Sunder Sham Arora: ਕਾਂਗਰਸ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਮੁਹਾਲੀ ਅਦਾਲਤ ਦੇ ਵਿਸ਼ੇਸ਼ ਜੱਜ ਵੱਲੋਂ ਚਾਰਜਫ੍ਰੇਮ ਕੀਤੇ ਗਏ ਹਨ।
Trending Photos
Sunder Sham Arora: ਕਾਂਗਰਸ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਮੁਹਾਲੀ ਅਦਾਲਤ ਦੇ ਵਿਸ਼ੇਸ਼ ਜੱਜ ਵੱਲੋਂ ਚਾਰਜਫ੍ਰੇਮ ਕੀਤੇ ਗਏ ਹਨ। ਹੁਣ ਚਲਾਨ ਪੇਸ਼ ਕਰਕੇ ਉਨ੍ਹਾਂ ਵਿਰੁੱਧ ਮੁਕੱਦਮਾ ਸ਼ੁਰੂ ਕਰ ਦਿੱਤਾ ਗਿਆ।
ਸੁੰਦਰ ਸ਼ਾਮ ਅਰੋੜਾ ਵੱਲੋਂ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਗਿਆ ਸੀ ਕਿ ਉਸ ਵਿਰੁੱਧ ਬਣਾਇਆ ਗਿਆ ਮਾਮਲਾ ਪੂਰੀ ਤਰ੍ਹਾਂ ਮਨਘੜਤ ਹੈ ਅਤੇ ਉਸ 'ਤੇ ਕੋਈ ਦੋਸ਼ ਨਹੀਂ ਹੈ। ਇਸ ਲਈ ਇਸ ਨੂੰ ਖਾਰਜ ਕੀਤਾ ਜਾਵੇ।
ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ, 3 ਮੋਬਾਇਲ ਫ਼ੋਨ ਬਰਾਮਦ
ਹਾਈ ਕੋਰਟ ਨੇ ਉਸ ਨੂੰ ਕੋਈ ਰਾਹਤ ਨਹੀਂ ਦਿੱਤੀ। ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਜਾਂਚ ਨੂੰ ਦਬਾਉਣ ਲਈ ਏਆਈਜੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਦੇਣ ਦੇ ਦੋਸ਼ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਦੇ ਅਧਿਕਾਰੀ ਨੂੰ ਇੱਕ ਕਰੋੜ ਦੀ ਰਿਸ਼ਵਤ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਐਡਵਾਂਸ ’ਚ ਦੇਣ ਲਈ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਵਿਜੀਲੈਂਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਿਊਰੋ ਦੇ ਇਕ ਸਹਾਇਕ ਇੰਸਪੈਕਟਰ (ਏ. ਆਈ. ਜੀ) ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਹਨ। ਵਿਜੀਲੈਂਸ ਬਿਊਰੋ ਦੇ ਮੁੱਖ ਨਿਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧ ’ਚ ਸਾਬਕਾ ਮੰਤਰੀ ਖ਼ਿਲਾਫ਼ ਮਨਮੋਹਨ ਕੁਮਾਰ ਦੇ ਬਿਆਨ ’ਤੇ ਭ੍ਰਿਸ਼ਟਾਚਾਰ ਨਿਵਾਰਣ ਐਕਟ ਦੀ ਧਾਰਾ 8 ਦੇ ਤਹਿਤ ਐੱਫ਼. ਆਈ. ਆਰ. 15 ਅਕਤੂਬਰ ਨੂੰ ਦਰਜ ਕੀਤੀ ਗਈ ਹੈ।
ਗੌਰਤਲਬ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਕਾਂਗਰਸ ਦੀ ਪਾਰਟੀ ’ਚ ਸਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਮੰਤਰੀ ਰਹਿ ਚੁੱਕੇ ਹਨ। ਹਾਲ ਹੀ ’ਚ ਉਨ੍ਹਾਂ ਨੇ ਕਾਂਗਰਸ ਦੀ ਪਾਰਟੀ ਛੱਡ ਕੇ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ।
ਇਹ ਵੀ ਪੜ੍ਹੋ : Batala Road Accident: ਨੈਸ਼ਨਲ ਹਾਈਵੇ 'ਤੇ ਟਰਾਲੀ ਤੇ ਸਵਿਫਟ ਗੱਡੀ ਦੀ ਹੋਈ ਟੱਕਰ, 3 ਲੋਕਾਂ ਦੀ ਹੋਈ ਮੌਤ