New Orders For Punjab Police: ਪੰਜਾਬ ਪੁਲਿਸ ਲਈ ਨਵੇਂ ਹੁਕਮ ਜਾਰੀ, ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਸਾਰੇ ਸੀਨੀਅਰ ਅਧਿਕਾਰੀ ਦਫ਼ਤਰਾਂ 'ਚ ਬੈਠਣਗੇ
Advertisement
Article Detail0/zeephh/zeephh2285442

New Orders For Punjab Police: ਪੰਜਾਬ ਪੁਲਿਸ ਲਈ ਨਵੇਂ ਹੁਕਮ ਜਾਰੀ, ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਸਾਰੇ ਸੀਨੀਅਰ ਅਧਿਕਾਰੀ ਦਫ਼ਤਰਾਂ 'ਚ ਬੈਠਣਗੇ

New Orders For Punjab Police: ਹੁਕਮ ਸਾਰੇ ਕੰਮਕਾਜੀ ਦਿਨਾਂ 'ਤੇ ਲਾਗੂ ਹੋਣਗੇ। ਉਸਦਾ ਕਹਿਣਾ ਹੈ ਕਿ ਇਹ ਪੁਲਿਸ ਦਾ ਵੀ ਫਰਜ਼ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

 

New Orders For Punjab Police: ਪੰਜਾਬ ਪੁਲਿਸ ਲਈ ਨਵੇਂ ਹੁਕਮ ਜਾਰੀ, ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਸਾਰੇ ਸੀਨੀਅਰ ਅਧਿਕਾਰੀ ਦਫ਼ਤਰਾਂ 'ਚ ਬੈਠਣਗੇ

New Orders For Punjab Police: ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਨੇ ਵੱਡਾ ਫੈਸਲਾ ਲਿਆ ਹੈ। ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਉਪਰਾਲੇ ਦੇ ਆਧਾਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਡੀਜੀਪੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ ਉੱਤੇ ਲਾਗੂ ਹੋਣਗੇ। ਹੁਕਮ ਸਾਰੇ ਕੰਮਕਾਜੀ ਦਿਨਾਂ 'ਤੇ ਲਾਗੂ ਹੋਣਗੇ। ਉਸਦਾ ਕਹਿਣਾ ਹੈ ਕਿ ਇਹ ਪੁਲਿਸ ਦਾ ਵੀ ਫਰਜ਼ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ: Punjab Water Supply: ਆਜ਼ਾਦੀ ਦੇ 75 ਸਾਲ ਬੀਤ ਜਾਣ ਤੋਂ ਬਾਅਦ ਵੀ ਨਹੀਂ ਮਿਲਿਆ ਇਸ ਪਿੰਡ ਨੂੰ ਵਾਟਰ ਸਪਲਾਈ ਦਾ ਪੀਣ ਵਾਲਾ ਪਾਣੀ  

ਡੀਜੀਪੀ ਪੰਜਾਬ ਗੌਰਵ ਯਾਦਵ ਦਾ ਟਵੀਟ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਹਾਲ ਹੀ ਵਿੱਚ ਟਵੀਟ ਕੀਾ ਅਤੇ ਲਿਖਿਆ ਹੈ ਕਿ ਸਾਰੇ ਰੇਂਜ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਗਰਿਕਾਂ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ।

ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਰਟਰ ਵਿਖੇ, ਵਿਸ਼ੇਸ਼ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਪਲਬਧ ਰਹਿਣ ਲਈ ਦਿਨ ਨਿਰਧਾਰਤ ਕੀਤੇ ਗਏ ਹਨ। ਨਾਗਰਿਕਾਂ ਤੱਕ ਪਹੁੰਚ ਲੋਕ ਕੇਂਦਰਿਤ ਪੁਲਿਸਿੰਗ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ @PunjabPoliceInd ਰਾਜ ਵਿੱਚ ਮਜਬੂਤ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਯਤਨਸ਼ੀਲ ਰਹੇਗਾ।

ਇਹ ਵੀ ਪੜ੍ਹੋ: Ferozepur TB disease: ਫਿਰੋਜ਼ਪੁਰ 'ਚ ਪੂਰਾ ਪਰਿਵਾਰ ਹੋਇਆ ਟੀਬੀ ਦੀ ਬਿਮਾਰੀ ਦਾ ਸ਼ਿਕਾਰ, ਮਦਦ ਦੀ ਲਗਾਈ ਗੁਹਾਰ 
 

 

Trending news