ ਵੀ ਆਉਣ ਲਈ ਤਿਆਰ ਹੋਣਗੇ। ਉਨ੍ਹਾਂ ਕਿਹਾ ਸੀ ਕਿ ਸੱਤ ਮੈਂਬਰੀ ਕਮੇਟੀ ਨੂੰ ਆਪਣੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : Delhi Stampede: ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮਚੀ ਭਗਦੜ; 18 ਲੋਕਾਂ ਦੀ ਮੌਤ