Muktsar News: ਗਿੱਦੜਬਾਹਾ ਵਿਖੇ ਵੀ ਮੁਸਲਿਮ ਭਾਈਚਾਰੇ ਨੇ ਲੱਡੂ ਵੰਡ ਕੇ ਇਤਿਹਾਸਕ ਨਗਰੀ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਦੀ ਖੁਸ਼ੀ ਮਨਾਈ।
Trending Photos
Muktsar News: ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਵੀ ਮੁਸਲਿਮ ਭਾਈਚਾਰੇ ਨੇ ਲੱਡੂ ਵੰਡ ਕੇ ਇਤਿਹਾਸਕ ਨਗਰੀ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਦੀ ਖੁਸ਼ੀ ਮਨਾਈ ਤੇ ਹੋਰਾਂ ਨਾਲ ਵੀ ਵੰਡੀ। ਇਸ ਦੌਰਾਨ ਭਾਈਚਾਰੇ ਨਾਲ ਜੁੜੇ ਬੁਲਾਰੇ ਨੇ ਕਿਹਾ ਕਿ ਸਾਰੇ ਇੱਕ ਹਨ, ਇਸ ਲਈ ਹਰ ਕੋਈ ਖੁਸ਼ੀ ਸਾਂਝੀ ਕਰ ਰਿਹਾ ਹੈ।
22 ਜਨਵਰੀ ਨੂੰ ਅਯੁੱਧਿਆ 'ਚ ਸ਼੍ਰੀ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਨੂੰ ਲੈ ਕੇ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪੂਰੇ ਭਾਰਤ ਵਿੱਚ ਇਸ ਪਲ ਨੂੰ ਇਤਿਹਾਸਕ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਗਿੱਦੜਬਾਹਾ ਵਿਖੇ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਸੰਗਤਾਂ ਨਾਲ ਖੁਸ਼ੀ ਸਾਂਝੀ ਕਰ ਰਹੇ ਹਨ।
ਪ੍ਰਧਾਨ ਸਲੀਮ ਖਾਨ ਬਿੱਟੂ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਅਸੀਂ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਦਾ ਜਸ਼ਨ ਲੱਡੂ ਵੰਡ ਕੇ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਧਰਮ ਲਈ ਲੜਨ ਵਾਲੇ ਮਹਾਂ ਮੂਰਖ ਹਨ।
ਉਨ੍ਹਾਂ ਕਿਹਾ ਕਿ ਧਰਮ ਕਿਸੇ ਨੂੰ ਲੜਨਾ ਨਹੀਂ ਸਿਖਾਉਂਦਾ ਸਗੋਂ ਇਕਮੁੱਠ ਹੋਣਾ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਮਸਜਿਦ ਜੋ ਕਿ ਗਿੱਦੜਬਾਹਾ ਦੇ ਬ੍ਰਾਹਮਣ ਪਰਿਵਾਰ ਨਾਲ ਸਬੰਧਤ ਸੀ। ਉਨ੍ਹਾਂ ਨੇ ਉਹ ਮਸਜਿਟ ਮੁਸਲਮਾਨ ਭਾਈਚਾਰੇ ਲਈ ਛੱਡ ਦਿੱਤੀ ਸੀ।
ਇਹ ਵੀ ਪੜ੍ਹੋ : Nangal News: ਪ੍ਰਾਣ ਪ੍ਰਤਿਸ਼ਠਾ ਨੂੰ ਸਮਰਪਿਤ ਨੰਗਲ 'ਚ ਸਜਾਈ ਸ਼ੋਭਾ ਯਾਤਰਾ, ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ਾਂਤੀ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਮਿਲ ਕੇ ਸ਼ਾਂਤੀ ਦਾ ਪ੍ਰਚਾਰ ਕਰੀਏ ਅਤੇ ਆਪਣੇ ਦੇਸ਼ ਨੂੰ ਤਰੱਕੀ ਵੱਲ ਲਿਜਾ ਸਕੀਏ। ਮੰਡਲ ਪ੍ਰਧਾਨ ਸਵਰਣ ਸਿੰਘ ਧੌਲਾ ਅਤੇ ਉਨ੍ਹਾਂ ਦੀ ਟੀਮ ਨੇ ਵੀ ਮੁਸਲਿਮ ਭਾਈਚਾਰੇ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : Punjab News: ਸ਼੍ਰੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ' ਸਮਾਰੋਹ ਤੋਂ ਪਹਿਲਾਂ BSF ਅਲਰਟ, ਪਾਕਿ ਦੀ ਕੋਸ਼ਿਸ਼ ਨਾਕਾਮ