Mohali Dengue Case: ਪੰਜਾਬ ਵਿੱਚ ਡੇਂਗੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ।
Trending Photos
Mohali Dengue Case: ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਡੇਂਗੂ ਦੇ ਕੇਸਾਂ (Dengue Case) ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੁਹਾਲੀ ਵਿੱਚ ਡੇਂਗੂ ਦਾ ਕਹਿਰ ਜਾਰੀ ਹੈ। ਪੂਰੇ ਜ਼ਿਲ੍ਹੇ ਵਿੱਚ 200 ਤੋਂ ਵੱਧ ਲੋਕ ਡੇਂਗੂ ਨਾਲ ਪੀੜਤ ਹਨ ਜਿਸ ਵਿੱਚ ਬਜ਼ੁਰਗ, ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਪੰਜ ਦਿਨਾਂ ਵਿੱਚ 44 ਨਵੇਂ ਮਰੀਜ਼ ਆਏ ਹਨ। ਸਿਹਤ ਵਿਭਾਗ ਦੀ ਸਰਵੇ ਟੀਮ ਅਨੁਸਾਰ ਲੋਕਾਂ ਦੀ ਲਾਪਰਵਾਹੀ ਕਾਰਨ ਡੇਂਗੂ ਫੈਲ ਰਿਹਾ ਹੈ।
ਇਸ ਸਾਲ ਕੁੱਲ ਕੇਸ 194
ਬਲੌਂਗੀ, ਜੁਝਾਰ ਨਗਰ, ਜਗਤਪੁਰਾ, ਅੰਬ ਸਾਹਿਬ ਕਲੋਨੀ ਆਦਿ ਵਿੱਚ ਡੇਂਗੂ ਦੇ ਲਾਰਵੇ ਦੀਆਂ ਫੈਕਟਰੀਆਂ ਚੱਲ ਰਹੀਆਂ ਹਨ। ਇਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਇਸ ਸਾਲ ਕੁੱਲ ਕੇਸ 194 ਹੋ ਗਏ ਹਨ। ਸਥਿਤੀ ਨੂੰ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਹਰ ਖੇਤਰ ਵਿੱਚ ਡੇਂਗੂ ਦੀ ਲਗਾਤਾਰ (Mohali Dengue Case) ਜਾਂਚ ਕਰ ਰਿਹਾ ਹੈ। ਫੇਜ਼ 6 ਦੇ ਡਾ. ਪੁਨੀਤ ਨੇ ਵੱਧ ਰਹੇ ਕੇਸਾਂ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਲੋਕਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: Tomato Juice Benefits: 1 ਮਹੀਨੇ ਤੱਕ ਰੋਜ਼ਾਨਾ ਪੀਓ ਟਮਾਟਰ ਦਾ ਜੂਸ, ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗਾ ਛੁਟਕਾਰਾ, ਜਾਣੋ ਫਾਇਦੇ
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 800 ਤੋਂ ਵੱਧ ਘਰਾਂ ਅਤੇ ਹੋਰ ਥਾਵਾਂ ਤੋਂ ਡੇਂਗੂ ਦਾ ਲਾਰਵਾ (Mohali Dengue Case) ਮਿਲਿਆ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਨਾ ਹੋਣ ਦੇਣ।
ਹੁਣ ਤੱਕ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ (Mohali Dengue Case) ਹਨ। ਪਿਛਲੇ ਪੰਜ ਦਿਨਾਂ ਵਿੱਚ 44 ਮਾਮਲੇ ਸਾਹਮਣੇ ਆਏ ਹਨ ਅਤੇ ਅੱਜ ਡੇਂਗੂ ਦੇ 6 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਪੀੜਤਾਂ ਵਿੱਚ ਬਜ਼ੁਰਗ, ਔਰਤਾਂ ਅਤੇ ਬੱਚੇ ਸ਼ਾਮਲ ਹਨ। ਸਰਕਾਰੀ ਹਸਪਤਾਲ ਮੁਹਾਲੀ ਵਿੱਚ ਵੀ ਡੇਂਗੂ ਦੇ ਕੁਝ ਮਰੀਜ਼ ਦਾਖ਼ਲ ਹਨ।
ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਅੰਦਰ ਅਤੇ ਆਲੇ-ਦੁਆਲੇ ਅਤੇ ਘਰਾਂ ਅਤੇ ਦੁਕਾਨਾਂ ਦੀਆਂ ਛੱਤਾਂ 'ਤੇ ਪਾਣੀ ਇਕੱਠਾ ਨਾ ਹੋਣ ਦੇਣ ਕਿਉਂਕਿ ਡੇਂਗੂ ਦਾ ਲਾਰਵਾ ਅਜਿਹੀਆਂ ਥਾਵਾਂ 'ਤੇ ਹੀ ਪੈਦਾ ਹੁੰਦਾ ਹੈ।
ਇਹ ਵੀ ਪੜ੍ਹੋ: Jalandhar Accident: ਟਰੈਕਟਰ ਅਤੇ ਟੈਂਕਰ ਦੀ ਭਿਆਨਕ ਟੱਕਰ 'ਚ ਟਰੈਕਟਰ ਦੇ ਹੋਏ ਦੋ ਹਿੱਸੇ