Punjab News: ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਉਹਨਾਂ ਦੇ ਦਫਤਰ ਦਿੱਲੀ ਵਿਖੇ ਦੰਗਾ ਪੀੜਤਾਂ ਦੇ ਮਸਲਿਆਂ ਸਬੰਧੀ ਮੀਟਿੰਗ ਕੀਤੀ।
Trending Photos
Punjab News: 1984 ਸਿੱਖ ਦੰਗਾ ਪੀੜਤ ਵੈਲਫੇਅਰ ਸੋਸਾਇਟੀ ਦੇ ਵਫਦ ਨੇ ਭਾਰਤ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਉਹਨਾਂ ਦੇ ਦਫਤਰ ਦਿੱਲੀ ਵਿਖੇ ਦੰਗਾ ਪੀੜਤਾਂ ਦੇ ਮਸਲਿਆਂ ਸਬੰਧੀ ਮੀਟਿੰਗ ਕੀਤੀ। 1984 ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਵਫ਼ਦ ਵਿੱਚ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ, ਸੀਨੀਅਰ ਭਾਜਪਾ ਆਗੂ ਤੇ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਸੂਬਾਈ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਅਤੇ ਦਲਜੀਤ ਸਿੰਘ ਸੋਨੀ ਇਸ ਮੀਟਿੰਗ ਵਿੱਚ ਸਾਮਿਲ ਰਹੇ।
ਮੀਟਿੰਗ ਤੋਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ 1984 ਦੇ ਦੰਗਿਆਂ ਦੇ ਪੀੜਤਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਅਤੇ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਪੰਜਾਬ ਸਰਕਾਰ ਦੇ ਖ਼ਿਲਾਫ਼ ਲੋਕਾਂ ਵਿੱਚ ਭਾਰੀ ਗੁੱਸਾ ਹੈ ਅਤੇ ਇਸ ਸਬੰਧੀ ਦੰਗਾ ਪੀੜਤ ਸਮਾਜ ਨੇ ਫੈਸਲਾ ਕੀਤਾ ਹੈ .ਕਿ ਉਹ ਜਲਦ ਹੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੱਲਬਾਤ ਕਰਨਗੇ। ਦੰਗਾ ਪੀੜਤਾਂ ਦੇ ਪਰਿਵਾਰਾਂ ਅਤੇ ਹੋਰ ਮੁੱਦਿਆਂ ਲਈ ਮੁਲਾਕਾਤ ਦੀ ਮੰਗ ਕਰਨਗੇ।
ਇਹ ਵੀ ਪੜ੍ਹੋ: Barnala News: ਲੋਹੜੀ ਦੇ ਤਿਉਹਾਰ ਮੌਕੇ ਬਰਨਾਲਾ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ
ਉਨ੍ਹਾਂ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਜੀ ਨੇ 1984 ਦੇ ਦੰਗਾ ਪੀੜਤਾਂ ਦੇ ਮਸਲਿਆਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਸਾਰੇ ਮਸਲੇ ਹਮਦਰਦੀ ਨਾਲ ਵਿਚਾਰ ਕੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਮੀਟਿੰਗ ਤੋਂ ਤੁਰੰਤ ਬਾਅਦ ਭਾਰਤ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪੰਜਾਬ ਦੇ ਸਾਰੇ ਦੰਗਾ ਪੀੜਤਾਂ ਦੇ ਮੁੜ ਵਸੇਬੇ ਦੀ ਮੰਗ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਅਨੁਸਾਰ ਮੁੱਖ ਸਕੱਤਰ ਪੰਜਾਬ ਨੂੰ ਬੂਥਾਂ ਦੀ ਅਲਾਟਮੈਂਟ, ਵਪਾਰ ਅਤੇ ਹੋਰ ਮੁੱਦਿਆਂ ਬਾਰੇ ਇੱਕ ਮਹੀਨੇ ਦੇ ਅੰਦਰ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: Hoshiarpur Police: ਬੰਬੀਹਾ ਗੈਂਗ ਦੇ ਨਾਂ 'ਤੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮ ਕਾਬੂ