Charanjit Channi Apologizes: ਵਿਵਾਦਤ ਟਿੱਪਣੀ 'ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ
Advertisement
Article Detail0/zeephh/zeephh2520825

Charanjit Channi Apologizes: ਵਿਵਾਦਤ ਟਿੱਪਣੀ 'ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

Charanjit Channi Apologizes: ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਤੋਂ ਬਾਅਦ ਮੁਆਫੀ ਮੰਗ ਲਈ ਹੈ।

Charanjit Channi Apologizes: ਵਿਵਾਦਤ ਟਿੱਪਣੀ 'ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

Charanjit Channi Apologizes: ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਤੋਂ ਬਾਅਦ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਆਪਣੇ ਮੁਆਫੀਨਾਮੇ ਵਿੱਚ ਕਿਹਾ ਕਿ ਉਨ੍ਹਾਂ ਦਾ ਇਰਾਦਾ ਮਹਿਲਾ ਜਾਂ ਕਿਸੇ ਜਾਤੀ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ।

ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਸ ਨੇ ਸਿਰਫ਼ ਸੁਣਿਆ ਸੁਣਾਇਆ ਇੱਕ ਚੁਟਕਲਾ ਉਸ ਦਿਨ ਚੋਣ ਪ੍ਰਚਾਰ ਦੌਰਾਨ ਕਿਹਾ ਸੀ। ਉਨ੍ਹਾਂ ਨੇ ਕਿਹਾ ਕਿ ਮੇਰਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਕਸਦ ਨਹੀਂ ਸੀ। ਜੇਕਰ ਫਿਰ ਵੀ ਕਿਸੇ ਬੁਰਾ ਲੱਗਿਆ ਹੋਵੇ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਮੇਰਾ ਅਜਿਹਾ ਕੋਈ ਵੀ ਇਰਾਦਾ ਨਹੀਂ ਸੀ ਨਾ ਹੀ ਕਿਸੇ ਮਹਿਲਾ ਖਿਲਾਫ਼ ਅਤੇ ਨਾ ਹੀ ਕਿਸੇ ਜਾਤੀ ਖਿਲਾਫ਼।

ਇਸ ਬਿਆਨ 'ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੇਰੀਆਂ ਕਦਰਾਂ-ਕੀਮਤਾਂ ਇਸ ਤਰ੍ਹਾਂ ਦੀਆਂ ਨਹੀਂ ਹਨ, ਫਿਰ ਵੀ ਜੇਕਰ ਮੇਰੇ ਕਾਰਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮੈਨੂੰ ਔਰਤਾਂ ਨੇ ਹੀ ਜੇਤੂ ਬਣਾਇਆ ਹੈ। ਮੇਰੇ ਪਰਿਵਾਰ ਨੇ ਮੈਨੂੰ ਨਿਮਰਤਾ ਨਾਲ ਮੁਆਫੀ ਮੰਗਣੀ ਸਿਖਾਈ ਹੈ। ਹਾਲਾਂਕਿ ਚੰਨੀ ਨੇ ਕਿਹਾ ਹੈ ਕਿ ਮੈਨੂੰ ਪਹਿਲਾਂ ਵੀ ਚੋਣਾਂ ਦੌਰਾਨ ਨੋਟਿਸ ਜਾਰੀ ਕੀਤਾ ਗਿਆ ਸੀ।

ਇਸ ਵਾਰ ਫਿਰ ਮੈਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮੈਂ ਇਨ੍ਹਾਂ ਗੱਲਾਂ ਵਿੱਚ ਨਹੀਂ ਜਾਣਾ ਚਾਹੁੰਦਾ ਪਰ ਜੇਕਰ ਮੇਰੇ ਕਾਰਨ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮਹਿਲਾ ਕਮਿਸ਼ਨ ਨੇ ਇਹ ਵੀ ਕਿਹਾ ਕਿ ਉਹ ਇਸ ਮੁੱਦੇ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖੇਗਾ। ਨਾਲ ਹੀ ਇਸ ਬਾਰੇ ਪੰਜਾਬ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੰਨੀ ਦੀਆਂ ਸਾਰੀਆਂ ਘਟਨਾਵਾਂ ਬਾਰੇ ਸਾਡੇ ਕੋਲ ਕੋਈ ਸ਼ਿਕਾਇਤ ਨਹੀਂ ਹੈ। ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਚੰਨੀ ਨੇ ਕਿਹਾ ਸੀ ਕਿ ਇੱਕ ਜੱਟ ਦੀਆਂ ਦੋ ਪਤਨੀਆਂ ਹੁੰਦੀਆਂ ਹਨ। ਦੋਵੇਂ ਇੱਕ ਦੂਜੇ ਨੂੰ ਕੁੱਤੇ ਦੀਆਂ ਪਤਨੀਆਂ ਕਹਿੰਦੇ ਹਨ। ਇਹੀ ਹਾਲ ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਹੈ। ਇਸ ਬਿਆਨ 'ਤੇ ਪੰਜਾਬ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕੀਤਾ ਸੀ। ਐਫਆਈਆਰ ਦਰਜ ਕਰਨ ਤੋਂ ਪਹਿਲਾਂ ਕਮਿਸ਼ਨ ਨੇ ਚੰਨੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਹੈ।

Trending news