Lal Singh Passes away: ਵਿਧਾਇਕ ਗੁਰਦੇਵ ਦੇਵ ਮਾਨ ਦੇ ਪਿਤਾ ਦਾ ਦੇਹਾਂਤ; ਕੇਜਰੀਵਾਲ ਨੇ ਦੁੱਖ ਪ੍ਰਗਟਾਇਆ
Advertisement
Article Detail0/zeephh/zeephh2534465

Lal Singh Passes away: ਵਿਧਾਇਕ ਗੁਰਦੇਵ ਦੇਵ ਮਾਨ ਦੇ ਪਿਤਾ ਦਾ ਦੇਹਾਂਤ; ਕੇਜਰੀਵਾਲ ਨੇ ਦੁੱਖ ਪ੍ਰਗਟਾਇਆ

Lal Singh Passes away: ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। 

Lal Singh Passes away: ਵਿਧਾਇਕ ਗੁਰਦੇਵ ਦੇਵ ਮਾਨ ਦੇ ਪਿਤਾ ਦਾ ਦੇਹਾਂਤ; ਕੇਜਰੀਵਾਲ ਨੇ ਦੁੱਖ ਪ੍ਰਗਟਾਇਆ

Lal Singh Passes away: ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੇ ਪਿਤਾ ਲਾਲ ਸਿੰਘ ਦੀ ਅਚਾਨਕ ਤਬੀਅਤ ਵਿਗੜਣ ਮਗਰੋਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 92 ਸਾਲ ਦੇ ਕਰੀਬ ਸੀ। ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਅੱਜ ਉਨ੍ਹਾਂ ਦਾ ਸਸਕਾਰ ਹਲਕਾ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਦੁਪਹਿਰ ਵੇਲੇ ਕੀਤਾ ਜਾਵੇਗਾ। 

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸੋਸ਼ਲ ਮੀਡੀਆ ਉਪਰ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ “ਮੇਰੇ ਪਿਤਾ ਜੀ ਲਾਲ ਸਿੰਘ ਜੀ ਇਸ ਸੰਸਾਰ ਵਿੱਚ ਨਹੀਂ ਰਹੇ। ਸਤਿਕਾਯੋਗ ਪਿਤਾ ਜੀ ਸਾਨੂੰ ਸਭ ਨੂੰ ਛੱਡ ਕੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਜਾ ਵਿਰਾਜੇ ਹਨ। ਸੰਸਕਾਰ ਅੱਜ ਮਿਤੀ 28-11-2024 ਮੇਰੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ , ਨੇੜੇ ਸਨੌਰ ਜ਼ਿਲ੍ਹਾ ਪਟਿਆਲਾ ਵਿੱਚ ਬਾਅਦ ਦੁਪਹਿਰ 12 :30 ਵਜੇ ਕੀਤਾ ਜਾਵੇਗਾ।” ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਦੇਵ ਦੇਵ ਮਾਨ ਦੇ ਪਿਤਾ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ।

 

ਕੌਣ ਹਨ ਦੇਵ ਮਾਨ
ਦੇਵ ਮਾਨ ਪਿਛਲੇ 7 ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਸਨ। ਫਿਰ ਉਨ੍ਹਾਂ ਨੂੰ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਉਨ੍ਹਾਂ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਵੀ ਜ਼ਬਤ ਕਰਵਾ ਲਈ ਹੈ।

ਫਿਰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦੇਵ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਨਾਭਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੇ ਸਾਈਕਲ 'ਤੇ ਅੰਦੋਲਨ ਕਰਨਗੇ ਅਤੇ ਲੋਕ ਉਨ੍ਹਾਂ ਨੂੰ ਕਿਤੇ ਵੀ ਮਿਲ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਹਰ ਮਹੀਨੇ ਸਿਰਫ਼ ਇੱਕ ਰੁਪਏ ਤਨਖਾਹ ਲੈਣਗੇ। ਉਹ ਆਪਣੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਵੀ ਨਾਭਾ ਤੋਂ ਚੰਡੀਗੜ੍ਹ ਸਾਇਕਲ ਉੱਤੇ ਗਏ ਸੀ।

Trending news