Nangal News: ਪੀੜਿਤ ਜੋੜੇ ਵੱਲੋਂ ਨਯਾ ਨੰਗਲ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਪੁਲਿਸ ਵੱਲੋਂ ਮਾਮਲਾ ਵੀ ਦਰਜ ਕਰ ਲਿਆ ਗਿਆ। ਪੁਲਿਸ ਵੱਲੋਂ ਅਰੋਪੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਐਫ ਆਈ ਆਰ ਵਿੱਚ ਦਰਜ ਜਾਣਕਾਰੀ ਅਨੁਸਾਰ ਮਾਰਕੁੱਟ ਕਰਨ ਵਾਲਾ ਵਿਅਕਤੀ ਜਿਲਾ ਪਰਿਸ਼ਦ ਮੈਂਬਰ ਹੈ ਅਤੇ ਸਿਆਸੀ ਪਾਰਟੀ ਨਾਲ ਸੰਬੰਧਿਤ ਹੈ ।
Trending Photos
Nangal News(ਬਿਮਲ ਕੁਮਾਰ): ਪੰਜਾਬ-ਹਿਮਾਚਲ ਦੀ ਸਰਹੱਦ 'ਤੇ ਅਜੌਲੀ ਮੋੜ ' ਵਿਖੇ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਤੋਂ ਬਾਅਦ ਵਾਪਿਸ ਘਰ ਜਾ ਰਹੇ ਕੁਝ ਲੋਕਾਂ ਵੱਲੋਂ ਇੱਕ ਜੋੜੇ 'ਤੇ ਕਥਿਤ ਹਮਲਾ ਕਰਨ ਦੀ ਖਬਰ ਮਿਲੀ ਹੈ। ਇਸ ਹਮਲੇ ਦੀ ਸੀਸੀਟੀਵੀ ਵੀਡੀਓ ਵਾਇਰਲ ਹੋਣ ਤੋਂ ਬਾਅਦ , ਨੰਗਲੇ ਪੁਲਿਸ ਨੇ ਹਮਲਾਵਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਹਮਲੇ ਦੇ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਜਿਸਦੀ ਪੁਸ਼ਟੀ ਖੁਦ ਡੀਐਸਪੀ ਨੰਗਲ ਕੁਲਵੀਰ ਸਿੰਘ ਨੇ ਕੀਤੀ ਹੈ।
ਹਮਲੇ ਦਾ ਕਾਰਨ ਪੁਰਾਣੀ ਦੁਸ਼ਮਣੀ ਦੱਸੀ ਜਾ ਰਹੀ ਹੈ। ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਵੀਡੀਓ ਵਿੱਚ, ਇਹ ਸਾਫ਼ ਦੇਖਿਆ ਜਾ ਸਕਦਾ ਹੈ ਕਿ ਇੱਕ ਕਾਰ ਵਿੱਚ ਆਏ ਤਿੰਨ-ਚਾਰ ਅਣਪਛਾਤੇ ਲੋਕਾਂ ਨੇ ਰੈਸਟੋਰੈਂਟ ਤੋਂ ਖਾਣਾ ਖਾਣ ਤੋਂ ਬਾਅਦ ਵਾਪਸ ਆ ਰਹੇ ਜੋੜੇ 'ਤੇ ਬੁਰੀ ਤਰ੍ਹਾਂ ਹਮਲਾ ਕੀਤਾ। ਹੈਰਾਨੀ ਵਾਲੀ ਗੱਲ ਹੈ ਕਿ ਕੋਈ ਵੀ ਜੋੜੇ ਦੀ ਮਦਦ ਲਈ ਅੱਗੇ ਨਹੀਂ ਆਇਆ ਜਦੋਂ ਕਿ ਪੀੜਿਤ ਔਰਤ ਲੋਕਾਂ ਤੋਂ ਮਦਦ ਦੀ ਅਪੀਲ ਕਰਦੀ ਰਹੀ।
ਪੀੜਿਤ ਜੋੜੇ ਵੱਲੋਂ ਨਯਾ ਨੰਗਲ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਪੁਲਿਸ ਵੱਲੋਂ ਮਾਮਲਾ ਵੀ ਦਰਜ ਕਰ ਲਿਆ ਗਿਆ। ਪੁਲਿਸ ਵੱਲੋਂ ਅਰੋਪੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਐਫ ਆਈ ਆਰ ਵਿੱਚ ਦਰਜ ਜਾਣਕਾਰੀ ਅਨੁਸਾਰ ਮਾਰਕੁੱਟ ਕਰਨ ਵਾਲਾ ਵਿਅਕਤੀ ਜਿਲਾ ਪਰਿਸ਼ਦ ਮੈਂਬਰ ਹੈ ਅਤੇ ਸਿਆਸੀ ਪਾਰਟੀ ਨਾਲ ਸੰਬੰਧਿਤ ਹੈ ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੀੜਤ ਰਾਜੇਸ਼ ਗੁਪਤਾ ਨੇ ਦੱਸਿਆ ਕਿ ਉਹ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਉਸਦੀ ਗੁੜਗਾਓਂ ਦੇ ਨਾਲ-ਨਾਲ ਊਨਾ ਜ਼ਿਲ੍ਹੇ ਦੇ ਸਿੰਗਾ ਪਿੰਡ ਵਿੱਚ ਵੀ ਇੱਕ ਫੈਕਟਰੀ ਹੈ, ਪਰ ਜਦੋਂ ਤੋਂ ਉਂਸਨੇ ਸਿੰਗਾ ਪਿੰਡ ਵਿੱਚ ਫੈਕਟਰੀ ਲਗਾਈ ਹੈ, ਹਮਲਾਵਰਾਂ ਦਾ ਆਗੂ ਉਸ ਤੋਂ ਫਿਰੌਤੀ ਮੰਗ ਰਿਹਾ ਸੀ ਕਿ ਜੇਕਰ ਉਹ ਹਿਮਾਚਲ ਵਿੱਚ ਫੈਕਟਰੀ ਚਲਾਉਣਾ ਚਾਹੁੰਦਾ ਹੈ ਤਾਂ ਉਸਨੂੰ ਪੰਜ ਲੱਖ ਰੁਪਏ ਦੇਣੇ ਪੈਣਗੇ, ਜਿਸ ਬਾਰੇ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ, ਪਰ ਰੋਜ਼ਾਨਾ ਦੀ ਪਰੇਸ਼ਾਨੀ ਤੋਂ ਤੰਗ ਆ ਕੇ ਉਸਨੇ ਫੈਕਟਰੀ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਦਿੱਤੇ ਅਤੇ ਕੁਝ ਸਮੇਂ ਲਈ ਫੈਕਟਰੀ ਬੰਦ ਕਰ ਦਿੱਤੀ, ਪਰ ਉਕਤ ਆਗੂ ਵੱਲੋਂ ਧਮਕੀਆਂ ਦਾ ਸਿਲਸਿਲਾ ਜਾਰੀ ਰਿਹਾ। ਅੰਤ ਵਿੱਚ, 7 ਫਰਵਰੀ ਨੂੰ, ਜਦੋਂ ਉਹ ਆਪਣੀ ਪਤਨੀ ਅਤੇ ਭਰਾ ਨਾਲ ਖਾਣਾ ਖਾਣ ਤੋਂ ਬਾਅਦ ਰੈਸਟੋਰੈਂਟ ਤੋਂ ਬਾਹਰ ਆਇਆ, ਤਾਂ ਚਾਰ-ਪੰਜ ਲੋਕਾਂ ਨੇ ਉਸ 'ਤੇ ਜਾਣ ਤੋਂ ਮਾਰ ਦੇਣ ਦੇ ਇਰਾਦੇ ਨਾਲ ਹਮਲਾ ਕਰ ਦਿੱਤਾ, ਅਤੇ ਜਦੋਂ ਉਸਦੀ ਪਤਨੀ ਅਤੇ ਭਰਾ ਉਸਨੂੰ ਬਚਾਉਣ ਆਏ, ਤਾਂ ਹਮਲਾਵਰਾਂ ਨੇ ਉਨ੍ਹਾਂ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਦੂਜੇ ਪਾਸੇ, ਜਦੋਂ ਇਸ ਬਾਰੇ ਜਾਣਕਾਰੀ ਲੈਣ ਲਈ DSP ਕੁਲਵੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਹਮਲੇ ਬਾਰੇ ਪਤਾ ਲੱਗਾ, ਉਨ੍ਹਾਂ ਤੁਰੰਤ ਇੰਸਪੈਕਟਰ ਰਾਹੁਲ ਸ਼ਰਮਾ ਅਤੇ ਨਵਾਂ ਨੰਗਲ ਪੁਲਿਸ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਸਰਤਾਜ ਸਿੰਘ ਨੂੰ ਮੌਕੇ 'ਤੇ ਭੇਜਿਆ, ਪਰ ਉਦੋਂ ਤੱਕ ਦੋਸ਼ੀ ਭੱਜ ਚੁੱਕੇ ਸਨ, ਪਰ ਪੀੜਤ ਰਾਜੇਸ਼ ਗੁਪਤਾ ਦੀ ਪਤਨੀ ਅੰਨੂ ਗੁਪਤਾ ਦੇ ਬਿਆਨਾਂ ਦੇ ਆਧਾਰ 'ਤੇ ਕਮਲ ਸੈਣੀ ਅਤੇ ਕੁਝ ਹੋਰ ਲੋਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ