MLA Sukhanand Car Accident: ਬਾਘਾਪੁਰਾਣਾ ਤੋਂ ਹਲਕਾ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ।
Trending Photos
MLA Sukhanand Car Accident: ਬਾਘਾਪੁਰਾਣਾ ਤੋਂ ਹਲਕਾ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਵਾਲ-ਵਾਲ ਬਚਾਅ ਹੋ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਸਾਥੀਆਂ ਦਾ ਵੀ ਬਚਾਅ ਰਿਹਾ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ ਤੇ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬਚ ਗਏ ਹਨ, ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ। ਵਿਧਾਇਕ ਸੁਖਾਨੰਦ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਏ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਵਿਧਾਇਕ ਨੇ ਹਾਦਸੇ ਦਾ ਜ਼ਿਕਰ ਕਰਦਿਆਂ ਬਚਾਅ ਹੋਣ ਉਤੇ ਪ੍ਰਮਾਤਮਾ ਸ਼ੁਕਰਾਨਾ ਕੀਤਾ ਹੈ। ਸਥਾਨਕ ਪ੍ਰਸ਼ਾਸਨ ਤੇ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਵਿਧਾਇਕ ਸੁਖਾਨੰਦ ਦੀ ਸਥਿਤੀ ਠੀਕ ਦੱਸੀ ਜਾ ਰਹੀ ਹੈ ਅਤੇ ਉਹ ਸੁਰੱਖਿਅਤ ਹਨ।
ਇਹ ਵੀ ਪੜ੍ਹੋ : Gurpreet Gogi Cremation: ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਪੰਜ ਤੱਤਾਂ 'ਚ ਵਿਲੀਨ; ਸੀਐਮ ਭਗਵੰਤ ਮਾਨ ਹੋਏ ਦੁੱਖ 'ਚ ਸ਼ਰੀਕ
ਕਾਬਿਲੇਗੌਰ ਹੈ ਕਿ ਸੰਘਣੀ ਧੁੰਦ ਕਾਰਨ ਪੰਜਾਬ ਵਿੱਚ ਆਏ ਦਿਨ ਹਾਦਸੇ ਵਾਪਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨ ਹੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਵ ਵੱਡੇ ਹਾਦਸੇ ਵਾਪਰ ਗਏ। ਜਿਨਾਂ ਵਿੱਚ ਕਈਆਂ ਦੀ ਜਾਨ ਚਲੀ ਗਈ ਹੈ।
ਬਰਨਾਲੇ ਵਿੱਚ ਹਾਦਸੇ ਦੌਰਾਨ ਇੱਕ ਮਹਿਲਾ ਲੈਕਚਰਾਰ ਦੀ ਮੌਤ ਹੋ ਗਈ ਅਤੇ ਸੰਗਰੂਰ ਬਸ ਹਾਦਸੇ 'ਚ ਕੰਡਕਟਰ ਦੀ ਮੌਤ ਹੋ ਗਈ। ਅੰਮ੍ਰਿਤਸਰ ਦੇ ਨੈਸ਼ਨਲ ਹਾਈਵੇ ਦੇ ਬਾਹਰਵਾਰ ਬਾਈਪਾਸ ਨਾਕੇ 'ਤੇ ਇੱਕ ਵੱਡੀ ਦੁਰਘਟਨਾ ਹੋ ਗਈ। ਜਿਥੇ ਬਾਈਪਾਸ ਦੇ ਮੋੜ 'ਤੇ ਇੱਕ ਕਿੰਨੂਆਂ ਨਾਲ ਭਰਿਆ ਟਰੱਕ ਅਸੰਤੁਲਿਤ ਹੋਣ ਕਾਰਨ ਪਲਟ ਗਿਆ ਤੇ ਕਾਰ 'ਤੇ ਪਲਟ ਗਿਆ।
ਇਹ ਵੀ ਪੜ੍ਹੋ : Gurpreet Gogi: ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ