Fazilka News: ਫਾਜ਼ਿਲਕਾ ਦੇ ਪਿੰਡ ਲੱਖੇ ਕੇ ਉਤਾੜ ਦੇ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਨਵੇਂ ਬਣੇ ਪੰਚਾਇਤ ਮੈਂਬਰ ਦੀ ਮੌਤ ਹੋ ਗਈ ਹੈ।
Trending Photos
Fazilka News: ਫਾਜ਼ਿਲਕਾ ਦੇ ਪਿੰਡ ਲੱਖੇ ਕੇ ਉਤਾੜ ਦੇ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਨਵੇਂ ਬਣੇ ਪੰਚਾਇਤ ਮੈਂਬਰ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਪੰਚਾਇਤ ਚੋਣ ਦੌਰਾਨ ਨਵੇਂ ਮੈਂਬਰ ਪੰਚਾਇਤ ਰੰਗੀਲਾ ਸਿੰਘ, ਆਪਣੀ ਪਤਨੀ ਅਤੇ ਬੱਚੇ ਦੇ ਨਾਲ ਮੋਟਰਸਾਈਕਲ ਸਵਾਰ ਹੋ ਕੇ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ।
ਹਨੇਰਾ ਹੋਣ ਕਾਰਨ ਅੱਗੇ ਤੋਂ ਰਹੇ ਵਾਹਨ ਦੀਆਂ ਅੱਖਾਂ ਵਿੱਚ ਲਾਈਟ ਪੈਣ ਨਾਲ ਉਨ੍ਹਾਂ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ ਹੈ। ਇਸ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋਵੇਂ ਪਤੀ-ਪਤਨੀ ਅਤੇ ਬੱਚੇ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਰੰਗੀਲਾ ਸਿੰਘ ਦੀ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਪਿੰਡ ਬਹਿਕ ਖਾਸ ਦੇ ਮੈਂਬਰ ਪੰਚਾਇਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਰਹਿਣ ਵਾਲੇ ਰੰਗੀਲਾ ਸਿੰਘ ਆਪਣੀ ਪਤਨੀ ਪ੍ਰਕਾਸ਼ ਕੌਰ ਅਤੇ ਬੱਚੇ ਸਾਹਿਲ ਦੇ ਨਾਲ ਮੋਟਰਸਾਈਕਲ ਉਤੇ ਸਵਾਰ ਹੋ ਕੇ ਪਿੰਡ ਘੁਬਾਇਆ ਨਾਲ ਵਿਆਹ ਸਮਾਗਮ ਤੋਂ ਪਰਤ ਰਹੇ ਸਨ। ਪਿੰਡ ਲੱਖੇ ਕੇ ਉਤਾੜ ਦੇ ਨੇੜੇ ਅੱਗੇ ਤੋਂ ਆ ਰਹੇ ਵਾਹਨ ਦੀ ਲਾਈਟ ਅੱਖਾਂ ਵਿੱਚ ਪੈਣ ਨਾਲ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਅੱਗੇ ਜਾ ਰਹੀ ਟਰੈਕਟਰ-ਟਰਾਲੀ ਦੇ ਪਿੱਛੇ ਟਕਰਾ ਗਿਆ।
ਇਸ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਰੰਗੀਲਾ ਸਿੰਘ ਦੀ ਮੌਤ ਹੋ ਗਈ। ਬਲਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਉਤੇ ਲੋਗ ਇਕੱਠੇ ਹੋਏ ਪਰ ਉਨ੍ਹਾਂ ਵਿਚੋਂ ਕਿਸੇ ਸ਼ਰਾਰਤੀ ਵਿਅਕਤੀ ਨੇ ਮ੍ਰਿਤਕ ਰੰਗੀਲਾ ਸਿੰਘ ਦਾ ਮੋਬਾਈਲ ਚੋਰੀ ਕਰ ਲਿਆ। ਇਸ ਨੂੰ ਲੈ ਕੇ ਵੀ ਉਨ੍ਹਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਉਧਰ ਸਰਕਾਰੀ ਹਸਪਤਾਲ ਪੁੱਜੇ ਪੁਲਿਸ ਅਧਿਕਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੋਬਾਈਲ ਚੋਰੀ ਹੋਣ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ ਤਫਤੀਸ਼ ਕੀਤੀ ਜਾਵੇਗੀ ਅਤੇ ਮੋਬਾਈਲ ਨੂੰ ਟ੍ਰੇਸ ਕਰਕੇ ਉਸ ਦਾ ਪਤਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : Paddy Procurement: ਪੰਜਾਬ ਵਿੱਚ ਝੋਨੇ ਦੀ ਖਰੀਦ 85 ਲੱਖ ਟਨ ਤੋਂ ਪਾਰ, ਕਿਸਾਨਾਂ ਨੂੰ 19,800 ਕਰੋੜ ਰੁਪਏ ਦਾ ਕੀਤਾ ਭੁਗਤਾਨ