ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਾਂਗਰਸ ਦੇ ਕੌਮੀ ਪ੍ਰਧਾਨ ਖੜਗੇ ਨੇ ਨਵਜੋਤ ਸਿੰਘ ਸਿੱਧੂ ਨੂੰ ਰਿਹਾਈ ਮਗਰੋਂ ਰਾਹੁਲ ਗਾਂਧੀ ਦੀ 'ਭਾਰਤ ਜੋੜੋ' ਯਾਤਰਾ ’ਚ ਸ਼ਾਮਲ ਹੋਣ ਲਈ ਸੱਦਾ-ਪੱਤਰ ਭੇਜਿਆ ਹੈ।
Trending Photos
Punjab Congress News: ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ (ਗਣਤੰਤਰ ਦਿਵਸ) ਵਾਲੇ ਦਿਨ ਰਿਹਾਈ ਹੋ ਸਕਦੀ ਹੈ। ਉੱਧਰ ਰਾਹੁਲ ਗਾਂਧੀ ਨੇ ਵੀ ਭਾਰਤ ਜੋੜੋ ਯਾਤਰਾ ਦੌਰਾਨ ਆਪਣੇ ਭਾਸ਼ਣ ’ਚ 2024 ਦੀਆਂ ਲੋਕ ਸਭਾ ਚੋਣਾਂ ’ਚ ਵੱਡੀਆਂ ਸੇਵਾਵਾਂ ਲੈਣ ਦਾ ਇਸ਼ਾਰਾ ਕੀਤਾ ਹੈ।
ਰਾਹੁਲ ਗਾਂਧੀ ਦੇ ਥਾਪੜੇ ਤੋਂ ਬਾਅਦ ਸਿਆਸੀ ਗਲਿਆਰਿਆਂ ’ਚ ਵੱਡੇ ਪੱਧਰ ’ਤੇ ਚਰਚਾ ਛਿੜੀ ਹੋਈ ਹੈ। ਸੰਭਾਵਨਾ ਹੈ ਕਿ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪਾਰਟੀ ਦਾ ਕੌਮੀ ਬੁਲਾਰਾ (National Spokesperson) ਜਾਂ ਦੋ ਸੂਬਿਆਂ ਦਾ ਇੰਚਾਰਜ ਥਾਪਿਆ ਜਾ ਸਕਦਾ ਹੈ। ਕਿਉਂਕਿ ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਚੋਣਾਂ ਸਿਰ ’ਤੇ ਹਨ।
ਹੁਣ ਇਹ ਸੰਭਾਵਨਾ ਯਕੀਨ ’ਚ ਬਦਲਦੀ ਨਜ਼ਰ ਆ ਰਹੀ ਹੈ, ਕਿਉਂਕਿ ਬੀਤੇ ਦਿਨ ਜਿੱਥੇ ਨਵਜੋਤ ਕੌਰ ਸਿੱਧੂ ਨੇ ਭਾਰਤ ਜੋੜੋ ਯਾਤਰਾ ’ਚ ਰਾਹੁਲ ਗਾਂਧੀ (Rahul Gandhi) ਦੇ ਕਦਮ ਨਾਲ ਕਦਮ ਮਿਲਾਏ, ਉੱਥੇ ਹੀ ਹੁਣ ਉਨ੍ਹਾਂ ਦਿੱਲੀ ’ਚ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਦੇ ਪ੍ਰਧਾਨ ਮਲਿਕਾਰੁਜਨ ਖੜਗੇ ਨਾਲ ਮੁਲਾਕਾਤ ਕੀਤੀ।
ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਾਂਗਰਸ ਦੇ ਕੌਮੀ ਪ੍ਰਧਾਨ ਖੜਗੇ ਨੇ ਨਵਜੋਤ ਸਿੰਘ ਸਿੱਧੂ ਨੂੰ ਰਿਹਾਈ ਮਗਰੋਂ ਰਾਹੁਲ ਗਾਂਧੀ ਦੀ 'ਭਾਰਤ ਜੋੜੋ' ਯਾਤਰਾ ’ਚ ਸ਼ਾਮਲ ਹੋਣ ਲਈ ਸੱਦਾ-ਪੱਤਰ ਭੇਜਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਦੇ ਦਿੱਗਜ ਆਗੂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਰਾਜ ਕੁਮਾਰ ਵੇਰਕਾ ਅਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਵੀ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ। ਅਹਿਮ ਗੱਲ ਇਹ ਰਹੀ ਕਿ ਭਾਜਪਾ ’ਚ ਜਾਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਸੀ।
ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਤਵੱਜੋ ਨਹੀਂ ਦਿੱਤੀ ਗਈ ਪਰ ਵਿਧਾਨ ਸਭਾ ਚੋਣਾਂ ’ਚ ਹਾਰਨ ਮਗਰੋਂ ਤਾਂ ਮਨਪ੍ਰੀਤ ਬਾਦਲ ਤਕਰੀਬਨ ਸਿਆਸੀ ਗਲਿਆਰਿਆਂ ’ਚੋਂ ਅਲੋਪ ਹੀ ਹੋ ਗਏ ਸਨ। ਹੁਣ ਉਨ੍ਹਾਂ ਦੇ ਭਾਜਪਾ ’ਚ ਜਾਣ ਦਾ ਕਾਰਨ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਖ਼ਰਾਬ ਰਿਸ਼ਤਿਆਂ ਨਾਲ ਜੋਖ ਕੇ ਵੇਖਿਆ ਜਾ ਰਿਹਾ ਹੈ।
ਪਰ ਹੁਣ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਪ੍ਰਿਅੰਕਾ ਗਾਂਧੀ ਅਤੇ ਪ੍ਰਧਾਨ ਮਲਿਕਾਰੁਜਨ ਖੜਗੇ ਨਾਲ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਪੰਜਾਬ ’ਚ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਤੋਂ ਪ੍ਰਧਾਨਗੀ ਦਾ ਅਹੁਦਾ ਵਾਪਸ ਲੈ ਲਿਆ ਗਿਆ ਸੀ।
ਇਹ ਵੀ ਪੜ੍ਹੋ: ਤੂੰ ਚੱਲ, ਮੈਂ ਆਇਆ... ਮਨਪ੍ਰੀਤ ਬਾਦਲ ਦੇ ਭਾਜਪਾ ’ਚ ਜਾਣ ਤੋਂ ਬਾਅਦ ਅਗਲਾ ਕਾਂਗਰਸੀ ਹੋਵੇਗਾ ਕੌਣ?